Home » ਨਵੀਂ ਦਿੱਲੀ » ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 41ਵੀਂ ਬਰਸੀ ਮਨਾਈ ਗਈ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 41ਵੀਂ ਬਰਸੀ ਮਨਾਈ ਗਈ

SHARE ARTICLE

47 Views

ਨਵੀਂ ਦਿੱਲੀ 9 ਜੂਨ (ਮਨਪ੍ਰੀਤ ਸਿੰਘ ਖਾਲਸਾ) ਜੂਨ 1984 ਵਿਚ ਵਾਪਰੇ ਤੀਸਰੇ ਘੱਲੂਘਾਰੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਭੁਝੰਗੀਆ ਦੀ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ 41ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਮਨਾਈ ਗਈ। ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਸਿੰਘ ਜੀ ਦੇ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੀ ਸੇਵਾ ਨਿਭਾਈ,ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਵਲੋਂ ਸ਼ਹੀਦੀ ਪ੍ਰੰਪਰਾ ਤੇ ਗੁਰਬਾਣੀ ਇਤਿਹਾਸ ਚੋਂ ਭਾਵਪੂਰਤ ਵਿਚਾਰ ਰੱਖੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਜਥੇਦਾਰ ਅਨੂਪ ਸਿੰਘ, ਜਥੇਦਾਰ ਦਿਲਦਾਰ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸੀ ਅਤੇ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ ਸਪੁੱਤਰੀ ਬੀਬੀ ਜਸਬੀਰ ਕੌਰ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਇਸ ਮੌਕੇ ਸਾਬਕਾ ਸਰਪੰਚ ਅਨੂਪ ਸਿੰਘ, ਦਿਲਦਾਰ ਸਿੰਘ ਢਿਲੋਂ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਹਰਪਾਲ ਸਿੰਘ ਬੁੱਟਰ, ਕੁਲਦੀਪ ਸਿੰਘ ਸੈਕਟਰੀ, ਸ਼ਮਸ਼ੇਰ ਸਿੰਘ ਜੇਠੂਵਾਲ, ਕਰਮ ਸਿੰਘ ਗਿੱਲ, ਜਥੇਦਾਰ ਬਲਬੀਰ ਸਿੰਘ ਦਸਮੇਸ਼ ਤਰਨਾ ਦਲ, ਉਸਤਾਦ ਮੰਗਲ ਸਿੰਘ, ਸੁਖਜਿੰਦਰ ਸਿੰਘ, ਬਾਬਾ ਕਰਨੈਲ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਲਾਲੀ, ਪਰਮਜੀਤ ਸਿੰਘ, ਸਾਹਿਬ ਸਿੰਘ ਢਿਲੋਂ, ਜਥੇਦਾਰ ਸੰਤੋਖ ਸਿੰਘ, ਇੰਸਪੈਕਟਰ ਹਰਦਿਆਲ ਸਿੰਘ,ਸੁਰਜੀਤ ਸਿੰਘ ਫੌਜੀ, ਬਾਬਾ ਚਤਰ ਸਿੰਘ, ਤਰਸੇਮ ਸਿੰਘ, ਤਸਵੀਰ ਸਿੰਘ ਫੌਜੀ, ਸਵਿੰਦਰ ਸਿੰਘ, ਦਿਲਬਾਗ ਸਿੰਘ, ਢਾਡੀ ਨਿਰਮਲ ਸਿੰਘ, ਸੁਖਵਿੰਦਰ ਸਿੰਘ, ਮਲੂਕ ਸਿੰਘ, ਪ੍ਰਿੰਸਪਾਲ ਸਿੰਘ, ਗਿਆਨੀ ਦਲਜੀਤ ਸਿੰਘ ਮੱਲੂਵਾਲ ਆਦਿ ਹਾਜਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

WhatsApp us