Home » ਪੰਜਾਬ » ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

SHARE ARTICLE

167 Views

ਅੰਮ੍ਰਿਤਸਰ, 10 ਮਈ . ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਗੱਲ ਦੇ ਧਾਰਨੀ ਹਨ ਕਿ ਇਨ੍ਹਾਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਨਹੀਂ ਲੱਗਣੀ ਚਾਹੀਦੀ Í ਉਨ੍ਹਾਂ ਕਿਹਾ ਕਿ ਇਸ ਜੰਗਬੰਦੀ ਲਈ ਦੇਸ਼ ਅਤੇ ਵਿਦੇਸ਼ ਦੇ ਜਿਹੜੇ ਵੀ ਆਗੂਆਂ ਨੇ ਅਹਿਮ ਭੂਮਿਕਾ ਨਿਭਾਈ ਹੈ ਉਸਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਖ਼ਿੱਤੇ ਨੂੰ ਜੰਗ ਦੀ ਨਹੀਂ ਬਲਕਿ ਸ਼ਾਂਤੀ ਤੇ ਭਾਈਚਾਰਕ ਸਾਂਝ ਅਤੇ ਲਗਭਗ 70 ਸਾਲਾਂ ਦੇ ਸਿੱਖ ਮਿਸਲ ਤੇ ਰਾਜ ਕਾਲ ਤੋਂ ਸਬਕ ਲੈਣ ਦੀ ਲੋੜ ਹੈ ਨਾ ਕਿ ਬੀਤੇ ਵਿੱਚ ਹੋਈਆਂ ਗਲਤੀਆਂ ਨੂੰ ਦੁਹਰਾਉਣ ਦੀ। ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੀ ਜੁਲਮ ਅਤੇ ਅੱਤਿਆਚਾਰ ਦੇ ਖਿਲਾਫ਼ ਡਟ ਕੇ ਖੜ੍ਹਦੀ ਰਹੀ ਹੈ ਅਤੇ ਦੇਸ਼ ਦੀ ਰੱਖਿਆ ਲਈ ਵੀ ਸਿੱਖਾਂ ਦੀ ਭੂਮਿਕਾ ਮੋਹਰੀ ਹੈ। ਉਨ੍ਹਾਂ ਕਿਹਾ ਕਿ ਜੰਗ ਮਨੁੱਖਤਾ ਲਈ ਘਾਤਕ ਹੈ ਜਿਸ ਵਿੱਚ ਬੇਗੁਨਾਹਾਂ ਦੀਆਂ ਜਾਨਾਂ ਜਾਂਦੀਆਂ ਹਨ, ਇਸ ਲਈ ਦੋਵੇਂ ਧਿਰਾਂ ਨੂੰ ਹਰ ਮਸਲਾ ਗੱਲਬਾਤ ਰਾਹੀਂ ਹੀ ਹੱਲ ਕਰਨਾ ਚਾਹੀਦਾ ਹੈ। 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ