Home » ਭਾਰਤ » ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ Flight operations stopped at Amritsar Airport following operation ‘Sindoor’

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ Flight operations stopped at Amritsar Airport following operation ‘Sindoor’

SHARE ARTICLE

190 Views

ਅੰਮ੍ਰਿਤਸਰ, 7 ਮਈ

ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ। ਦੋਹਾ ਤੋਂ ਅੰਮ੍ਰਿਤਸਰ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਪਹੁੰਚ ਤੋਂ ਇਨਕਾਰ ਕਰਨ ਤੋਂ ਬਾਅਦ ਹਵਾ ਵਿਚ ਹੀ ਡਾਇਵਰਟ ਕਰਦਿਆਂ ਓਮਾਨ ਦੇ ਮਸਕਟ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਉਡਾਣ ਅਸਲ ਵਿੱਚ ਸਵੇਰੇ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨੀ ਸੀ। ਇਸ ਤੋਂ ਇਲਾਵਾ, ਸ਼ਾਰਜਾਹ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਸਪਾਈਸਜੈੱਟ ਦੀ ਇੱਕ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨਾਂ ਤੋਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ