Home » ਭਾਰਤ » ਚੰਡੀਗੜ੍ਹ » ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

ਪਾਕਿ ਲਈ ਜਾਸੂਸੀ ਮਾਮਲਾ: ਜੋਤੀ ਮਲਹੋਤਰਾ ਦੇ ਸੰਪਰਕ ਵਿਚ ਸੀ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਯੂਟਿਊਬਰ

SHARE ARTICLE

17 Views

ਚੰਡੀਗੜ੍ਹ, 4 ਜੂਨ

ਦੇਸ਼ ਵਿਰੋਧੀ ਸਰਗਰਮੀਆਂ ਦੇ ਮਾਮਲੇ ਵਿਚ ਪੰਜਾਬ ਵਿਚ ਗ੍ਰਿਫਤਾਰ ਕੀਤਾ ਗਿਆ ਯੂਟਿਊਬਰ ਜੋਤੀ ਮਲਹੋਤਰਾ, ਜੋ ਕਿ ਗ੍ਰਿਫ਼ਤਾਰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ‘ਚ ਪਹਿਲਾਂ ਹੀ ਗ੍ਰਿਫ਼ਤਾਰ ਹੈ, ਦੇ ਨਾਲ ਸੰਭਾਵਤ ਤੌਰ ’ਤੇ ਨੇੜਲੇ ਸੰਪਰਕ ਵਿੱਚ ਰਿਹਾ ਹੈ। ਪੁਲੀਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲੀਸ ਅਨੁਸਾਰ ਪਹਿਲਾਂ ਇਕ ਅਤਿਵਾਦ-ਸਮਰਥਿਤ ਜਾਸੂਸੀ ਨੈੱਟਵਰਕ ਦਾ ਖੁਲਾਸਾ ਹੋਇਆ ਸੀ ਜੋ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਅਤੇ ਫੌਜੀ ਅਧਿਕਾਰੀਆਂ ਨਾਲ ਜੁੜਿਆ ਹੋਇਆ ਸੀ। ਰੂਪਨਗਰ ਜ਼ਿਲ੍ਹੇ ਦੇ ਮਾਹਲਾਂ ਪਿੰਡ ਦਾ ਨਿਵਾਸੀ ਜਸਬੀਰ ਸਿੰਘ, ਜੋ ‘Jann Mahal’ ਨਾਮ ਦਾ ਯੂਟਿਊਬ ਚੈਨਲ ਚਲਾਉਂਦਾ ਹੈ, ਉਸਦੇ ਸੰਬੰਧ ਇਕ ਪਾਕਿਸਤਾਨੀ ਖ਼ੁਫ਼ੀਆ ਏਜੰਟ (PIO) ਨਾਲ ਮਿਲੇ ਹਨ।

ਪੁਲੀਸ ਨੇ ਦੱਸਿਆ ਕਿ ਜਸਬੀਰ ਸਿੰਘ ਨਵੀਂ ਦਿੱਲੀ ਤੋਂ ਹਾਲ ਹੀ ਵਿੱਚ ਕੱਢੇ ਗਏ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਐਹਸਾਨ-ਉਰ-ਰਹੀਮ ਉਰਫ਼ ਦਾਨਿਸ਼ ਨਾਲ ਸੰਪਰਕ ਵਿੱਚ ਸੀ। ਉਹ ਆਪਣੀ ਪਾਕਿਸਤਾਨ ਦੀਆਂ ਤਿੰਨ ਯਾਤਰਾਵਾਂ ’ਚੋਂ ਇਕ ਦੌਰਾਨ ਉੱਥੇ ਫੌਜੀ ਅਧਿਕਾਰੀਆਂ ਨਾਲ ਵੀ ਮਿਲਿਆ ਸੀ।

ਬੁੱਧਵਾਰ ਨੂੰ ਗ੍ਰਿਫਤਾਰੀ ਤੋਂ ਬਾਅਦ ਜਸਬੀਰ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਤਿੰਨ ਦਿਨ ਦੀ ਪੁਲਿਸ ਰਿਮਾਂਡ ‘ਚ ਭੇਜ ਦਿੱਤਾ ਗਿਆ। ਜਸਬੀਰ ਸਿੰਘ ਦੇ ਯੂਟਿਊਬ ਚੈਨਲ ’ਤੇ 11 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ। ਉਹ ਹਰਿਆਣਾ ਦੀ ਯੂਟਿਊਬਰ ਜੋਤੀ ਮਲ੍ਹੋਤਰਾ ਨਾਲ ਵੀ ਨੇੜਲੇ ਸੰਪਰਕ ਵਿੱਚ ਸੀ, ਜਿਸਨੂੰ ਪਹਿਲਾਂ ਹੀ ਜਾਸੂਸੀ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਡੀਜੀਪੀ ਨੇ ਇਸ ਸਬੰਧੀ ਦੱਸਿਆ ਕਿ ਜਸਬੀਰ, ਦਿੱਲੀ ਵਿੱਚ ਪਾਕਿਸਤਾਨ ਨੈਸ਼ਨਲ ਡੇਅ ਦੇ ਸਮਾਰੋਹ ਵਿੱਚ ਵੀ ਗਿਆ ਸੀ, ਜਿੱਥੇ ਉਸ ਦੀ ਮੁਲਾਕਾਤ ਪਾਕਿਸਤਾਨੀ ਫੌਜੀ ਅਧਿਕਾਰੀਆਂ ਅਤੇ ਹੋਰ ਵਲੌਗਰਾਂ ਨਾਲ ਹੋਈ ਸੀ। ਉਹ 2020, 2021 ਅਤੇ 2024 ਵਿੱਚ ਪਾਕਿਸਤਾਨ ਗਿਆ ਸੀ। ਉਸ ਦੇ ਇਲੈਕਟ੍ਰਾਨਿਕ ਡਿਵਾਈਸਾਂ ’ਚੋਂ ਕਈ ਪਾਕਿਸਤਾਨੀ ਨੰਬਰ ਮਿਲੇ ਹਨ, ਜਿਨ੍ਹਾਂ ਦੀ ਹੁਣ ਵਿਸਥਾਰ ਨਾਲ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖ਼ੇ ਤੀਜੇ ਘੱਲੂਘਾਰੇ ਦੀ 41ਵੀ ਵਰ੍ਹੇ ਗੰਢ ਅਤੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਯਾਦ ‘ਚ ਹੋਏ ਸਮਾਗਮ 👉 ਗੁਰਧਾਮਾਂ ਦੀ ਰਾਖੀ ਅਤੇ ਖਾਲਸਾ ਰਾਜ ਦੀ ਸਥਾਪਨਾ ਲਈ ਦਿੱਤੀਆਂ ਸ਼ਹਾਦਤਾਂ ਸਾਡੇ ਲਰੀ ਪ੍ਰੇਰਨਾ ਸ੍ਰੋਤ: ਪੰਥਕ ਆਗੂ ਯੂਰਪ