Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ 250 ਤੋਂ ਜ਼ਿਆਦਾ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ: ਕਾਲਕਾ, ਕਾਹਲੋਂ, ਕਰਮਸਰ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ 250 ਤੋਂ ਜ਼ਿਆਦਾ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ: ਕਾਲਕਾ, ਕਾਹਲੋਂ, ਕਰਮਸਰ

SHARE ARTICLE

121 Views

ਨਵੀਂ ਦਿੱਲੀ, 14 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਵਿਚ ਐਨ ਸੀ ਆਰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਲਗਾਏ ਗਏ 250 ਤੋਂ ਵੱਧ ਗੁਰਮਤਿ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਹਨਾਂ ਕੈਂਪਾਂ ਦੇ ਦੋ ਦਿਨਾਂ ਸਮਾਪਤੀ ਸਮਾਗਮਾਂ ਦੇ ਪਹਿਲੇ ਦਿਨ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਅਤੇ ਸਰਦਾਰ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ ਜਾਂਦੇ ਇਹਨਾਂ ਕੈਂਪਾਂ ਵਿਚ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਉਮਰ ਵਿਚ ਜਦੋਂ ਬੱਚੇ ਗੁਰਬਾਣੀ ਨਾਲ ਜੁੜ ਜਾਂਦੇ ਹਨ ਤਾਂ ਸਾਰੀ ਉਮਰ ਉਹ ਗੁਰਬਾਣੀ ਨਾਲ ਜੁੜੇ ਰਹਿੰਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਭਾਰੀ ਹਾਜ਼ਰੀ ਇਹ ਦਰਸਾਉਂਦੀ ਹੈ ਕਿ ਪੰਥ ਦੀ ਜਿਹੜੀ ਅਗਲੀ ਪਨੀਰੀ ਤਿਆਰ ਹੋ ਰਹੀ ਹੈ, ਉਹ ਪੂਰਨ ਗੁਰਸਿੱਖੀ ਜੀਵਨ ਨਾਲ ਜੁੜ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ ਤਾਂ ਸਾਡੀ ਯੋਜਨਾ ਸੀ ਕਿ ਦਿੱਲੀ ਦੇ ਸਾਰੇ 46 ਵਾਰਡਾਂ ਵਿਚ ਇਕ-ਇਕ ਕੈਂਪ ਅਸੀਂ ਲਗਾਵਾਂਗੇ ਪਰ ਉਹਨਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਸਿਰਫ ਦਿੱਲੀ ਐਨ ਸੀ ਆਰ ਹੀ ਨਹੀਂ ਬਲਕਿ ਇਹ ਕੈਂਪ ਉੜੀਸਾ, ਕਟਕ, ਐਮ ਪੀ, ਪਾਣੀਪਤ, ਮੁੰਬਈ, ਬਰੇਲੀ, ਰੁਦਰਪੁਰ, ਹਲਦਵਾਨੀ, ਬਹਿਰਾਈ, ਹਰਦੁਆਰ, ਮੁਜੱਫਰਨਗਰ, ਮੁਰਾਦਾਬਾਦ, ਬਿਜਨੌਰ, ਅਲੀਗੜ੍ਹ, ਆਗਰਾ ਤੇ ਕਾਨਪੁਰ ਵਿਚ ਵੀ ਲੱਗੇ ਹਨ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਹਜ਼ਾਰ ਤੋਂ ਵੱਧ ਵਾਲੰਟੀਅਰਜ਼ ਨੇ ਭਾਗ ਲਿਆ। ਇਸ ਮੌਕੇ ਤੇ ਕਮੇਟੀ ਮੈਂਬਰ ਭੁਪਿੰਦਰ ਸਿੰਘ ਭੁੱਲਰ, ਸਾਬਕਾ ਮੈਂਬਰ ਪਰਮਜੀਤ ਸਿੰਘ ਚੰਡੋਕ, ਹਰਪਾਲ ਸਿੰਘ ਕੋਛੜ, ਮੀਡੀਆ ਪ੍ਰਭਾਰੀ ਸੁਦੀਪ ਸਿੰਘ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News