Home » ਨਵੀਂ ਦਿੱਲੀ » ਭਾਰਤ ਸਰਕਾਰ, ਇਜ਼ਰਾਈਲ ਤੇ ਈਰਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਸਿੱਖਾਂ ਨੂੰ ਪੂਰਨ ਮਰਿਆਦਾ ਨਾਲ ਲਿਆਉਣ ਦੇ ਕਰੇ ਪ੍ਰਬੰਧ : ਕਾਲਕਾ, ਕਾਹਲੋਂ

ਭਾਰਤ ਸਰਕਾਰ, ਇਜ਼ਰਾਈਲ ਤੇ ਈਰਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਅਤੇ ਸਿੱਖਾਂ ਨੂੰ ਪੂਰਨ ਮਰਿਆਦਾ ਨਾਲ ਲਿਆਉਣ ਦੇ ਕਰੇ ਪ੍ਰਬੰਧ : ਕਾਲਕਾ, ਕਾਹਲੋਂ

SHARE ARTICLE

6 Views

ਨਵੀਂ ਦਿੱਲੀ, 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਜ਼ਰਾਈਲ ਅਤੇ ਈਰਾਨ ਵਿਚ ਚਲ ਰਹੇ ਮੌਜੂਦਾ ਜੰਗ ਦੇ ਹਾਲਾਤਾਂ ਵਿਚ ਦੋਵਾਂ ਮੁਲਕਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਪੂਰਨ ਮਰਿਆਦਾ ਨਾਲ ਵਾਪਸ ਲਿਆਉਣ ਅਤੇ ਉਥੇ ਫਸੇ ਸਿੱਖ ਤੇ ਹੋਰ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦੇ ਤੁਰੰਤ ਉਪਰਾਲੇ ਕੀਤੇ ਜਾਣ। ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦੋਵਾਂ ਮੁਲਕਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਵਰੂਪ ਉਥੇ ਮੌਜੂਦ ਹਨ ਜਿਥੇ ਸਿੱਖ ਸੰਗਤ ਹੈ। ਉਹਨਾਂ ਕਿਹਾ ਕਿ ਇਹ ਪਾਵਨ ਸਵਰੂਪ ਵਾਪਸ ਨਵੀਂ ਦਿੱਲੀ ਲਿਆਉਣੇ ਬਹੁਤ ਜ਼ਰੂਰੀ ਹੈ। ਇਸ ਵਾਸਤੇ ਦਿੱਲੀ ਗੁਰਦੁਆਰਾ ਕਮੇਟੀ ਭਾਰਤ ਸਰਕਾਰ ਨੂੰ ਹਰ ਤਰੀਕੇ ਦਾ ਸਹਿਯੋਗ ਦੇਣ ਵਾਸਤੇ ਤਿਆਰ ਹੈ। ਦੋਵਾਂ ਆਗੂਆਂ ਨੇ ਵਿਦੇਸ਼ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਇਹਨਾਂ ਮੁਲਕਾਂ ਵਿਚ ਗਏ ਸਿੱਖਾਂ ਤੇ ਹੋਰ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਦੇ ਵੀ ਪ੍ਰਬੰਧ ਕੀਤੇ ਜਾਣ ਦੋਵਾਂ ਮੁਲਕਾਂ ਦੀ ਰਾਜਧਾਨੀ ਵਿਚ ਭਾਰਤੀ ਸਫਾਰਤਖਾਨਿਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਉਥੇ ਫਸੇ ਭਾਰਤੀਆਂ ਦਾ ਉਹਨਾਂ ਦੇ ਆਪਣੇ ਪਰਿਵਾਰਾਂ ਨਾਲ ਸੰਪਰਕ ਕਰਵਾਵੇ ਤਾਂ ਜੋ ਪਰਿਵਾਰਾਂ ਦੀ ਫਿਕਰ ਮੁੱਕੇ ਕਿ ਉਹਨਾਂ ਦੇ ਪਰਿਵਾਰਕ ਜੀਅ ਸੁਰੱਖਿਅਤ ਹਨ। ਉਹਨਾਂ ਕਿਹਾ ਕਿ ਜੰਗ ਦੇ ਹਾਲਾਤ ਸੁਖਾਵੇਂ ਨਹੀਂ ਹਨ, ਅਜਿਹੇ ਵਿਚ ਆਮ ਲੋਕ ਚਿੰਤਤ ਹਨ ਕਿ ਉਥੇ ਫਸੇ ਭਾਰਤੀ ਕਿਵੇਂ ਸੁਰੱਖਿਅਤ ਕੱਢੇ ਜਾ ਸਕਣਗੇ। ਉਹਨਾਂ ਕਿਹਾ ਕਿ ਲੋਕਾਂ ਨੂੰ ਭਾਰਤ ਸਰਕਾਰ ’ਤੇ ਪੂਰਨ ਭਰੋਸਾ ਹੈ ਤੇ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੀ ਭਾਰਤ ਸਰਕਾਰ ਨੂੰ ਹਰ ਤਰੀਕੇ ਦਾ ਸਹਿਯੋਗ ਦੇਣ ਲਈ ਤਿਆਰ ਹੈ ਭਾਵੇਂ ਉਹ ਪਰਿਵਾਰਾਂ ਨਾਲ ਸੰਪਰਕ ਕਰ ਕੇ ਉਹਨਾਂ ਦੇ ਜੀਆਂ ਦਾ ਤਾਲਮੇਲ ਕਰਵਾਉਣਾ, ਉਹਨਾਂ ਨੂੰ ਨਵੀਂ ਦਿੱਲੀ ਤੋਂ ਅੱਗੇ ਉਹਨਾਂ ਦੇ ਘਰਾਂ ਤੱਕ ਪਹੁੰਚਾਉਣ ਜਾਂ ਜਿਸ ਵੀ ਕਿਸਮ ਦਾ ਸਹਿਯੋਗ ਭਾਰਤ ਸਰਕਾਰ ਨੂੰ ਲੋੜੀਂਦਾ ਹੈ, ਦਿੱਲੀ ਗੁਰਦੁਆਰਾ ਕਮੇਟੀ ਹਰ ਤਰੀਕੇ ਦੇ ਸਹਿਯੋਗ ਵਾਸਤੇ ਤਿਆਰ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਭਾਰਤ ਸਰਕਾਰ ਨੂੰ ਫੌਰੀ ਉਪਰਾਲੇ ਕਰਨੇ ਚਾਹੀਦੇ ਹਨ ਕਿਉਂਕਿ ਵੱਡੀ ਗਿਣਤੀ ਵਿਚ ਸਿੱਖ ਤੇ ਹੋਰ ਭਾਰਤੀ ਉਥੇ ਪੜ੍ਹਨ ਵਾਸਤੇ, ਉਥੇ ਯਾਤਰਾ ਕਰਨ ਵਾਸਤੇ ਗਏ ਹੋਏ ਹਨ ਜਿਹਨਾਂ ਦੀ ਸੁਰੱਖਿਅਤ ਵਾਪਸੀ ਦਾ ਜ਼ਿੰਮਾ ਸਰਕਾਰ ਸਿਰ ਬਣਦਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News