Home » ਸੰਸਾਰ » ਜਰਮਨੀ » ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਹੀਦੀ ਸਮਾਗਮ ।

ਗੁਰਦੁਅਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਜੂਨ 84 ਦੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸ਼ਹੀਦੀ ਸਮਾਗਮ ।

SHARE ARTICLE

15 Views

ਫਰੈਕਫੋਰਟ :- ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੇ ਪ੍ਰਬੰਧਕ ਸੇਵਾਦਾਰਾਂ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਤੀਜੇ ਖੂਨੀ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆਂ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਨੌਜਵਾਨ ਬੱਚਿਆ ਤੇ ਭਾਈ ਲਖਵੀਰਸਿੰਘ , ਭਾਈ ਗੁਰਨਿਸ਼ਾਨ ਸਿੰਘ ਤੇ ਭਾਈ ਚਮਕੌਰ ਸਿੰਘ ਜੀ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਤੇ ਭਾਈ ਸਰਬਜੀਤ ਸਿੰਘ ਮਾਣਕਪੁਰੀ ਤੇ ਗੁਰਮੀਤ ਸਿੰਘ ਗੁਰਦਾਸਪੁਰੀ ਜੀ ਦੇ ਜਥੇ ਨੇ ਕਵੀਸ਼ਰੀ ਵਾਰਾ ਦੁਆਰਾਂ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਮੱਤੇਵਾਲ, ਨੇ ਨਿਭਾਈ ਦਲ ਖਾਲਸਾ ਵੱਲੋ ਭਾਈ ਨਿਰਮਲ ਸਿੰਘ ਨੇ ਸਾਂਝ ਪਾਉਂਦਿਆਂ ਹੋਇਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਹੋਇਆਂ ਅੰਤਰਰਾਸ਼ਟਰੀ ਹਲਾਤਾ ਤੇ ਜੀਓ ਪੌਲਟਿਕਸ ਬਾਰੇ ਵੀਚਾਰਾ ਦੀ ਸਾਂਝ ਪਾਈ ਭਾਈ ਗੁਰਚਰਨ ਸਿੰਘ ਗੁਰਇਆ ਕੋ- ਕੋਅਰਡੀਨੇਟਰ ਵਰਲਡ ਸਿੱਖ ਪਾਰਲੀਮੈਂਟ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਭਾਰਤੀ ਫੌਜਾਂ ਨੇ ਜੂਨ 84 ਵਿੱਚ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾਂ ਨਾਲ ਮਨਾਉਣ ਲਈ ਸ਼੍ਰੀ ਦਰਬਾਰ ਸਾਹਿਬ ਤੇ ਹੋਰ ਇਤਿਆਸਿਕ ਗੁਰਦੁਆਰਾਂ ਸਾਹਿਬਾਂ ਵਿੱਚ ਇਕੱਤਰ ਹੋਈਆਂ ਸੰਗਤਾਂ ਤੇ ਪੂਰੇ ਪੰਜਾਬ ਵਿੱਚ ਕਰਫਿਊ ਲਗਾ ਕੇ ਰੂਹਾਨੀਅਤ ਦੇ ਪ੍ਰਤੀਕ ਸ਼੍ਰੀ ਦਰਬਾਰ ਸਾਹਿਬ ਤੇ ਹੋਰ 37 ਗੁਰਧਾਮਾਂ ਤੇ ਟੈਕਾਂ ਤੋਪਾਂ ਨਾਲ ਹਮਲਾਂ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਨੂੰ ਢਹਿ ਢੇਰੀ ਤੇ ਸ਼੍ਰੀ ਦਰਬਾਰ ਸਾਹਿਬ ਨੂੰ ਗੋਲੀਆਂ ਨਾਲ ਛਲਣੀ ਛੱਲਣੀ ਕਰਕੇ ਸਿੱਖ ਕੌਮ ਦੇ ਹਿਰਦਿਆਂ ਤੇ ਨਾ ਮਿਟਣ ਵਾਲੇ ਜੋ ਜ਼ਖਮ ਉੱਕਰ ਦਿੱਤੇ ਹਨ ਇਹ 41 ਸਾਲ ਬੀਤ ਜਾਣ ਤੋਂ ਬਾਅਦ ਵੀ ਉਵੇ ਹਰੇ ਹਨ ਇਹ ਖਾਲਿਸਤਾਨ ਦੀ ਅਜ਼ਾਦੀ ਨਾਲ ਹੀ ਭਰਨਗੇ । ਖਾਲਸਾ ਪੰਥ ਦੀ ਆਨ-ਸ਼ਾਨ ਲਈ ਆਵਾਜ਼ ਬੁਲੰਦ ਕਰਨ ਵਾਲੇ, 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਸਿਪਾਹੀ ਬਾਬਾ ਜਰਨੈਲ ਸਿੰਘ ਜੀ ਦਾ ਸੁਨੇਹਾ ਕੌਮ ਨੂੰ ਬੜੀ ਚੰਗੀ ਤਰ੍ਹਾਂ ਯਾਦ ਹੈ – ‘ਜਿਸ ਦਿਨ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਭਾਰਤੀ ਫੌਜ ਨੇ ਪੈਰ ਪਾਇਆ, ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ!’ ਸੰਤ ਜੀ ਦੀ ਸਿੰਘ-ਗਰਜਣਾ ਅੱਜ ਵੀ ਕੌਮੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਖਾਲਸਾ ਰਾਜ ਦੀ ਸ਼ਮ੍ਹਾਂ ‘ਤੇ ਕੁਰਬਾਨ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਅਕਾਲ ਤਖਤ ਦੀ ਰਾਖੀ ਕਰਦਿਆˆ ਸ਼ਹੀਦੀ ਪਾਉਣ ਵਾਲੇ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ,ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ, ਭਾਈ ਮਹਿੰਗਾ ਸਿੰਘ ਬੱਬਰ ਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਦੀ ਯਾਦ ਅੱਜ ਵੀ ਖਾਲਸਾ ਰਾਜ ਦੇ ਸਿਪਾਹ ਸਿਲਾਰਾ ਦੇ ਰਾਹ ਨੂੰ ਰੁਸ਼ਨਾ ਰਹੀ ਹੈ।ਦੂਜੇ ਪਾਸੇ ਹਿੰਦੋਸਤਾਨ ਦੀ ਹਕੂਮਤ ਦਾ ਸਿੱਖਾਂ ਦੀ ਨਸਲਕੁਸ਼ੀ ਕਰਨ ਤੋਂ ਬਾਅਦ ਵੀ ਸਿੱਖ ਕੌਮ ਦੀਆਂ ਭਾਵਨਾਂ ਤੇ ਜ਼ਖਮਾਂ ਦੀ ਭਰਾਈ ਕਰਨ ਦੀ ਬਜਾਏ ਆਪਣੀ ਚਾਣਕੀਆਂ ਸਾਮ,ਭੇਦ,ਦਾਮ,ਦੰਡ ਦੀ ਨੀਤੀ ਵਰਤ ਕੇ ਇਸ ਸਾਰੇ ਕੁਝ ਨੂੰ ਭੁਲ ਜਾਣ ਤੇ ਭਲਾਉਣ ਦੀਆਂ ਸਲਾਹਾਂ ਦਿੱਤੀਆਂ ਜਾ ਰਿਹੀਆਂ ਹਨ ਜਿਸ ਵਿੱਚ ਸਿੱਖ ਕੌਮ ਦੇ ਮਰੀ ਹੋਈ ਜ਼ਮੀਰ ਵਾਲੇ ਆਗੂ ਵੀ ਆਪਣੇ ਨਿੱਜੀ ਸਵਾਰਥਾਂ ਦੀ ਖਾਤਰ ਕੌਮ ਨਾਲ ਹੋਏ ਇਸ ਕਹਿਰ ਨੂੰ ਭੁੱਲ ਗਏ ਹਨ ਤੇ ਕੌਮ ਨੂੰ ਭੁਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਪਰ ਜਗਦੀ ਜ਼ਮੀਰ , ਸ੍ਰੀ ਦਰਬਾਰ ਸਾਹਿਬ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਰਧਾਂ ਰੱਖਣ ਵਾਲੇ ਸਿੱਖ ਹਿੰਦੋਸਤਾਨ ਦੀ ਹਕੂਮਤ ਦੇ ਜ਼ੁਲਮਾਂ ਨੂੰ ਕਦੀ ਵੀ ਨਹੀ ਭੁਲਾਉਣਗੇ। ਸੋ ਇਹ ਦਰਸਾਉਣ ਲਈ ਕਿ ਜੋ ਅੱਜ ਤੋਂ 41 ਸਾਲ ਪਹਿਲਾਂ ਸਿੱਖ ਕੌਮ ਦੇ ਹਿਰਦਿਆਂ ਤੇ ਜ਼ਖਮ ਉੱਕਰੇ ਸਨ ਉਹ ਅੱਜ ਵੀ ਉਸੇ ਤਰ੍ਹਾਂ ਅੱਲੇ ਹਨ। ਕੌਮਾਂ ਘੱਲੂਘਾਰਿਆਂ ਨਾਲ ਨਹੀਂ ਮਰਦੀਆਂ ਪਰ ਜਿਹੜੀਆਂ ਕੌਮਾਂ ਘੱਲੂਘਾਰਿਆ ਨੂੰ ਭੁੱਲ ਜਾਣ ਕਰਕੇ ਮਰ ਜਾਂਦੀਆਂ ਹਨ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਸੇਵਾਦਾਰਾਂ ਵੱਲੋਂ ਝੂਠੇ ਪੁਲਿਸ ਮੁਕਾਬਲੇ ਸ਼ਹੀਦ ਕੀਤੇ ਸ਼ਹੀਦ ਭਾਈ ਸੁਖਜੀਤ ਸਿੰਘ ਜੱਜ ਦੇ ਭਝੰਗੀ ਅਮਿ੍ਰਤਪਾਲ ਸਿੰਘ ਤੇ ਕਵੀਸ਼ਰੀ ਜਥੇ ਨੂੰ ਸਨਮਾਣਤ ਕੀਤਾ ਗਿਆ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖ਼ੇ ਤੀਜੇ ਘੱਲੂਘਾਰੇ ਦੀ 41ਵੀ ਵਰ੍ਹੇ ਗੰਢ ਅਤੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਯਾਦ ‘ਚ ਹੋਏ ਸਮਾਗਮ 👉 ਗੁਰਧਾਮਾਂ ਦੀ ਰਾਖੀ ਅਤੇ ਖਾਲਸਾ ਰਾਜ ਦੀ ਸਥਾਪਨਾ ਲਈ ਦਿੱਤੀਆਂ ਸ਼ਹਾਦਤਾਂ ਸਾਡੇ ਲਰੀ ਪ੍ਰੇਰਨਾ ਸ੍ਰੋਤ: ਪੰਥਕ ਆਗੂ ਯੂਰਪ