Home » ਪੰਜਾਬ » Big Breaking : ਇੰਸਟਾਗ੍ਰਾਮ ’ਤੇ ਚਰਚਿਤ ਭਾਬੀ ਕਮਲ ਕੌਰ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼ ਸਬੰਧੀ ਸਨਸਨੀਖੇਜ਼ ਖੁਲਾਸੇ

Big Breaking : ਇੰਸਟਾਗ੍ਰਾਮ ’ਤੇ ਚਰਚਿਤ ਭਾਬੀ ਕਮਲ ਕੌਰ ਦੀ ਸ਼ੱਕੀ ਹਾਲਾਤ ’ਚ ਮਿਲੀ ਲਾਸ਼ ਸਬੰਧੀ ਸਨਸਨੀਖੇਜ਼ ਖੁਲਾਸੇ

SHARE ARTICLE

313 Views

ਬਠਿੰਡਾ, 12 ਜੂਨ 2025 : ਸੋਸ਼ਲ ਮੀਡੀਆ ਇੰਸਟਾਗਰਾਮ ‘ਤੇ ਕਮਲ ਕੌਰ ਭਾਬੀ ਦੇ ਨਾਂ ਨਾਲ ਮਸ਼ਹੂਰ ਇਨਫਲੂਐਂਸਰ ਕੰਚਨ ਕੁਮਾਰੀ ਦੀ ਭੇਤਭਰੇ ਹਾਲਾਤਾਂ ‘ਚ ਮਿਲੀ ਲਾਸ਼ ਦੇ ਮਾਮਲੇ ਵਿੱਚ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਕਮਲ ਕੌਰ ਉਰਫ਼ ਕੰਚਨ ਕੁਮਾਰੀ ਲੁਧਿਆਣਾ ਦੀ ਵਸਨੀਕ ਦੱਸੀ ਜਾਂਦੀ ਹੈ। ਇਸ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਗੈਂਗਸਟਰ ਅਰਸ਼ ਡੱਲਾ ਨੇ ਕਮਲ ਕੌਰ ਭਾਬੀ ਨੂੰ ਅਸ਼ਲੀਲ ਵੀਡੀਓ ਪਾਉਣੀਆਂ ਬੰਦ ਕਰਨ ਦੀ ਚਿਤਾਵਨੀ ਦਿੰਦਿਆਂ ਜਾਨੋਂ-ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਸੰਬੰਧ ਵਿੱਚ ਇੱਕ ਆਡੀਓ ਵੀ ਸਾਹਮਣੇ ਆਈ ਸੀ। ਇਸ ਵਾਇਰਲ ਆਡੀਓ ਵਿਚ ਗੈਂਗਸਟਰ ਵੱਲੋਂ ਕਮਲ ਕੌਰ ਭਾਬੀ ਦੇ ਟੱਬਰ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਗੈਂਗਸਟਰ ਦਾ ਕਹਿਣਾ ਸੀ ਕਿ ਅਜਿਹਿਆਂ ਵੀਡੀਓਜ਼ ਕਾਰਨ ਪੰਜਾਬ ਦੇ ਨੌਜਵਾਨ ਵਿਗੜ ਰਹੇ ਹਨ। ਇਹ ਆਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋਈ ਸੀ।

ਹਾਲਾਂਕਿ ਬਾਬੂਸ਼ਾਹੀ ਇਸ ਆਡੀਓ ਦੇ ਸਹੀ ਹੋਣ ਦੀ ਕੋਈ ਪੁਸ਼ਟੀ ਨਹੀਂ ਕਰਦਾ ਹੈ ਪਰ ਇਸ ਦੇ ਸਾਹਮਣੇ ਆਉਣ ਨਾਲ ਮਾਮਲੇ ਨੇ ਇੱਕ ਨਵਾਂ ਮੋੜ ਲੈਂਦਾ ਨਜ਼ਰ ਆ  ਰਿਹਾ ਹੈ। ਪੁਲਿਸ ਦੀ ਜਾਂਚ ਟੀਮਾਂ ਵੱਲੋਂ ਵੀ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਮਲ ਕੌਰ  ਦਾ ਕਤਲ ਕੀਤਾ ਗਿਆ ਹੈ। ਇਸ ਮਾਮਲੇ ਵਿਚ ਇਕ ਹੋਰ ਖ਼ੁਲਾਸਾ ਹੋਇਆ ਹੈ।  ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੀ ਲਾਸ਼ ਬੀਤੀ ਦੇਰ ਰਾਤ ਇਥੇ ਆਦੇਸ਼ ਹਸਪਤਾਲ ਨੇੜੇ ਪਾਰਕ ਕੀਤੀ ਕਾਰ ਵਿਚੋਂ ਮਿਲੀ ਹੈ। ਲਾਸ਼ ਦੀ ਸ਼ਨਾਖਤ ਅੱਜ ਸਵੇਰੇ ਕੀਤੀ ਗਈ ਹੈ। ਲਾਸ਼ ਦੀ ਹਾਲਤ ਦੇਖ ਕੇ ਕਿਆਸ ਲਾਏ ਜਾ ਰਹੇ ਹਨ ਕਿ ਕਮਲ ਕੌਰ ਭਾਬੀ ਦੀ ਮੌਤ ਦੋ-ਤਿੰਨ ਦਿਨ ਪਹਿਲਾਂ ਹੋ ਗਈ ਸੀ।ਜਾਣਕਾਰੀ ਮੁਤਾਬਕ ਕਾਰ ਵਿੱਚੋਂ ਬਦਬੂ ਆਉਣ ਮਗਰੋਂ ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਇਸ ਬਾਰੇ ਪੁਲੀਸ ਨੂੰ ਸੂਚਿਤ ਕੀਤਾ। ਐੱਸਪੀ (ਸਿਟੀ) ਨਰਿੰਦਰ ਸਿੰਘ ਦੀ ਅਗਵਾਈ ’ਚ ਪੁੱਜੀ ਪੁਲੀਸ ਪਾਰਟੀ ਨੇ ਲਾਸ਼ ਨੂੰ ਕਾਰ ’ਚੋਂ ਬਾਹਰ ਕੱਢਿਆ।

ਬਠਿੰਡਾ ਪੁਲਿਸ ਨੇ ਸਹਾਰਾ ਜਨ ਸੇਵਾ ਦੇ ਵਰਕਰਾਂ ਦੀ ਸਹਾਇਤਾ ਨਾਲ  ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖਵਾ ਦਿੱਤੀ ਗਈ ਹੈ। ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।।ਕਮਲ ਕੌਰ ਭਾਬੀ ਸੋਸ਼ਲ ਮੀਡੀਆ ਉੱਤੇ ਅਕਸਰ ਇਤਰਾਜ਼ਯੋਗ ਤੇ ਭੱਦੀ ਸ਼ਬਦਾਵਲੀ ਵਾਲੇ ਵੀਡੀਓ ਪਾਉਣ ਕਰਕੇ ਸੁਰਖੀਆਂ ਵਿਚ ਰਹਿੰਦੀ ਸੀ। ਉਸ ਦੇ ਇੰਸਟਾਗ੍ਰਾਮ ’ਤੇ 3.86 ਲੱਖ ਫਾਲੋਅਰਜ਼ ਹਨ। ਐਸਪੀ ਸਿਟੀ ਨਰਿੰਦਰ ਸਿੰਘ ਦਾ ਕਹਿਣਾ ਸੀ ਕਿ ਮਿਰਤਕ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਮਾਪਿਆਂ ਵੱਲੋਂ ਦਿੱਤੇ ਬਿਆਨ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਪੁਲਿਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਲਾਸ਼ ਇਸ ਜਗ੍ਹਾ ਤੇ ਕਿਸ ਤਰ੍ਹਾਂ ਪੁੱਜੀ। ਉਹਨਾਂ ਕਿਹਾ ਕਿ ਪੁਲੀਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਉਹ ਬਠਿੰਡਾ ਕਦੋਂ ਅਤੇ ਕਿਸ ਉਦੇਸ਼ ਨਾਲ ਆਈ ਸੀ।

khireyapunjab
Author: khireyapunjab

jin88bet.one ak168app.baby ak168app.club ks168app.site ic88 ic88 ic88 ic88 lr88 lr88 lr88 lr88 op88 si88 88v SEXXXXX-VN

Leave a Reply

Your email address will not be published. Required fields are marked *

Latest News