Home » ਨਵੀਂ ਦਿੱਲੀ » ਦਿੱਲੀ ਗੁਰਦੁਆਰਾ ਕਮੇਟੀ ਦੇ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਯੂ.ਪੀ. ਦੇ ਜਿਹੜੇ ਇਲਾਕੇ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖਬਰਾਂ ਆਈਆਂ, ਉਥੇ ਮਿਲਿਆ ਸਭ ਤੋਂ ਵੱਧ ਹੁੰਗਾਰਾ

ਦਿੱਲੀ ਗੁਰਦੁਆਰਾ ਕਮੇਟੀ ਦੇ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਯੂ.ਪੀ. ਦੇ ਜਿਹੜੇ ਇਲਾਕੇ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖਬਰਾਂ ਆਈਆਂ, ਉਥੇ ਮਿਲਿਆ ਸਭ ਤੋਂ ਵੱਧ ਹੁੰਗਾਰਾ

SHARE ARTICLE

82 Views

ਨਵੀਂ ਦਿੱਲੀ, 15 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਰਨ ਦੀਆਂ ਖਬਰਾਂ ਆ ਰਹੀਆਂ ਸਨ, ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਦੌਰਾਨ ਸਭ ਤੋਂ ਵੱਧ ਹੁੰਗਾਰਾ, ਇਹਨਾਂ ਕੈਂਪਾਂ ਨੂੰ ਮਿਲਿਆ ਹੈ।
ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰਮਤਿ ਕੈਂਪਾਂ ਦੇ ਸਮਾਪਤੀ ਸਮਾਗਮ ਦੇ ਆਖਰੀ ਦਿਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਨੂੰ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਅਨੇਕਾਂ ਭਾਗਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਖਾਸ ਤੌਰ ’ਤੇ ਯੂ ਪੀ ਵਿਚ ਉਸ ਇਲਾਕੇ ਵਿਚ ਹੁੰਗਾਰਾ ਮਿਲਿਆ ਹੈ ਜਿਥੇ ਇਹ ਦਾਅਵੇ ਕੀਤੇ ਜਾ ਰਹੇ ਸਨ ਕਿ ਸਿੱਖ ਉਥੇ ਈਸਾਈ ਧਰਮ ਵਿਚ ਤਬਦੀਲ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਗੁਰਮਤਿ ਕੈਂਪਾਂ ਨੂੰ ਹੁੰਗਾਰਾ ਦੱਸਦਾ ਹੈ ਕਿ ਸਿੱਖ ਕੌਮ ਆਪਣੇ ਧਰਮ ਪ੍ਰਤੀ ਵਚਨਬੱਧ ਹੈ ਤੇ ਕੌਮ ਦੇ ਬੱਚੇ ਗੁਰਮਤਿ ਜੀਵਨ ਜਾਚ ਨਾਲ ਜੁੜਨ ਲਈ ਤਤਪਰ ਹਨ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਜਿਥੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ, ਉਥੇ ਹੀ ਗੁਰਬਾਣੀ ਅਨੁਸਾਰ ਜੀਵਨ ਜਾਚ ਨਾਲ ਵੀ ਜੋੜਿਆ ਗਿਆ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਬੱਚਿਆਂ ਨੇ ਆਪਣੇ ਮਾਪਿਆਂ ਨੂੰ ਖੁਦ ਆਖਿਆ ਹੈ ਕਿ ਉਹ ਗਰਮੀ ਦੀਆਂ ਛੁੱਟੀਆਂ ਪਹਾੜੀਆਂ ਵਿਚ ਬਿਤਾਉਣ ਦੀ ਥਾਂ ਗੁਰਮਤਿ ਕੈਂਪਾਂ ਵਿਚ ਗੁਰਬਾਣੀ ਨਾਲ ਜੁੜਨਾ ਚਾਹੁੰਦੇ ਹਨ ਤੇ ਇਸ ਕਾਰਣ ਐਤਕੀਂ ਕਮੇਟੀ ਦੇ 250 ਕੈਂਪਾਂ ਵਿਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਇਹ ਵਿਦਿਆਰਥੀ ਆਪਣੇ ਜੀਵਨ ਦੇ ਮੁੱਢਲੇ ਪੜਾਅ ਵਿਚ ਹੀ ਗੁਰਸਿੱਖੀ ਜੀਵਨ ਜਾਚ ਨਾਲ ਜੁੜਦੇ ਹਨ ਤਾਂ ਉਹਨਾਂ ਪਰਿਵਾਰਾਂ ’ਤੇ ਗੁਰੂ ਸਾਹਿਬ ਆਪ ਬਖਸ਼ਿਸ਼ ਕਰਦੇ ਹਨ। ਇਸ ਦੌਰਾਨ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਕਰਮਸਰ ਨੇ ਇਹਨਾਂ ਕੈਂਪਾਂ ਦੀ ਸਫਲਤਾ ਵਾਸਤੇ ਇਹਨਾਂ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ, ਇਹਨਾਂ ਦੇ ਮਾਪਿਆਂ ਦਾ, ਸਿੰਘ ਸਭਾਵਾਂ ਦੇ ਪ੍ਰਬੰਧਕਾਂ, ਕਮੇਟੀ ਦੇ ਸਮੂਹ ਹੈਡ ਗ੍ਰੰਥੀ ਸਾਹਿਬ, ਗ੍ਰੰਥੀ ਸਾਹਿਬ, ਪ੍ਰਚਾਰਕ, ਰਾਗੀ, ਢਾਡੀ ਜਿਹਨਾਂ ਨੇ ਇਹਨਾਂ ਕੈਂਪਾਂ ਵਿਚ ਅਹਿਮ ਯੋਗਦਾਨ ਕੈਂਪਾਂ ਪਾਇਆ, ਉਹਨਾਂ ਸਭਨਾ ਦਾ ਧੰਨਵਾਦ ਅਤੇ ਨਾਲ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਜਿਹਨਾਂ ਦੀ ਬਦੌਲਤ ਇਹ ਕੈਂਪ ਸਫਲ ਹੋਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 👉 ਅਮਰੀਕਾ ’ਚ ਗ੍ਰਿਫਤਾਰ ਸਿੱਖ ਨੌਜਵਾਨ ਦੇ ਹੱਕ ’ਚ ਸੋਸ਼ਲ ਮੀਡੀਆ ’ਤੇ ਲਹਿਰ ਸਿਰਜਣ ਦਾ ਸੱਦਾ