Home » ਮਾਝਾ » ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ16 ਸਾਲਾ ਵਾਲੀਬਾਲ ਖਿਡਾਰੀ ਦਾ ਕਤਲ

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ16 ਸਾਲਾ ਵਾਲੀਬਾਲ ਖਿਡਾਰੀ ਦਾ ਕਤਲ

SHARE ARTICLE

178 Views

Tarn Taran . 16 ਸਾਲਾ ਵਾਲੀਬਾਲ ਖਿਡਾਰੀ ਦਾ ਕਤਲ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ ਵਾਲੀਵਾਲ ਖਿਡਾਰੀ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਵੇਕਬੀਰ ਸਿੰਘ (16) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ ਜੋ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਦਾ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਝਗੜਾ ਹੋਇਆ ਸੀ। ਜਿਸਦੀ ਰੰਜਿਸ਼ ਤਹਿਤ ਉਸ ਉੱਪਰ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਕੋਲ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਵੇਕਬੀਰ ਸਿੰਘ ਵਾਲੀਵਾਲ ਦਾ ਖਿਡਾਰੀ ਸੀ। ਜ਼ਖ਼ਮੀ ਹਾਲਤ ਵਿਚ ਉਸ ਦੇ ਚਚੇਰੇ ਭਰਾ ਅਤੇ ਹੋਰਾਂ ਨੇ ਉਸ ਨੂੰ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸ਼ਾਮ ਕਰੀਬ 4 ਵਜੇ ਵਾਪਰੀ ਉਕਤ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਰਹਾਲੀ ਦੇ ਮੁਖੀ ਬਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਿਸਦਾ ਬੁੱਧਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਮ੍ਰਿਤਕ ਵਿਵੇਕਬੀਰ ਸਿੰਘ ਸੰਧੂ ਦੀ ਮਾਤਾ ਸਰਹਾਲੀ ਦੇ ਨਿੱਜੀ ਸਕੂਲ ਵਿਚ ਪ੍ਰਿੰਸੀਪਲ ਹੈ। ਜਦੋਂਕਿ ਉਸਦਾ ਵੱਡਾ ਭਰਾ ਕੈਨੇਡਾ ‘ਚ ਰਹਿ ਰਿਹਾ ਹੈ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News