Home » ਭਾਰਤ » India-Pak Ceasefire: ਰੇਲਵੇ ਨੇ ਰੱਦ ਗੱਡੀਆਂ ਬਹਾਲ ਕੀਤੀਆਂ India-Pak Ceasefire: Railways restores cancelled trains after Ceasefire

India-Pak Ceasefire: ਰੇਲਵੇ ਨੇ ਰੱਦ ਗੱਡੀਆਂ ਬਹਾਲ ਕੀਤੀਆਂ India-Pak Ceasefire: Railways restores cancelled trains after Ceasefire

SHARE ARTICLE

200 Views

ਅੰਬਾਲਾ, 10 ਮਈ

ਭਾਰਤ ਅਤੇ ਪਾਕਿਸਤਾਨ ਦਰਮਿਆਨ ਫ਼ੌਜੀ ਟਕਰਾਅ ਬੰਦ ਹੋਣ ਅਤੇ ਦੋਵਾਂ ਮੁਲਕਾਂ ਵੱਲੋਂ ਜੰਗਬੰਦੀ ਐਲਾਨ ਦਿੱਤੇ ਜਾਣ ਤੋਂ ਬਾਅਦ ਬੀਤੇ ਚਾਰ ਦਿਨਾਂ ਤੋਂ ਲੀਹੋਂ ਲੱਥਿਆ ਜਨ ਜੀਵਨ ਲੀਹ ’ਤੇ ਆਉਣਾ ਸ਼ੁਰੂ ਹੋ ਗਿਆ ਹੈ। ਇਸ ਤਹਿਤ ਰੇਲਵੇ ਨੇ ਅੱਜ ਜੋ 22 ਗੱਡੀਆਂ ਰੱਦ ਕੀਤੀਆਂ ਸਨ, ਉਹ ਜੰਗਬੰਦੀ ਤੋਂ ਬਾਅਦ ਬਹਾਲ ਕਰ ਦਿੱਤੀਆਂ ਹਨ। ਇਸ ਸਬੰਧ ਵਿਚ ਰੇਲਵੇ ਨੇ ਜਾਣਕਾਰੀ ਰਾਤ 7.28 ਵਜੇ ਨਸ਼ਰ ਕੀਤੀ ਹੈ। ਇਹ ਫ਼ੈਸਲਾ ਜੰਗਬੰਦੀ ਦੇ ਨਤੀਜੇ ਵਜੋਂ ਲਿਆ ਗਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ