ਪੱਟੀ 5 ਜੂਨ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਰਜਿ ਵੱਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਸਿੰਘਣੀਆਂ ਦੀ ਸਲਾਨਾ ਯਾਦ ਨੂੰ ਸਮਰਪਿਤ “ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ” ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੀ ਸਹਿਯੋਗ ਨਾਲ ਗੁਰਦੁਆਰਾ ਭਾਈ ਰਾਮੂ ਜੀ ਪਿੰਡ ਦਿਆਲਪੁਰਾ ਵਿਖੇ 7 ਜੂਨ ਤੋਂ 15 ਜੂਨ ਤੱਕ ਸ਼ਾਮ 5-00 ਵਜੇ ਤੋਂ 6-30 ਤੱਕ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਤੇ ਲੜਕੀਆਂ ਅਤੇ ਇਸ ਤੋਂ ਉੱਪਰ ਦੀ ਉਮਰ ਦਾ ਕੋਈ ਵੀ ਵਿਅਕਤੀ ਜਿਹੜਾ ਅਸਲ ਵਿੱਚ ਸਿੱਖਣ ਦਾ ਚਾਹਵਾਨ ਹੈ, ਭਾਗ ਲੈ ਸਕਦੇ ਹਨ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ , ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਦੋਂ ਮਨੁੱਖ ਨੇ ਚੰਗਾ ਲਿਬਾਸ ਪਹਿਨਿਆ ਹੋਵੇ ਸਿਰ ਤੇ ਸੋਹਣੀ ਦਸਤਾਰ ਸਜਾਈ ਹੋਵੇ ਤਾਂ ਉਸ ਦੀ ਸੁੰਦਰਤਾ ਵਿੱਚ ਅਮੁੱਲ ਵਾਧਾ ਹੋ ਜਾਂਦਾ ਹੈ। ਸਾਡੇ ਸਮਾਜ ਵਿੱਚ ਨੌਜਵਾਨ ਕਈ ਵਾਰ ਇਸ ਕਰਕੇ ਦਸਤਾਰ ਸਜਾਉਣ ਤੋਂ ਪੂਰੀ ਤਰ੍ਹਾਂ ਕੰਨੀਂ ਕਤਰਾ ਜਾਂਦੇ ਹਨ ਕਿ ਉਹਨਾਂ ਨੂੰ ਜਾਂਚ ਨਹੀਂ ਹੈ। ਗੁਰੂ ਕਾ ਸਿੱਖ ਹਰੇਕ ਪੱਖ ਤੋਂ ਸੋਹਣੀ ਦਿੱਖ ਵਾਲਾ ਹੋਣਾ ਚਾਹੀਦਾ ਹੈ ਇਸ ਸੋਚ ਨੂੰ ਲੈ ਕੇ ਸੁਸਾਇਟੀ ਦੇ ਸਮੂਹ ਵੀਰ ਪਿਛਲੇ ਲੰਮੇ ਸਮੇਂ ਤੋਂ ਪਿੰਡਾਂ ਸ਼ਹਿਰਾਂ ਅਤੇ ਸਕੂਲ ਵਿੱਚ ਜਾ ਕੇ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਮੁਹਈਆ ਕਰਵਾ ਰਹੇ ਹਨ ਅਤੇ ਸੋਹਣੀਆਂ ਦਸਤਾਰਾਂ ਸਿਰਾਂ ਤੇ ਸਜਾਉਣ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੇ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆ ਕਲਾਂ, ਭਾਈ ਗੁਰਜੰਟ ਸਿੰਘ ਭਿੱਖੀਵਿੰਡ ਅਤੇ ਭਾਈ ਹਰਚਰਨ ਸਿੰਘ ਉਬੋਕੇ ਹੋਣਗੇ। ਬੱਚਿਆਂ ਨੂੰ ਦਸਤਾਰ ਦੁਮਾਲਾ ਸਿਖਲਾਈ ਦੇਣ ਲਈ ਅੰਤਰਰਾਸ਼ਟਰੀ ਦਸਤਾਰ ਕੋਚ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਆਕਾਸ਼ਦੀਪ ਸਿੰਘ ਪੱਟੀ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਜਗਦੀਸ਼ ਸਿੰਘ ਭਿੱਖੀਵਿੰਡ, ਹਰਮਨਦੀਪ ਸਿੰਘ ਭਿੱਖੀਵਿੰਡ , ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਵਜ਼ੀਰ ਸਿੰਘ ਆਸਲ ਉਚੇਚੇ ਤੌਰ ਤੇ ਪਹੁੰਚ ਰਹੇ ਹਨ। ਇਹ ਕੈਂਪ ਬਿਲਕੁਲ ਫਰੀ ਹੋਵੇਗਾ ਅਤੇ ਫਰੀ ਵਿੱਚ ਹੀ ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਸਾਹਿਬਾਨ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਹਰੇਕ ਪ੍ਰਕਾਰ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸੋ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਇਸ ਦਸਤਾਰ ਦੁਮਾਲਾ ਸਿਖਲਾਈ ਕੈਂਪ ਵਿੱਚ ਪਹੁੰਚਣ ਤਾਂ ਜੋ ਉਹਨਾਂ ਨੂੰ ਸੋਹਣੀ ਸੂਰਤ ਅਤੇ ਸੋਹਣੀ ਸੀਰਤ ਪ੍ਰਦਾਨ ਕੀਤੀ ਜਾ ਸਕਦੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









