Home » ਮਾਝਾ » ਸੁਸਾਇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਾਈ ਭੂਪ ਸਿੰਘ ਜੀ ਸ਼ਹੀਦ ਪਿੰਡ ਬਾਹਮਣੀਵਾਲਾ ਵਿਖੇ 8 ਰੋਜਾ ਜੀਵਨ ਜਾਂਚ ਕੈਂਪ 1 ਜੂਨ ਤੋਂ : ਦਸਤੂਰ -ਇ-ਦਸਤਾਰ ਲਹਿਰ ਪੰਜਾਬ

ਸੁਸਾਇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਾਈ ਭੂਪ ਸਿੰਘ ਜੀ ਸ਼ਹੀਦ ਪਿੰਡ ਬਾਹਮਣੀਵਾਲਾ ਵਿਖੇ 8 ਰੋਜਾ ਜੀਵਨ ਜਾਂਚ ਕੈਂਪ 1 ਜੂਨ ਤੋਂ : ਦਸਤੂਰ -ਇ-ਦਸਤਾਰ ਲਹਿਰ ਪੰਜਾਬ

SHARE ARTICLE

158 Views

ਪੱਟੀ 27 ਮਈ : ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੋਸਾਇਟੀ (ਰਜਿ:) ਪੰਜਾਬ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਜਗਤ ਦੇ ਪ੍ਰਸਿੱਧ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਜੀ ਅਜ਼ੀਜ਼, ਬੀਬੀ ਦਰਸ਼ਨਾ ਕੌਰ, ਸਮੂਹ ਨੌਜਵਾਨ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅੱਠ ਰੋਜਾ ਜੀਵਨ ਜਾਂਚ ਕੈਂਪ ਮਿਤੀ 1 ਜੂਨ ਤੋਂ 8 ਜੂਨ ਤੱਕ ਗੁਰਦੁਆਰਾ ਜਨਮ ਅਸਥਾਨ ਬਾਬਾ ਭੂਪ ਸਿੰਘ ਜੀ ਸ਼ਹੀਦ ਪਿੰਡ ਬਾਹਮਣੀਵਾਲਾ (ਜਿਲਾ ਤਰਨ ਤਰਨ) ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਹਰਜੀਤ ਸਿੰਘ ਅਸਟਰੇਲੀਆ, ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ, ਭਾਈ ਜਗਜੀਤ ਸਿੰਘ ਅਹਿਮਦਪੁਰ, ਪ੍ਰਿੰਸੀਪਲ ਗੁਰਪ੍ਰਤਾਪ ਸਿੰਘ ਧਨੋਆ, ਮਨੁੱਖਤਾ ਦੀ ਸੇਵਾ ਖੂਨਦਾਨ ਸੁਸਾਇਟੀ ਵੱਲੋਂ ਵੀਰ ਸੁਖਬੀਰ ਸਿੰਘ ਅਤੇ ਅੰਤਰਰਾਸ਼ਟਰੀ ਦਸਤਾਰ ਕੋਚ ਹਰਜੀਤ ਸਿੰਘ ਲਹਿਰੀ ਅਤੇ ਹਰਪ੍ਰੀਤ ਸਿੰਘ ਪੱਟੀ ਪਹੁੰਚ ਕੇ ਸਮੇਂ ਸਮੇਂ ਤੇ ਬੱਚਿਆਂ ਦੇ ਨਾਲ ਗੁਰਬਾਣੀ , ਗੁਰ ਇਤਿਹਾਸ , ਸਿੱਖ ਇਤਿਹਾਸ , ਸਿਖ ਰਹਿਤ ਮਰਿਆਦਾ, ਸਿੱਖ ਜੀਵਨ ਜਾਂਚ ਅਤੇ ਸਮਾਜਿਕ ਕੁਰੀਤੀਆਂ ਬਾਰੇ ਬੱਚਿਆਂ ਨਾਲ ਵਿਚਾਰਾਂ ਦੀ ਸਾਂਝ ਪਾਉਣਗੇ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਵਿੱਚ ਸੋਸਾਇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਲਈ ਇਹ ਕੈਂਪ ਵੱਖ-ਵੱਖ ਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਦੇ ਰਾਹੀਂ ਬੱਚਿਆਂ ਅੰਦਰ ਗੁਰਬਾਣੀ ਪ੍ਰਤੀ ਲਗਨ, ਨੈਤਿਕ ਕਦਰਾਂ ਕੀਮਤਾਂ, ਮਾਤਾ ਪਿਤਾ ਦਾ ਸਤਿਕਾਰ, ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਆਦਿਕ ਵਿਚਾਰਾਂ ਦੇ ਰਾਹੀਂ ਉਹਨਾਂ ਦੇ ਜੀਵਨ ਦੀ ਘਾੜਤ ਘੜੀ ਜਾਂਦੀ ਹੈ। ਇਸ ਕੈਂਪ ਦੇ ਕੋਆਰਡੀਨੇਟਰ ਭਾਈ ਹਰਚਰਨ ਸਿੰਘ ਉਬੋਕੇ , ਭਾਈ ਤਰਸੇਮ ਸਿੰਘ ਬਾਹਮਣੀ ਵਾਲਾ, ਪੱਤਰਕਾਰ ਕੇਪੀ ਗਿੱਲ, ਭਾਈ ਬਾਜ ਸਿੰਘ ਅਤੇ ਬੀਬੀ ਗੁਰਬੀਰ ਕੌਰ ਹੋਣਗੇ। ਉਨਾਂ ਨੇ ਨਗਰ ਨਿਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਇਸ ਕੈਂਪ ਦੇ ਵਿੱਚ ਭੇਜਣ ਲਈ ਬੇਨਤੀ ਕੀਤੀ। ਇਸ ਮੌਕੇ ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਹੀਰਾ ਸਿੰਘ ਸੋਹਲ, ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਜੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ, ਜਗਦੀਸ਼ ਸਿੰਘ ਸਾਜਨ ਪ੍ਰੀਤ ਸਿੰਘ, ਆਕਾਸ਼ ਦੀਪ ਸਿੰਘ, ਨਰਿੰਦਰ ਪਾਲ ਸਿੰਘ, ਸੁਖਮਨਦੀਪ ਸਿੰਘ ,ਤਾਜਵੀਰ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News