ਨਵੀਂ ਦਿੱਲੀ 31 ਮਈ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਵੱਲੋਂ ਪਿੰਡ ਪਿੰਡ ਸ਼ਹਿਰ-ਸ਼ਹਿਰ ਖਾਲਿਸਤਾਨ ਲਹਿਰ, ਪ੍ਰੋਗਰਾਮ ਤਹਿਤ, ਗਿਲ ਕਲਾਂ ਵਿਖੇ ਸੰਗਤਾਂ ਨਾਲ ਇੱਕ ਭਰਵੀ ਮੀਟਿੰਗ ਕੀਤੀ ਗਈ l ਜਿਸ ਵਿੱਚ ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ, ਭਾਈ ਗੁਰਨਾਮ ਸਿੰਘ ਮੂਣਕ, ਭਾਈ ਮਾਨ ਸਿੰਘ, ਭਾਈ ਸਵਰਨ ਸਿੰਘ ਕੋਟ ਧਰਮੂ ਸੇਵਕ ਜਥਾ ਲੱਖੀ ਜੰਗਲ,ਭਾਈ ਜੀਵਨ ਸਿੰਘ ਗਿੱਲ ਕਲਾਂ ਜਿਲ੍ਹਾ ਪ੍ਰਧਾਨ ,ਭਾਈ ਗੁਰਵਿੰਦਰ ਸਿੰਘ ਬਠਿੰਡਾ, ਜਗਰੂਪ ਸਿੰਘ ਚਾਚਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ ਅਤੇ ਹੋਰ ਇਲਾਕੇ ਦੀਆਂ ਸੰਗਤਾਂ ਨੇ ਹਿੱਸਾ ਲਿਆ l ਪਿੰਡ ਗਿੱਲ ਕਲਾਂ ਦੇ ਗੁਰਦਵਾਰਾ ਸਾਹਿਬ ਦੀ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ ਸਹਿਯੋਗ ਰਿਹਾ l ਇਸ ਇਕੱਤਰਤਾ ਚ ਦਲ ਖਾਲਸਾ ਦੇ ਆਗੂਆਂ ਵੱਲੋਂ ਜੂਨ 1984 ਦੇ ਘੱਲੂਘਾਰੇ ਸਬੰਧੀ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ | ਦਲ ਖਾਲਸਾ ਵੱਲੋਂ ਘਲੂਘਾਰਾ ਦਿਵਸ ਦੀ ਇਸ ਪੀੜਾ ਭਰੀ ਯਾਦ ਨੂੰ ਯਾਦ ਕਰਦਿਆਂ ਹਰ ਸਾਲ ਦੀ ਤਰ੍ਹਾਂ 5 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਯਾਦਗਾਰੀ ਮਾਰਚ ਕੀਤਾ ਜਾਦਾ ਹੈ | ਇਸ ਵਾਰ ਇਹ ਯਾਦਗਾਰੀ ਮਾਰਚ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਤੋ ਸ਼ੁਰੂ ਹੋ ਕੇ ਸ਼ਹਿਰ ਵਿੱਚੋਂ ਹੁੰਦਿਆਂ ਹੋਇਆਂ ਸ੍ਰੀ ਦਰਬਾਰ ਸਾਹਿਬ ਤੱਕ ਕੀਤਾ ਜਾਵੇਗਾ l ਦਰਬਾਰ ਸਾਹਿਬ ਸਮੂਹ ਵਿੱਚ ਅਰਦਾਸ ਬੇਨਤੀ ਕਰਕੇ ਸਮਾਪਤੀ ਕੀਤੀ ਜਾਵੇਗੀ | 6 ਜੂਨ ਨੂੰ ਸਮੁੱਚੀ ਸਿੱਖ ਕੌਮ ਵੱਲੋਂ ਅਕਾਲ ਤਖਤ ਸਾਹਿਬ ਉੱਪਰ ਘੱਲੂਘਾਰੇ ਸਬੰਧੀ ਅਰਦਾਸ ਸਮਾਗਮ ਵਿੱਚ ਹਾਜ਼ਰੀ ਭਰੀ ਜਾਵੇਗੀ | 6 ਜੂਨ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਾਰਾ ਬਾਜ਼ਾਰ ਬੰਦ ਰਹੇਗਾ, ਸਮੁੱਚੇ ਦੁਕਾਨਦਾਰਾਂ ਵੀਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕੇ ਬੰਦ ਦਾ ਸਹਿਯੋਗ ਦੇਣ ਦੀ ਕਿਰਪਾ ਕਰਨੀ, ਸੋ ਸਾਰੀਆਂ ਸੰਗਤਾਂ ਵੱਡੀ ਗਿਣਤੀ ਵਿੱਚ 5 ਜੂਨ ਸ਼ਾਮ 4 ਵਜੇ ਗੁਰੂਦਵਾਰਾ ਅਕਾਲੀ ਬਾਬਾ ਫੂਲਾ ਸਿੰਘ ਵਿਖ਼ੇ ਪਹੁੰਚਣ ਤਾਂ ਜੋ 5 ਵਜੇ ਘਲੂਘਾਰਾ ਯਾਦਗਰੀ ਮਾਰਚ ਚ ਸ਼ਾਮਿਲ ਹੋ ਸਮੂਹ 84 ਦੇ ਸ਼ਹੀਦਾਂ ਦੇ ਖਾਲਿਸਤਾਨ ਪ੍ਰਤੀ ਅਹਿਦ ਨੂੰ ਦੁਹਰਾ ਕੇ ਹਾਜ਼ਰੀਆ ਲੁਆ ਸਕੀਏ |

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।