Home » ਮਾਝਾ » ਪਿੰਡ ਦੁੱਬਲੀ ‘ਚ ਇੱਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ ।

ਪਿੰਡ ਦੁੱਬਲੀ ‘ਚ ਇੱਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ ।

SHARE ARTICLE

237 Views

ਪਿੰਡ ਦੁੱਬਲੀ ‘ਚ ਇੱਕ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਜਾਰੀ ।

ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਦੁੱਬਲੀ ਵਿਖੇ ਤੜਕਸਾਰ ਇੱਕ ਘਰ ‘ਚ ਬਣੀ ਦੁਕਾਨ ‘ਚ ਬੈਠੇ ਇੱਕ ਵਿਅਕਤੀ ਦਾ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਸਵੰਤ ਸਿੰਘ ਉਰਫ ਬਿੱਟੂ ਪੁੱਤਰ ਅਜੀਤ ਸਿੰਘ ਵਾਸੀ ਦੁੱਬਲੀ ਜੋ ਕਿ ਫੌਜ ‘ਚੋਂ ਸੇਵਾ ਮੁਕਤ ਹੋ ਕੇ ਹੁਣ ਆੜਤ ਦਾ ਕੰਮ ਕਰਦਾ ਹੈ ਅਤੇ ਆਪਣੇ ਘਰ ਦੇ ਬਾਹਰ ਕੋਟ ਬੁੱਢਾ ਰੋਡ ‘ਤੇ ਆੜਤ ਦੀ ਦੁਕਾਨ ਕਰਦਾ ਹੈ ।ਸ਼ਨਿੱਚਰਵਾਰ ਨੂੰ ਤੜਕਸਾਰ ਵਕਤ ਕਰੀਬ 7 ਵਜੇ ਉਹ ਆਪਣੀ ਦੁਕਾਨ ਖੋਲ੍ਹ ਕੇ ਦੁਕਾਨ ਅੰਦਰ ਬੈਠਾ ਹੀ ਸੀ ਕਿ ਇੱਕ ਪਲਸਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਇੱਕ ਵਿਅਕਤੀ ਆਇਆ ਤੇ ਸਿੱਧੀਆਂ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਜਿਸ ‘ਤੇ ਹਮਲਾਵਰ ਵੱਲੋਂ 3 ਰੌਂਦ ਫਾਇਰ ਜੋ ਕਿ ਤਿੰਨੇ ਜਸਵੰਤ ਸਿੰਘ ਦੀ ਛਾਤੀ ‘ਚ ਲੱਗੇ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ।ਪਰਿਵਾਰਕ ਮੈਂਬਰਾਂ ਮੁਤਾਬਕ ਜਸਵੰਤ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀ ਦੀਆਂ ਫੋਨ ਕਾਲਾਂ ਆ ਰਹੀਆਂ ਸਨ। ਜਿਸ ‘ਤੇ ਪੈਸੇ ਨਾ ਦੇਣ ਕਾਰਨ ਅੱਜ ਤੜਕਸਾਰ ਜਸਵੰਤ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਭਾਰਤੀ ਫੌਜ ‘ਚੋਂ ਆਪਣੀ ਨੌਕਰੀ ਪੂਰੀ ਕਰਨ ਤੋਂ ਬਾਅਦ ਸੇਵਾ ਮੁਕਤ ਹੋਇਆ ਹੈ ਅਤੇ ਹੁਣ ਉਹ ਆੜਤ ਦੇ ਕੰਮ ਦੇ ਨਾਲ-ਨਾਲ ਪਿੰਡ ਵਿੱਚ ਹੀ ਖੇਤੀ ਸਟੋਰ ਚਲਾ ਰਿਹਾ ਸੀ । ਘਟਨਾ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।ਇਸ ਸਬੰਧੀ ਥਾਣਾ ਸਦਰ ਪੱਟੀ ਦੇ ਮੁੱਖ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਦੁੱਬਲੀ ਪਿੰਡ ‘ਚ ਇੱਕ ਜਸਵੰਤ ਸਿੰਘ ਨਾਮਕ ਵਿਅਕਤੀ ਦੇ ਕਤਲ ਕੀਤੇ ਜਾਣ ਦੀ ਸਚਨਾ ਮਿਲੀ ਹੈ ਜਿਸ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਸਦਰ ਪੱਟੀ ਦੇ ਮੁੱਖ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਦੁੱਬਲੀ ਪਿੰਡ ‘ਚ ਇੱਕ ਜਸਵੰਤ ਸਿੰਘ ਨਾਮਕ ਵਿਅਕਤੀ ਦੇ ਕਤਲ ਕੀਤੇ ਜਾਣ ਦੀ ਸੂਚਨਾ ਮਿਲੀ ਹੈ ਜਿਸ ‘ਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰ ਦੇ ਬਿਆਨਾਂ ਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਦੋਸ਼ੀਆਂ ਦਾ ਪਤਾ ਲਗਾ ਕੇ ਕਾਬੂ ਕਰ ਲਿਆ ਜਾਵੇਗਾ ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News