Home » ਨਵੀਂ ਦਿੱਲੀ » ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

SHARE ARTICLE

141 Views

ਨਵੀਂ ਦਿੱਲੀ, 16 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸ ਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇਜ਼ਤਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਪਰ ਜਦੋਂ ਸਿਖਰਲੇ ਅਹੁਦਿਆਂ ’ਤੇ ਬੈਠੇ ਲੋਕ ਹੀ ਅਜਿਹੀਆਂ ਨਿੰਦਣਯੋਗ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ ’ਤੇ ਭਰੋਸਾ ਕਿਵੇਂ ਕਾਇਮ ਰਹੇਗਾ? ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ, ਸਗੋਂ ਸਮੁੱਚੇ ਸਮਾਜ ਵਿੱਚ ਵਿਸ਼ਵਾਸ ਅਤੇ ਸਦਭਾਵਨਾ ਨੂੰ ਵੀ ਕਮਜ਼ੋਰ ਕਰਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਅਤੇ ਅਖੰਡਤਾ ਲਈ ਅਣਮੁੱਲੀਆਂ ਕੁਰਬਾਨੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਸਿੱਖ ਕੌਮ ਨੇ ਹਰ ਔਖੀ ਘੜੀ ਮਨੁੱਖਤਾ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭੂਚਾਲ, ਹੜ੍ਹ ਜਾਂ ਹੋਰ ਕੁਦਰਤੀ ਆਫ਼ਤਾਂ ਸਮੇਂ ਸਿੱਖਾਂ ਨੇ ਲੰਗਰਾਂ ਸਮੇਤ ਹੋਰ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਉਂਦਿਆਂ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਸਾਕਾਰ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸਿੱਖ ਭਾਈਚਾਰੇ ਨੇ ਆਪਣੀਆਂ ਸੇਵਾਵਾਂ ਨਾਲ ਮਨੁੱਖਤਾ ਦੀ ਭਲਾਈ ਲਈ ਮਿਸਾਲੀ ਯੋਗਦਾਨ ਪਾਇਆ। ਪਰੰਤੂ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਇਕ ਜ਼ਿੰਮੇਵਾਰ ਤੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਵੱਲੋਂ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਆਹਤ ਕੀਤੀਆਂ ਗਈਆਂ ਹਨ। ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ