Home » Blog » ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦੀ ਸਾਕੇ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦੀ ਸਾਕੇ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

SHARE ARTICLE

259 Views

ਨਵੀਂ ਦਿੱਲੀ, 4 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੌਰਾਨ ਵਾਪਰੇ ਸ਼ਹੀਦੀ ਸਾਕੇ ਦੀ ਯਾਦ ਵਿਚ ਅਰਦਾਸ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਜੂਨ 1984 ਵਿਚ ਜ਼ਾਲਮ ਇੰਦਰਾ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਨੂੰ ਟੈਂਕਾਂ ਅਤੇ ਤੋਪਾਂ ਨਾਲ ਢਹਿ ਢੇਰੀ ਕੀਤਾ, ਉਸਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਹਨਾਂ ਦਿਨਾਂ ਵਿਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਈਆਂ ਸੰਗਤਾਂ ਜਿਹਨਾਂ ਵਿਚ ਛੋਟੇ-ਛੋਟੇ ਬੱਚੇ ਵੀ ਸ਼ਾਮਲ ਸਨ, ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਦੀ ਸਰਕਾਰ ਨੇ ਇਹ ਹਮਲਾ ਕਰਵਾਉਣ ਵੇਲੇ ਇਕ ਪਲ ਵੀ ਇਹ ਚੇਤੇ ਨਹੀਂ ਕੀਤਾ ਕਿ ਸਿੱਖ ਕੌਮ ਉਹ ਕੌਮ ਹੈ ਜਿਸਨੇ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ। ਸਿੱਖਾਂ ਨੇ ਹੀ ਹਮੇਸ਼ਾ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਨੇ ਕਿਉਂਕਿ ਇਲੈਕਸ਼ਨ ਲੜਨੀ ਸੀ, ਇਸ ਵਾਸਤੇ ਉਹ ਹਮੇਸ਼ਾ ਤੋਂ ਸਿੱਖਾਂ ਨੂੰ ਬਲੀ ਦਾ ਬੱਕਰਾ ਬਣਾ ਕੇ ਚੋਣਾਂ ਜਿੱਤਦੀ ਰਹੀ। ਉਹਨਾਂ ਕਿਹਾ ਕਿ ਜੂਨ 1984 ਤੋਂ ਬਾਅਦ ਨਵੰਬਰ 1984 ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ 1984 ਨੂੰ ਭੁੱਲ ਨਹੀਂ ਸਕਦੀ ਤੇ ਨਾ ਹੀ ਇਹ ਸਾਕੇ ਮੁਆਫ ਕਰਨ ਯੋਗ ਹਨ। ਉਹਨਾਂ ਕਿਹਾ ਕਿ ਜੂਨ ਅਤੇ ਨਵੰਬਰ 1984 ਦੇ ਜ਼ਖ਼ਮ ਸਾਡੇ ਹਾਲੇ ਵੀ ਅੱਲ੍ਹੇ ਹਨ। ਉਹਨਾਂ ਕਿਹਾ ਕਿ 41 ਸਾਲਾਂ ਦੀ ਲੰਬੀ ਲੜਾਈ ਤੋਂ ਬਾਅਦ ਅੱਜ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਬਣਨ ਮਗਰੋਂ ਸਾਨੂੰ ਨਿਆਂ ਮਿਲਣਾ ਸ਼ੁਰੂ ਹੋਇਆ ਹੈ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਤੇ ਮੁਆਵਜ਼ੇ ਮਿਲਣ ਲੱਗੇ ਹਨ।
ਦਿੱਲੀ ਗੁਰੁਦਆਰਾ ਕਮੇਟੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਗੱਲ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ 6 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਪੈਟ ਸਕੈਨ ਟੈਸਟ ਦੀ ਸ਼ੁਰੂਆਤ ਹੋ ਜਾਵੇਗੀ ਜੋ ਬਜ਼ਾਰ ਦੀ ਕੀਮਤ ਦੇ ਮੁਕਾਬਲੇ ਸਿਰਫ ਨਾਂ ਮਾਤਰ ਫੀਸ ਲੈ ਕੇ ਟੈਸਟ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਇਸੇ ਤਰੀਕੇ 13 ਜੂਨ ਨੂੰ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਬਾਲਾ ਸਾਹਿਬ ਹਸਪਤਾਲ ਦੇ ਦੂਜੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਪਹਿਲੇ ਪ੍ਰਾਜੈਕਟ ਤਹਿਤ ਉਥੇ ਮੁਫਤ ਵਿਚ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸਦਾ ਹੁਣ ਤੱਕ 90 ਹਜ਼ਾਰ ਲੋਕ ਲਾਹਾ ਲੈ ਚੁੱਕੇ ਹਨ। ਉਹਨਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਸੰਗਤਾਂ ਦੇ ਸਹਿਯੋਗ ਨਾਲ ਹੀ ਦਿੱਤੀਆਂ ਜਾਂਦੀਆਂ ਹਨ ਤੇ ਅਸੀਂ ਦਿੱਲੀ ਦੀ ਸੰਗਤ ਦੇ ਤਹਿ ਦਿਲੋਂ ਧੰਨਵਾਦੀ ਹਾਂ ਜੋ ਹਮੇਸ਼ਾ ਵੱਧ ਚੜ੍ਹ ਕੇ ਸਾਨੂੰ ਸਹਿਯੋਗ ਦਿੰਦੀਆਂ ਹਨ। ਸਮਾਗਮ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News