Home » Blog » 6 ਜੂਨ ਦੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਨਾਲ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਧੂੰਮਾ ਨੂੰ ਮਿਲੇਗਾ 👉 ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ: ਐਡਵੋਕੇਟ ਧਾਮੀ

6 ਜੂਨ ਦੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਨਾਲ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਲਕੇ 2 ਜੂਨ ਨੂੰ ਬਾਬਾ ਹਰਨਾਮ ਸਿੰਘ ਧੂੰਮਾ ਨੂੰ ਮਿਲੇਗਾ 👉 ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ: ਐਡਵੋਕੇਟ ਧਾਮੀ

SHARE ARTICLE

57 Views

ਨਵੀਂ ਦਿੱਲੀ, 1 ਜੂਨ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।
ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਥਰਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਲ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ