Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

SHARE ARTICLE

186 Views

ਨਵੀਂ ਦਿੱਲੀ, 6 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਵਿਖੇ ਅੱਜ ਪੈਟ ਸਕੈਨ ਟੈਸਟ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ। ਇਸ ਟੈਸਟ ਰਾਹੀਂ ਸਰੀਰ ਵਿਚ ਕੈਂਸਰ ਰੋਗ ਦਾ ਪਤਾ ਲੱਗਦਾ ਹੈ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਇਸ ਪ੍ਰਾਜੈਕਟ ਦਾ ਉਦਘਾਟਨ ਅਰਦਾਸ ਉਪਰੰਤ ਕੀਤਾ। ਇਸ ਮੋਕੇਵਦਿੱਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਿਥੇ ਮਾਰਕੀਟ ਵਿਚ ਪੈਟ ਸਕੈਨ ਟੈਸਟ 25 ਹਜ਼ਾਰ ਰੁਪਏ ਵਿਚ ਹੁੰਦਾ ਹੈ, ਉਥੇ ਹੀ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਇਹ ਟੈਸਟ ਸਿਰਫ 7 ਹਜ਼ਾਰ ਰੁਪਏ ਵਿਚ ਹੋਵੇਗਾ। ਉਹਨਾਂ ਦੱਸਿਆ ਕਿ ਇਸ ਸਹੂਲਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਸਿਰਫ 50 ਰੁਪਏ ਵਿਚ ਐਮ ਆਰ ਆਈ ਅਤੇ ਸੀ ਟੀ ਸਕੈਨ ਦੀ ਸਹੂਲਤ ਮਿਲ ਰਹੀ ਹੈ ਤੇ ਅੱਜ ਤੱਕ ਇਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਸਹੂਲਤ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਸਹੂਲਤ ਦਾ ਵੀ ਸੰਗਤਾਂ ਲਾਭ ਲੈ ਰਹੀਆਂ ਹਨ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਚਲਾਉਣ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੀ ਵੱਡੀਆਂ ਸੇਵਾਵਾਂ ਦੇ ਰਹੀ ਹੈ। ਉਹਨਾਂ ਕਿਹਾ ਕਿ ਜਿਥੇ ਸਿੱਖਿਆ ਦੇ ਖੇਤਰ ਵਿਚ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਚਲਾਈਆਂ ਜਾ ਰਹੀਆਂ ਹਨ, ਉਥੇ ਹੀ ਸਿਹਤ ਦੇ ਖੇਤਰ ਵਿਚ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਤੇ ਬਾਲਾ ਸਾਹਿਬ ਹਸਪਤਾਲ ਵਿਚ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਵਾਸਤੇ ਉਹ ਹਮੇਸ਼ਾ ਸੰਗਤਾਂ ਦੇ ਧੰਨਵਾਦੀ ਹਨ। ਇਸ ਮੌਕੇ ’ਤੇ ਪੈਟ ਸਕੈਨ ਮਸ਼ੀਨ ਦੇਣ ਵਾਲੇ ਟੀ ਸੀਰੀਜ਼ ਪਰਿਵਾਰ ਤੋਂ ਸ੍ਰੀਮਤੀ ਸੁਦੇਸ਼ ਅਤੇ ਕੁਮਾਰੀ ਤੁਲਸੀ ਉਚੇਚੇ ਤੌਰ ’ਤੇ ਹਾਜ਼ਰ ਸਨ। ਕਮੇਟੀ ਵੱਲੋਂ ਇਹਨਾਂ ਨੂੰ ਅਤੇ ਬਾਬਾ ਬਚਨ ਸਿੰਘ ਨੂੰ ਸਨਮਾਨਤ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ