ਸੀਨੀਅਰ ਨੇਤਾ ਸ. ਸੁਖਦੇਵ ਸਿੰਘ ਢੀਂਡਸਾ ਦਾ 90 ਸਾਲ
ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਸ. ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ ਗਵਰਨਮੈਂਟ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਉਨ੍ਹਾਂ ਨੇ ਆਪਣੇ ਪਿੰਡ ਉਭਾਵਲ ਤੋਂ ਸਰਪੰਚ ਵਜੋਂ ਚੋਣ ਜਿੱਤ ਕੇ ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ ਸਰਪੰਚ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ 1972 ਵਿੱਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਸੁਤੰਤਰ ਉਮੀਦਵਾਰ ਵਜੋਂ ਚੋਣ ਜਿੱਤੀ ਅਤੇ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। ਪਿਛਲੇ ਕੁਝ ਸਮੇਂ ਤੋਂ ਉਹ ਅਕਾਲੀ ਦਲ ਬਾਦਲ ਤੋਂ ਵੱਖ ਚੱਲ ਰਹੇ ਸਨ।ਉਨ੍ਹਾਂ ਨੇ 2004 ਤੋਂ 2009 ਤੱਕ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਤੀਜੇ ਵਾਜਪਈ ਮੰਤਰੀਮੰਡਲ ਵਿੱਚ ਖੇਡ, ਰਸਾਇਣ ਅਤੇ ਖਾਦ ਮੰਤਰੀ ਵਜੋਂ 2000 ਤੋਂ 2004 ਤੱਕ ਸੇਵਾ ਕੀਤੀ।ਤੇ ਅੱਜ ਉਹਨਾਂ ਦਾ ਦਿਹਾਂਤ ਹੋ ਉਹਨਾਂ ਜਿਥੇ ਪ੍ਰੀਵਾਰ ਨੂੰ ਘਾਟਾ ਪਿਆ ਉਥੇ ਹੀ ਰਾਜਨੀਤਕ ਪਾਰਟੀਆਂ ਨੂੰ ਵੀ ਘਾਟਾ ਪਿਆ ਹੈ ਕਿ ਉਹ ਇਕ ਸਿਆਣੇ ਅਤੇ ਤਜਰਬੇਕਾਰ ਵਿਅਕਤੀ ਸੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।