Home » ਮਾਝਾ » ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

ਜਸਕਰਨ ਸਿੰਘ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਡੀਆ ਸਲਾਹਕਾਰ ਨਿਯੁਕਤ

SHARE ARTICLE

258 Views

ਸ੍ਰੀ ਅੰਮ੍ਰਿਤਸਰ, 14 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਹੈ। ਬੀਤੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਜਸਕਰਨ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਮੀਡੀਆ ਸਲਾਹਕਾਰ ਦੇ ਅਹੁਦੇ ਉੱਤੇ ਸੇਵਾ ਸੌਂਪ ਦਿੱਤੀ ਹੈ ਅਤੇ ਉਹ ਹੁਣ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਸ. ਜਸਕਰਨ ਸਿੰਘ ਚੰਡੀਗੜ੍ਹ ਦੇ ਰਹਿਣ ਵਾਲੇ ਹਨ ਤੇ ਉਨ੍ਹਾਂ ਦਾ ਪਿਛੋਕੜ ਮੀਡੀਆ ਨਾਲ ਸਬੰਧਤ ਹੈ। ਉਨ੍ਹਾਂ ਨੇ ਪੱਤਰਕਾਰੀ, ਜਨ ਸੰਚਾਰ ਅਤੇ ਮੀਡੀਆ ਤਕਨਾਲੋਜੀ ਵਿੱਚ ਗ੍ਰੈਜੂਏਸ਼ਨ ਅਤੇ ਮਾਸਟਰ ਡਿਗਰੀ ਹਾਸਲ ਕੀਤੀ ਹੋਈ ਹੈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਿਖੇ ਸੇਵਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਸ. ਜਸਕਰਨ ਸਿੰਘ ਸਾਲ 2014 ਤੋਂ ਇੱਕ ਅੰਗ੍ਰੇਜ਼ੀ ਅਖ਼ਬਾਰ ਵਿੱਚ ਬਤੌਰ ਪੱਤਰਕਾਰ ਕਾਰਜ ਕਰ ਰਹੇ ਸਨ।
ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਤੇ ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਲੌਂਗੋਵਾਲ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ