ਜਰਮਨ 16 ਮਈ (ਖਿੜਿਆ ਪੰਜਾਬ) ਸਿੱਖ ਸੰਘਰਸ਼ ਦੇ ਸਿਰ ਕੱਢ ਆਗੂ ਅਤੇ ਖਾਲਿਸਤਾਨ ਕਮਾਂਡੋ ਫੋਰਸ ਦੇ ਚੌਥੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਜਿਨਾਂ ਦੇ ਦੂਜੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਕੀਤਾ ਗਿਆ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਰਾਗੀ ਜਥੇ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਇਸ ਮੌਕੇ ਯੂਰਪ ਦੇ ਪ੍ਰਸਿੱਧ ਢਾਡੀ ਕਵੀਸ਼ਰ ਭਾਈ ਸਤਪਾਲ ਸਿੰਘ ਗਰਚਾ ਦੇ ਜਥੇ ਨੇ ਭਾਈ ਪਰਮਜੀਤ ਸਿੰਘ ਪੰਜਵੜ ਦੇ ਸੰਘਰਸ਼ਮਈ ਜੀਵਨ ਨੂੰ ਵਾਰਾਂ ਅਤੇ ਪ੍ਰਸੰਗਾਂ ਦੇ ਨਾਲ ਪੇਸ਼ ਕੀਤਾ ਇਸ ਸਮੇਂ ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਭਾਈ ਦਲਜੀਤ ਸਿੰਘ ਖਾਲਸਾ ਵੱਲੋਂ ਸ਼ਹੀਦ ਭਾਈ ਪੰਜਵੜ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇੱਕ ਸੰਦੇਸ਼ ਸਿੱਖ ਆਗੂ ਭਾਈ ਰਘਬੀਰ ਸਿੰਘ ਕੁਹਾੜ ਨੇ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਸਿੱਖ ਫੈਡਰੇਸ਼ਨ ਦੇ ਉੱਗੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ ਨੇ ਸਟੇਜ ਦੀ ਸੇਵਾ ਸੰਭਾਲਦਿਆਂ ਭਾਈ ਪਰਮਜੀਤ ਸਿੰਘ ਪੰਜਵਾੜ ਅਤੇ ਉਨਾਂ ਦੇ ਪਰਿਵਾਰ ਵੱਲੋਂ ਸਿੱਖ ਸੰਘਰਸ਼ ਵਿੱਚ ਆਏ ਵਡਮੁੱਲੇ ਯੋਗਦਾਨ ਸਬੰਧੀ ਵਿਸਥਾਰ ਨਾਲ ਸੰਗਤਾਂ ਅੱਗੇ ਵਿਚਾਰ ਰੱਖੇ ਸਮੂਹ ਪੰਥਕ ਆਗੂਆਂ ਨੇ ਕਿਹਾ ਕਿ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਰਿਵਾਰ ਸਿੱਖ ਸੰਘਰਸ਼ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਣਿਆਣ ਉੱਗੇ ਸਿੱਖ ਆਗੂ ਭਾਈ ਕੁਲਦੀਪ ਸਿੰਘ ਚਹੇੜੂ ਬਰਤਾਨੀਆ ਸਿੱਖ ਫੈਡਰੇਸ਼ਨ ਫਰਾਂਸ ਦੇ ਪ੍ਰਧਾਨ ਭਾਈ ਕਸ਼ਮੀਰ ਸਿੰਘ ਸਿੱਖ ਸਨ ਫਰਾਂਸ ਦੇ ਪ੍ਰਧਾਨ ਭਾਈ ਰਘਬੀਰ ਸਿੰਘ ਕੁਹਾੜ ਭਾਈ ਚੈਨ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਫਰਾਂਸ ਵਰਡ ਸਿੱਖ ਪਾਰਲੀਮੈਂਟ ਦੇ ਉੱਗੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ ਭਾਈ ਮਨਜੋਤ ਸਿੰਘ ਬੈਲਜੀਅਮ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਫਰਾਂਸ ਦੇ ਆਗੂ ਭਾਈ ਪਰਮਜੀਤ ਸਿੰਘ ਸੋਹਲ ਭਾਈ ਹੀਰਾ ਸਿੰਘ ਮਤੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦਲ ਖਾਲਸਾ ਦੇ ਉੱਗੇ ਆਗੂ ਭਾਈ ਗੁਰਦੀਪ ਸਿੰਘ ਪਰਦੇਸੀ ਭਾਈ ਨਿਰਮਲ ਸਿੰਘ ਹੰਸਪਾਲ ਬੱਬਰ ਖਾਲਸਾ ਜਰਮਨੀ ਦੇ ਆਗੂ ਭਾਈ ਰਜਿੰਦਰ ਸਿੰਘ ਬੱਬਰ ਸਮੇਤ ਸਮੂਹ ਪੰਥਕ ਆਗੂਆਂ ਨੇ ਕਿਹਾ ਅਸੀਂ ਸਿੱਖ ਪੰਥ ਦੀ ਆਜ਼ਾਦ ਰਾਜਸੀ ਹਸਤੀ ਵਿਲੱਖਣ ਪਛਾਣ ਵਾਲੇ ਦੇਸ਼ ਕਾਲ ਦੀ ਸਿਰਜਣਾ ਲਈ ਡੁੱਲਹੇ ਸ਼ਹੀਦਾਂ ਦੇ ਖੂਨ ਨੂੰ ਅਜਾਈ ਨਹੀਂ ਜਾਣ ਦਿਆਂਗੇ ਸ਼ਹੀਦਾਂ ਦਾ ਸੁਪਨਾ ਸਕਾਰ ਹੋ ਕੇ ਰਹੇਗਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









