Home » ਭਾਰਤ » ਚੰਡੀਗੜ੍ਹ » 10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

SHARE ARTICLE

349 Views

 

10000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

 

 

 

 

 

ਚੰਡੀਗੜ੍ਹ, 27 ਮਈ (ਗੁਰਪ੍ਰੀਤ ਸਿੰਘ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ਕਲਾਂ ਵਿਖੇ ਜਾਂਚ ਅਧਿਕਾਰੀ (ਆਈ.ਓ.) ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜੀਤ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸਰਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਵਿਰੁੱਧ ਉਕਤ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਉਪਰੰਤ ਉਕਤ ਜਾਂਚ ਅਧਿਕਾਰੀ ਏ.ਐਸ.ਆਈ. ਨੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਸਬੰਧੀ 10,000-20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ