Home » Blog » ਦਮਦਮੀ ਟਕਸਾਲ ਤੇ ਦਲ ਖਾਲਸਾ ਜਥੇਦਾਰ ਦਾ ਵਿਰੋਧ ਕਰਨ ਦੀ ਥਾਂ ਸਾਥ ਦੇਵੇ- ਪੁਰੇਵਾਲ/ਰਘਬੀਰ ਸਿੰਘ 👉 ਉਨ੍ਹਾਂ ਦੇ ਵਿਰੋਧ ਨੇ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਸ਼ਹੀਦੀ ਸਮਾਗਮ ਦੀ ਪਵਿੱਤਰਤਾ, ਪੰਥਕ ਅਕਸ ’ਤੇ ਖੜ੍ਹੇ ਕਰ ਦੇਣੇ ਹਨ ਸਵਾਲ

ਦਮਦਮੀ ਟਕਸਾਲ ਤੇ ਦਲ ਖਾਲਸਾ ਜਥੇਦਾਰ ਦਾ ਵਿਰੋਧ ਕਰਨ ਦੀ ਥਾਂ ਸਾਥ ਦੇਵੇ- ਪੁਰੇਵਾਲ/ਰਘਬੀਰ ਸਿੰਘ 👉 ਉਨ੍ਹਾਂ ਦੇ ਵਿਰੋਧ ਨੇ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਸ਼ਹੀਦੀ ਸਮਾਗਮ ਦੀ ਪਵਿੱਤਰਤਾ, ਪੰਥਕ ਅਕਸ ’ਤੇ ਖੜ੍ਹੇ ਕਰ ਦੇਣੇ ਹਨ ਸਵਾਲ

SHARE ARTICLE

56 Views

ਨਵੀਂ ਦਿੱਲੀ 1 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਰਜਿੰਦਰ ਸਿੰਘ ਪੁਰੇਵਾਲ ਚੇਅਰਮੈਨ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੈਸ਼ਨਲ ਸਿੱਖ ਮਿਊਜੀਅਮ ਡਰਬੀ ਅਤੇ ਸਰਦਾਰ ਰਘਬੀਰ ਸਿੰਘ ਪ੍ਰਧਾਨ ਸਿੰਘ ਸਭਾ ਗੁਰਦੁਆਰਾ ਡਰਬੀ ਨੇ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਕਿਹਾ ਕਿ ਅਕਾਲ ਤਖ਼ਤ ਸਾਹਿਬ, ਸਿੱਖ ਪੰਥ ਦੀ ਸਰਬਉੱਚ ਸੰਸਥਾ, ਜਿਸ ਦੀ ਪਵਿੱਤਰ ਧਰਤੀ ’ਤੇ ਜੂਨ 1984 ਦੇ ਘੱਲੂਘਾਰੇ ਦੇ ਜ਼ਖ਼ਮ ਅਜੇ ਵੀ ਸਿੱਖ ਪੰਥ ਦੇ ਹਿਰਦਿਆਂ ਵਿੱਚ ਤਾਜ਼ੇ ਹਨ। 41 ਸਾਲ ਬੀਤ ਜਾਣ ਦੇ ਬਾਵਜੂਦ, ਉਹ ਦੁਖਦਾਈ ਯਾਦਾਂ ਪੰਥਕ ਹਿਰਦੇ ਅੰਦਰ ਜੀਉਂਦੀਆਂ ਹਨ, ਸਾਨੂੰ ਏਕਤਾ ਦਾ, ਸਿਦਕ ਦਾ, ਸੰਜੀਦਗੀ ਦਾ ਅਤੇ ਪੰਥਕ ਚੜ੍ਹਦੀ ਕਲਾ ਦਾ ਸੁਨੇਹਾ ਦਿੰਦੀਆਂ ਹਨ। ਹਰ ਸਾਲ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਮਨਾਇਆ ਜਾਂਦਾ ਹੈ, ਜੋ ਸਿਰਫ਼ ਇੱਕ ਰਸਮ ਨਹੀਂ, ਸਗੋਂ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਾ ਪ੍ਰਤੀਕ ਹੈ। ਪਰ ਇਸ ਵਾਰ, 2025 ਦੇ ਸ਼ਹੀਦੀ ਸਮਾਗਮ ਨੂੰ ਲੈ ਕੇ ਦਮਦਮੀ ਟਕਸਾਲ, ਦਲ ਖ਼ਾਲਸਾ ਅਤੇ ਹੋਰ ਪੰਥਕ ਜਥੇਬੰਦੀਆਂ ਵੱਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ, ਗਿਆਨੀ ਕੁਲਦੀਪ ਸਿੰਘ ਗੜਗਜ, ਦੀ ਨਿਯੁਕਤੀ ਤੇ ਉਨ੍ਹਾਂ ਦੇ ਅਕਾਲ ਤਖਤ ਸਾਹਿਬ ਤੋਂ ਸੰਦੇਸ਼ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਨੇ ਸ੍ਰੀ ਅਕਾਲ ਤਖ਼ਤ ਦੀ ਮਰਿਆਦਾ ਅਤੇ ਸ਼ਹੀਦੀ ਸਮਾਗਮ ਦੀ ਪਵਿੱਤਰਤਾ ਤੇ ਪੰਥਕ ਅਕਸ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਦੋਹਾਂ ਪੰਥਕ ਆਗੂਆਂ ਨੇ ਦਲ ਖਾਲਸਾ ਤੇ ਦਮਦਮੀ ਟਕਸਾਲ ਨੂੰ ਅਪੀਲ ਕੀਤੀ ਹੈ ਕਿ ਇਸ ਵਿਰੋਧ ਨੂੰ ਛੱਡ ਕੇ ਸੰਗਤਾਂ ਨੂੰ ਏਕਤਾ ਲਈ ਇੱਕਜੁਟ ਕਰਨਾ ਚਾਹੀਦਾ ਤੇ ਸ਼ਹੀਦੀ ਸਮਾਗਮ ਤੇ ਅਰਦਾਸ ਨੂੰ ਸ਼ਾਤਮਈ ਢੰਗ ਨਾਲ ਨੇਪਰੇ ਚੜ੍ਹਾਉਣਾ ਚਾਹੀਦਾ ਹੈ। ਇਹ ਸਮਾਗਮ ਸਾਡੀ ਏਕਤਾ ਦਾ ਪ੍ਰਤੀਕ ਹੈ, ਸਾਡੇ ਸਿਦਕ ਦਾ ਇਕਰਾਰ ਹੈ, ਸਾਡੇ ਪੰਥਕ ਜਜ਼ਬੇ ਦੀ ਝਲਕ ਹੈ। ਜੇ ਅਸੀਂ ਆਪਣੇ ਹੀ ਜਥੇਦਾਰ ਦੇ ਵਿਰੁੱਧ ਰੋਸ ਮੁਜਾਹਰੇ ਕਰਦੇ ਹਾਂ, ਤਾਂ ਅਸੀਂ ਸ਼ਹੀਦਾਂ ਦੀ ਰੂਹ ਨੂੰ ਕੀ ਸੁਨੇਹਾ ਦੇਵਾਂਗੇ? ਅਸੀਂ ਵਿਰੋਧੀਆਂ ਨੂੰ ਕੀ ਜਵਾਬ ਦੇਵਾਂਗੇ, ਜੋ ਸਾਡੀ ਏਕਤਾ ਦੀ ਕਮਜ਼ੋਰੀ ’ਤੇ ਹੱਸਣਗੇ? ਦੋਹਾਂ ਆਗੂਆਂ ਨੇ ਕਿਹਾ ਕਿ ਦਮਦਮੀ ਟਕਸਾਲ ਅਤੇ ਦਲ ਖ਼ਾਲਸਾ ਸਿੱਖ ਪੰਥ ਦੀਆਂ ਮਹੱਤਵਪੂਰਨ ਜਥੇਬੰਦੀਆਂ ਹਨ, ਜਿਨ੍ਹਾਂ ਨੇ ਸਿੱਖੀ ਦੀ ਰਵਾਇਤ ਅਤੇ ਸ਼ਹੀਦੀ ਜਜ਼ਬੇ ਨੂੰ ਜੀਵਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਦਮਦਮੀ ਟਕਸਾਲ, ਜੋ ਸਿੱਖੀ ਦੀ ਵਿਦਿਅਕ ਅਤੇ ਰੂਹਾਨੀ ਸਿੱਖਿਆ ਦਾ ਕੇਂਦਰ ਰਹੀ ਹੈ, ਨੇ ਸਿੱਖ ਸਿਧਾਂਤਾਂ ਨੂੰ ਪ੍ਰਚਾਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸੇ ਤਰ੍ਹਾਂ, ਦਲ ਖ਼ਾਲਸਾ ਨੇ ਸਿੱਖ ਪੰਥ ਦੀ ਰਾਜਸੀ ਅਤੇ ਸਮਾਜਿਕ ਚੇਤਨਤਾ ਨੂੰ ਜਗਾਉਣ ਵਿੱਚ ਮੋਹਰੀ ਰਹੀ ਹੈ। ਪਰ, ਜਥੇਦਾਰ ਅਕਾਲ ਤਖ਼ਤ ਦੀ ਨਿਯੁਕਤੀ ਨੂੰ ਲੈ ਕੇ ਇਨ੍ਹਾਂ ਜਥੇਬੰਦੀਆਂ ਦਾ ਵਿਰੋਧ ਪੰਥਕ ਏਕਤਾ ’ਤੇ ਸਵਾਲ ਖੜ੍ਹੇ ਕਰਦਾ ਹੈ ਜੋ ਕਿ ਇਨ੍ਹਾਂ ਜਥੇਬੰਦੀਆਂ ਲਈ ਵਾਜਿਬ ਨਹੀਂ। ਉਨ੍ਹਾਂ ਕਿਹਾ ਕਿ ਸਾਡਾ ਪੰਥ ਸਤਿਗੁਰੂ ਦਾ ਸਿਰਜਿਆ ਰੂਹਾਨੀ ਸੰਗੀਤ ਹੈ, ਜੋ ਸੰਘਰਸ਼ਾਂ ਅਤੇ ਘੱਲੂਘਾਰਿਆਂ ਦੇ ਵਿਚਕਾਰ ਵੀ ਸੁਰੀਲੀ ਅਵਾਜ਼ ਵਿੱਚ ਵਾਹਿਗੁਰੂ ਜੀ ਦੇ ਨਾਦ ਵਿਚ ਗੂੰਜਦਾ ਹੈ। ਦਮਦਮੀ ਟਕਸਾਲ ਅਤੇ ਦਲ ਖ਼ਾਲਸਾ ਨੂੰ ਇਸ ਸੁਰੀਲੇ ਸੰਗੀਤ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ। ਉਨ੍ਹਾਂ ਨੂੰ ਜਥੇਦਾਰ ਦੇ ਵਿਰੋਧ ਦੀ ਥਾਂ, ਉਨ੍ਹਾਂ ਦੇ ਕਾਰਜ ਵਿੱਚ ਸਹਿਯੋਗ ਦੇਣਾ ਚਾਹੀਦਾ, ਜੋ ਸਿੱਖੀ ਦੀ ਲਹਿਰ ਨੂੰ ਆਮ ਲੋਕਾਂ ਵਿੱਚ ਲਿਜਾ ਰਿਹਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ