Home » ਮਾਲਵਾ » ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

SHARE ARTICLE

127 Views

ਬਠਿੰਡਾ, 13 ਜੂਨ (ਮਨਪ੍ਰੀਤ ਸਿੰਘ ਖਾਲਸਾ):- ਬਠਿੰਡਾ ਨੇੜੇ ਰਾਮਪੁਰਾ ਫੂਲ ਚ’ ਆਪਣੀ ਕਿਰਤ ਕਰਨ ਵਾਲੇ ਇੱਕ ਗੁਰਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਿਵ ਸੈਂਨਕ ਕਹਾਉਦੇ ਗੁੰਡਿਆਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਉਣ ਤੇ ਦਲ ਖਾਲਸਾ ਨੇ ਕਰੜਾ ਨੋਟਿਸ ਲਿਆ l ਦਲ ਖਾਲਸਾ ਦੇ ਸੀਨੀਅਨ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਜਿਲ੍ਹਾ ਪ੍ਰਧਾਨ ਜੀਵਨ ਸਿੰਘ ਗਿੱਲ ਕਲਾਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆ ਕਿਹਾ ਕੀ ਪੰਜਾਬ ਦੀ ਧਰਤੀ ਤੇ ਅਜਿਹੇ ਮਾਮਲੇ ਚਿੰਤਾ ਦਾ ਵਿਸ਼ਾ ਹਨ l ਬਾਬਾ ਹਰਦੀਪ ਸਿੰਘ ਨੇ ਕਿਹਾ ਕੇ ਪੁਲਿਸ ਇਨ੍ਹਾਂ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰੇ l ਅਜਿਹੀਆਂ ਘਟਨਾਵਾਂ ਪੰਜਾਬ ਦੀ ਧਰਤੀ ਤੇ ਬਰਦਾਸਤ ਯੋਗ ਨਹੀਂ ਹਨ | ਓਹਨਾ ਪੰਜਾਬ ਸਰਕਾਰ ਨੂੰ ਵੀ ਸਖ਼ਤ ਲਹਿਜੇ ਚ ਕਿਹਾ ਕੇ ਇਹਨਾਂ ਕੇਸਾਂ ਚ ਕਿਸੇ ਤਰਾਂ ਦੀ ਢਿੱਲੀ ਕਾਰਜੁਗਾਰੀ ਮਨਜੂਰ ਨਹੀਂ ਹੋਵੇਗੀ | ਦਲ ਖਾਲਸਾ ਦੇ ਆਗੂਆਂ ਨੇ ਸਾਂਝੇ ਰੂਪ ਚ ਕਿਹਾ ਕੇ ਕਿ ਰਾਮਪੁਰਾ ਫੂਲ ਦੇ ਨੇੜੇ ਬਰਨਾਲਾ-ਬਠਿੰਡਾ ਸੜਕ ਉੱਤੇ ਆਪਣੀ ਕਿਰਤ ਕਰ ਰਹੇ ਗੁਰਸਿੱਖ ਬਜ਼ੁਰਗ ਸ. ਜਗਤਾਰ ਸਿੰਘ ਨਾਲ ਨਸ਼ੇ ਦੀ ਹਾਲਤ ਵਿੱਚ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਕੇ ਉਨ੍ਹਾਂ ਦਾ ਦਾਹੜਾ ਪੁੱਟਿਆ ਗਿਆ, ਦਸਤਾਰ ਦੀ ਬੇਅਦਬੀ ਕੀਤੀ ਗਈ ਤੇ ਕੱਪੜੇ ਵੀ ਪਾੜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇੱਕ ਕਿਰਤੀ ਸਿੱਖ ਨਾਲ ਅਜਿਹੀ ਘਟਨਾ ਵਾਪਰਨੀ ਬੇਹੱਦ ਦੁੱਖਦਾਈ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕ ਅਮਨ ਸ਼ਾਂਤੀ ਤੇ ਸੁਰੱਖਿਅਤ ਮਾਹੌਲ ਵਿੱਚ ਆਪਣੀ ਕਿਰਤ ਵੀ ਨਹੀਂ ਕਰ ਸਕਦੇ ਤਾਂ ਉਹ ਕਿੱਥੇ ਜਾਣ। ਇਸ ਮਾਮਲੇ ਵਿੱਚ ਓਹਨਾ ਕਿਹਾ ਕਿ ਪੁਲਿਸ ਦੋਸ਼ੀ ਵਿਅਕਤੀ ਦੇ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਨਾਲ-ਨਾਲ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕਰੇ। ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸਿਵ ਸੈਂਨਕ ਅਖਵਾਉਂਦੇ ਗੁੰਡਿਆਂ ਵੱਲੋਂ ਸਰਕਾਰੀ ਛੱਤਰ ਛਾਂਇਆ ਹੇਠ ਰਹਿ ਕੇ ਆਪਣੀ ਗੱਡੀ ਵਿੱਚ ਜਾ ਰਹੇ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਕੀਤੀ | ਜ਼ਿਕਰਯੋਗ ਆ ਕਿ ਇਹਨਾਂ ਗੁੰਡਿਆਂ ਨੂੰ ਸਰਕਾਰ ਨੇ ਸਕਿਉਰਟੀ ਮੁਹਈਆਂ ਕਰਵਾਈ ਹੋਈ ਹੈ | ਇਸ ਮਾਮਲੇ ਵਿਚ ਜਲਦੀ ਬਣਦੀ ਕਾਰਵਾਈ ਕੀਤੀ ਜਾਵੇ, ਜੇਕਰ ਟਾਲਮਟੋਲ ਕੀਤੀ ਗਈ ਤਾਂ ਸਿੱਖ ਜਥੇਬੰਦਿਆ ਸਮੇਤ ਦਲ ਖਾਲਸਾ ਅਗਲਾ ਪ੍ਰੋਗਰਾਮ ਦੇਵੇਗਾ। ਦਲ ਖਾਲਸਾ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਘਟਨਾ ਤੋਂ ਬਾਅਦ ਸਮੂਹ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਸਖ਼ਤ ਕਾਰਵਾਈ ਨਾ ਕੀਤੀ ਤਾਂ ਹਰ ਤਰ੍ਹਾਂ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ ਅਤੇ ਭਾਈ ਭਗਵਾਨ ਸਿੰਘ ਸੰਧੂ ਖੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਸੂਬੇ ਦੇ ਲੋਕਾਂ ਖ਼ਾਸਕਰ ਸਿੱਖਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਨਾਲ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਨੂੰ ਸੱਟ ਨਾ ਵੱਜਣ ਦੇਵੇ। ਇਸ ਮੌਕੇ ਦਲ ਖਾਲਸਾ ਦੇ ਹੋਰ ਆਗੂ ਵੀ ਹਾਜ਼ਰ ਸਨ |

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ