Home » ਸੰਸਾਰ » ਜਰਮਨੀ » ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 13-14-15 ਜੂਨ ਨੂੰ ਹੋਵੇਗਾ ।

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 13-14-15 ਜੂਨ ਨੂੰ ਹੋਵੇਗਾ ।

SHARE ARTICLE

135 Views

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਜਰਮਨੀ ਵੱਲੋ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 13 ਤੋੰ 15 ਜੂਨ ਦਿਨ ਸ਼ੁੱਕਰ, ਸ਼ਨੀ, ਐਤਵਾਰ ਨੂੰ ਹੋਵੇਗਾ । ਇਸ ਸਬੰਧ ਵਿੱਚ ਮਿਤੀ 13 ਜੂਨ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਵੇਰੇ 10 : 30 ਵਜੇ ਹੋਵੇਗੀ, ਜਿਸ ਦੇ ਭੋਗ 15 ਜੂਨ ਦਿਨ ਐਤਵਾਰ ਨੂੰ ਸਵੇਰੇ 11 ਵਜੇ ਪੈਣਗੇ। ਇਸ ਸਬੰਧ ਵਿੱਚ ਹੋ ਰਹੇ ਗੁਰਮਤਿ ਸਮਾਗਮ ਵਿੱਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਜੀ ਵੇਰਕਾ 14 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 6 ਤੋੰ 7: 30 ਵਜੇ ਤੱਕ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ 14 ਜੂਨ ਸ਼ਾਮ ਦੇ ਦੀਵਾਨ ਵਿੱਚ ਪੰਥ ਦੇ ਮਹਾਨ ਵਿਦਵਾਨ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਸ਼੍ਰੀ ਫਤਹਿਗੜ੍ਹ ਸਾਹਿਬ ਕਥਾ ਕਰਨਗੇ। ਐਤਵਾਰ ਦੇ ਦੀਵਾਨ ਵਿੱਚ ਭਾਈ ਚਮਕੌਰ ਸਿੰਘ ਜੀ , ਭਾਈ ਗੁਰਨਿਸ਼ਾਨ ਸਿੰਘ, ਭਾਈ ਲਖਬੀਰ ਸਿੰਘ ਕੀਰਤਨੀ ਜੱਥਾ ਸਿੱਖ ਸੈਂਟਰ ਫਰੈਕਫੋਰਟ , ਵਿਸ਼ੇਸ਼ ਤੌਰ ਪੰਜਾਬ ਤੋੰ ਇਸ ਸਮਾਗਮ ਵਿੱਚ ਸਿੱਖ ਐਸੋਸੀਏਸ਼ਨ ਵੱਲੋ ਬੁਲਾਏ ਗਏ ਭਾਈ ਗੁਰਦੇਵ ਸਿੰਘ ਜੀ ਵੇਰਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਰਤਨ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਹਰਪਾਲ ਸਿੰਘ ਜੀ ਫਤਹਿਗੜ੍ਹ ਸਾਹਿਬ ਵਾਲੇ ਸਾਧ ਸੰਗਤ ਨਾਲ ਗੁਰਮਤਿ ਵਿਚਾਰ ਕਰਦੇ ਹੋਏ ਗੁਰ-ਉਪਦੇਸ ਦਿੜ੍ਰ ਕਰਵਾਉਣਗੇ। ਸਮੂਹ ਸਾਧ ਸੰਗਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈਲਫੇਅਰ ਐਸੋਸੀਏਸ਼ਨ ਫਰੈਂਕਫੋਰਟ ਦੇ ਸਮੁੱਚੇ ਪ੍ਰਬੰਧਕਾਂ ਪ੍ਰਧਾਨ ਮਾਸਟਰ ਦਲੇਰ ਸਿੰਘ , ਚੈਅਰਮੈਨ ਕਰਨੈਲ ਸਿੰਘ ਅਕਬਰਪੁਰਾ, ਸੈਕਟਰੀ ਬਾਵਾ ਸਿੰਘ , ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਖਜ਼ਾਨਚੀ ਹਰਪ੍ਰੀਤ ਸਿੰਘ ਸੰਮੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਆਖਿਆ ਕਿ ਆਓ ਇਨ੍ਹਾ ਸਮਾਗਮਾਂ ਵਿੱਚ ਗੁਰਦੁਆਰਾ ਸਿੱਖ ਸੈਂਟਰ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਦੀਆ ਬਖਸ਼ਿਸ਼ਾਂ ਪ੍ਰਪਾਤ ਕਰੀਏ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ