ਪੰਜਾਬ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ । ਸ਼ਹਿਰ ਨੂੰ ਹੋਰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਲੁਧਿਆਣਾ ਲਈ 19 ਕਰੋੜ ਰੁਪਏ ਦੀਆਂ ਮਸ਼ੀਨਾਂ ਨੂੰ ਹਰੀ ਝੰਡੀ ਵਿਖਾ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਵਾਨਾ ਕੀਤਾ । ਇਹ ਅਤਿ ਆਧੁਨਿਕ 8 ਜੈਟਿੰਗ ਮਸ਼ੀਨਾਂ, ਇੱਕ ਪੋਕਲੇਨ ਮਸ਼ੀਨ, ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, ਵਿਸ਼ੇਸ਼ ਪੌੜੀ ਵਾਲੀ ਇੱਕ ਫ਼ਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਸ਼ਹਿਰ ਦੀ ਨੁਹਾਰ ਬਦਲਣ ‘ਚ ਸਹਾਈ ਸਿੱਧ ਹੋਣਗੀਆਂ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।