Home » ਮਾਲਵਾ » ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਰਾਜੋਆਣਾ ਨਾਲ ਮੁਲਾਕਾਤ

SHARE ARTICLE

150 Views

ਪਟਿਆਲਾ, 3 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਕੇਂਦਰੀ ਜੇਲ੍ਹ ਪਟਿਆਲਾ ’ਚ ਫਾਂਸੀ ਦੀ ਚੱਕੀ ਵਿੱਚ ਨਜ਼ਰਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਜਥੇਦਾਰ ਗੜਗੱਜ ਨੇ ਭਾਈ ਰਾਜੋਆਣਾ ਨਾਲ ਪੰਥਕ ਤੇ ਗੁਰਮਤਿ ਵਿਚਾਰਾਂ ਕੀਤੀਆਂ ਅਤੇ ਭਾਈ ਸਾਹਿਬ ਦੀ ਚੜ੍ਹਦੀ ਕਲਾ ਲਈ ਖ਼ੁਦ ਅਰਦਾਸ ਕੀਤੀ ਤੇ ਉਪਰੰਤ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਦੇਗ ਛਕਾਈ।
ਮੁਲਾਕਾਤ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਸਰਕਾਰ ਦੇ ਵਿਤਕਰੇ ਭਰੇ ਰਵੱਈਏ ਖ਼ਿਲਾਫ਼ ਸਮੁੱਚਾ ਪੰਥ ਇਕਜੁੱਟਤਾ ਨਾਲ ਜਵਾਬ ਦੇਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦੀ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੀ ਰਿਹਾਅ ਨਾ ਕਰਨਾ ਸਪੱਸ਼ਟ ਕਰਦਾ ਹੈ ਕਿ ਸਰਕਾਰ ਸਿੱਖਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਰੱਖਦੀ ਹੈ। ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਗੜਗੱਜ ਨੇ ਕਿਹਾ ਕਿ 6 ਜੂਨ ਨੂੰ 1984 ਘੱਲੂਘਾਰਾ ਦੇ ਸ਼ਹੀਦੀ ਦਿਹਾੜੇ ਮੌਕੇ ਜਿੱਥੇ ਸ਼ਹੀਦਾਂ ਨੂੰ ਸਤਿਕਾਰ ਤੇ ਸਿੱਜਦਾ ਕਰਨ ਮੌਕੇ ਕੌਮੀ ਏਕਤਾ ਪ੍ਰਗਟਾਈ ਜਾਵੇ, ਉੱਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦਬ ਅਤੇ ਸਤਿਕਾਰ ਪ੍ਰਤੀ ਵੀ ਫ਼ਰਜ਼ਾਂ ਦੀ ਪਹਿਰੇਦਾਰੀ ਕਰਨ ਲਈ ਸਾਰੇ ਹੀ ਵਚਨਬੱਧ ਰਹਿਣ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਮੇਰ ਸਿੰਘ ਲਾਛੜੂ ਵੀ ਨਾਲ ਸਨ। ਜਥੇਦਾਰ ਗੜਗੱਜ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਦੀ 41ਵੀਂ ਵਰ੍ਹੇਗੰਢ ਮਨਾਈ ਜਾਵੇਗੀ ਅਤੇ ਇਸ ਦੌਰਾਨ ਜਿੱਥੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਸਤਿਕਾਰ ਭੇਂਟ ਕੀਤਾ ਜਾਣਾ ਹੈ, ਉੱਥੇ ਹੀ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਦਬ ਅਤੇ ਸਤਿਕਾਰ ਪ੍ਰਤੀ ਆਪਣੇ ਫ਼ਰਜ਼ਾਂ ਦੀ ਪਹਿਰੇਦਾਰੀ ਕਰੇ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਨੇ ਵੀ ਆਪਣੇ ਸਨੇਹੇ ਵਿਚ ਆਖਿਆ ਹੈ ਕਿ ਸਿੱਖ ਕੌਮ ਦੇ ਕੌਮੀ ਦਿਹਾੜਿਆਂ ਨੂੰ ਪੰਥਕ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਮਨਾਇਆ ਜਾਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਨੂੰ ਵੀ ਕਾਇਮ ਰੱਖਿਆ ਜਾਵੇ। ਭਾਈ ਰਾਜੋਆਣਾ ਨੇ ਜਥੇਦਾਰ ਗੜਗੱਜ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਾਰਿਆਂ ਨੂੰ ਸਤਿਕਾਰਤ ਜਥੇਦਾਰ ਦਾ ਸਹਿਯੋਗ ਕਰਦਿਆਂ ਕਿਸੇ ਕਿਸਮ ਦੇ ਟਕਰਾਅ ਤੋਂ ਬਚਣਾ ਚਾਹੀਦਾ ਹੈ। ਭਾਈ ਰਾਜੋਆਣਾ ਨੇ ਸਨੇਹਾ ਦਿੱਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੰਮੇ ਸਮੇਂ ਤੋਂ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਕਰਦੀ ਆਈ ਹੈ ਅਤੇ ਜਿਹੜੇ ਵੀ ਸਿੰਘ ਸਾਹਿਬਾਨ ਨੂੰ ਸਿੱਖ ਸੰਸਥਾ ਵੱਲੋਂ ਜਿੰਮੇਵਾਰੀ ਦਿੱਤੀ ਜਾਂਦੀ ਹੈ ਉਹ ਉਨ੍ਹਾਂ ਦਾ ਪੂਰਾ ਮਾਣ ਸਤਿਕਾਰ ਕਰਦੇ ਹਨ। ਭਾਈ ਰਾਜੋਆਣਾ ਨੇ ਗੁਰੂ ਸਾਹਿਬ ਦੇ ਸਨਮੁਖ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਖ ਤੋਂ ਸਿੱਖ ਸੰਸਥਾਵਾਂ ਦਾ ਮਾਣ ਸਤਿਕਾਰ ਨੀਵਾਂ ਨਹੀਂ ਹੋਣਾ ਚਾਹੀਦਾ। ਜਥੇਦਾਰ ਗੜਗੱਜ ਨੇ ਕਿਹਾ ਕਿ ਜਿੱਥੇ ਅੱਜ ਕੌਮ ਦੇ ਦਰਦ ਨੂੰ ਸਮਝਣ ਦੀ ਲੋੜ ਹੈ, ਉੱਥੇ ਹੀ ਸਿੱਖ ਕੌਮ ਵਿੱਚ ਏਕਤਾ ਨੂੰ ਵੀ ਪ੍ਰਗਟ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਦੇ ਵੀ ਕੌਮੀ ਪਰਵਾਨਿਆਂ ਦੀਆਂ ਸ਼ਹਾਦਤਾਂ ਨੂੰ ਅਣਡਿੱਠ ਕਰਕੇ ਨਹੀਂ ਵੇਖਿਆ ਜਾ ਸਕਦਾ, ਜਿਨ੍ਹਾਂ ਨੇ ਆਪਣਾ ਆਪ ਖ਼ਾਲਸਾ ਪੰਥ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਪਣ ਕੀਤਾ ਹੋਵੇ। ਜਥੇਦਾਰ ਗੜਗੱਜ ਨੇ ਅਪੀਲ ਕਰਦਿਆਂ ਕਿਹਾ ਕਿ ਘੱਲੂਘਾਰਾ ਦਿਵਸ ਗੁਰੂ ਦੇ ਭਾਣੇ ਵਿਚ ਰਹਿ ਕੇ ਬਗੈਰ ਕਿਸੇ ਖਲਲ ਤੋਂ ਮਨਾਇਆ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਮਸਲੇ ’ਤੇ ਸਰਕਾਰਾਂ ਦੇ ਦੋਹਰੇ ਮਾਪਦੰਡ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਘੱਲੂਘਾਰਾ ਦਿਵਸ ਵਰਗੇ ਕੌਮੀ ਦਿਹਾੜੇ ਮਨਾਏ ਜਾ ਰਹੇ ਹੋਣ ਤਾਂ ਅਜਿਹੀਆਂ ਤਾਕਤਾਂ ਕੁਝ ਨਾ ਕੁਝ ਖ਼ਲਲ ਪਾਉਣ ਲਈ ਸ਼ਰਾਰਤ ਕਰਦੀਆਂ ਹਨ, ਜਿਸ ਤੋਂ ਸਿੱਖ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਜਿਥੇ ਸਾਜ਼ਸ਼ਾਂ ਹਨ, ਉੱਥੇ ਹੀ ਸਰਕਾਰ ਨੂੰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਤਾਂ ਕਿ ਮੁੜ ਤੋਂ ਅਜਿਹੀਆਂ ਘਟਨਾਵਾਂ ਸਾਹਮਣੇ ਨਾ ਆਉਣ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ