ਨਵੀਂ ਦਿੱਲੀ 20 ਜੂਨ (ਮਨਪ੍ਰੀਤ ਸਿੰਘ ਖਾਲਸਾ):- ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਵਿਸ਼ੇਸ਼ ਕੋਸ਼ਿਸ਼ਾਂ ਨਾਲ ਸਮੇਂ-ਸਮੇਂ ‘ਤੇ ਵੱਖ-ਵੱਖ ਬੈਂਕਾਂ ਵੱਲੋਂ ਸੀਐਸਆਰ ਫੰਡ ਦੇ ਤਹਿਤ ਬੱਸਾਂ ਅਤੇ ਗੱਡੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ, ਅੱਜ ਕੈਨਰਾ ਬੈਂਕ ਵੱਲੋਂ ਵੀ ਸੰਗਤ ਦੀ ਸੁਵਿਧਾ ਲਈ ਇੱਕ ਬੋਲੇਰੋ ਗੱਡੀ ਤਖਤ ਸਾਹਿਬ ਨੂੰ ਭੇਟ ਕੀਤੀ ਗਈ।
ਕੈਨਰਾ ਬੈਂਕ ਦੇ ਐਗਜ਼ਿਕਿਊਟਿਵ ਡਾਇਰੈਕਟਰ ਸ. ਹਰਦੀਪ ਸਿੰਘ ਆਹਲੂਵਾਲੀਆ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਗੱਡੀ ਦੀ ਚਾਬੀ ਤਖਤ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀ। ਤਖਤ ਪਟਨਾ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਦਲੀਪ ਸਿੰਘ ਵੱਲੋਂ ਅਰਦਾਸ ਕੀਤੀ ਗਈ। ਗ੍ਰੰਥੀ ਸਾਹਿਬ ਵੱਲੋਂ ਸ. ਹਰਦੀਪ ਸਿੰਘ ਆਹਲੂਵਾਲੀਆ ਨੂੰ ਸਿਰੋਪਾ ਭੇਟ ਕੀਤਾ ਗਿਆ। ਤਖਤ ਪਟਨਾ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸਕੱਤਰ ਸ. ਹਰਬੰਸ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਮਹਿੰਦਰਪਾਲ ਸਿੰਘ ਢਿੱਲੋ, ਪ੍ਰਵਕਤਾ ਸ. ਹਰਪਾਲ ਸਿੰਘ ਜੋਹਲ, ਸ. ਸਤਨਾਮ ਸਿੰਘ ਬੱਗਾ ਆਦਿ ਵੱਲੋਂ ਕੈਨਰਾ ਬੈਂਕ ਦੇ ਐਗਜ਼ਿਕਿਊਟਿਵ ਡਾਇਰੈਕਟਰ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉੱਤੇ ਸੁਪਰਿੰਟੈਂਡੈਂਟ ਸ. ਦਲਜੀਤ ਸਿੰਘ, ਅਕਾਊਂਟ ਮੈਨੇਜਰ ਸ. ਦਵਿੰਦਰ ਸਿੰਘ, ਮੈਨੇਜਰ ਸ. ਹਰਜੀਤ ਸਿੰਘ, ਸ. ਦਲੀਪ ਸਿੰਘ ਪਟੇਲ ਆਦਿ ਹਾਜ਼ਰ ਰਹੇ। ਸ. ਜਗਜੋਤ ਸਿੰਘ ਸੋਹੀ ਸਮੇਤ ਸਾਰੇ ਪ੍ਰਬੰਧਕਾਂ ਵੱਲੋਂ ਕੈਨਰਾ ਬੈਂਕ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਸੀਐਸਆਰ ਫੰਡ ਦੇ ਤਹਿਤ ਬੋਲੇਰੋ ਗੱਡੀ ਭੇਟ ਕੀਤੀ, ਜੋ ਸੰਗਤ ਦੀ ਸੁਵਿਧਾ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਬੈਂਕਾਂ ਵੱਲੋਂ ਇਸੇ ਤਰ੍ਹਾਂ ਤਖਤ ਸਾਹਿਬ ਨੂੰ ਬੱਸਾਂ ਅਤੇ ਗੱਡੀਆਂ ਭੇਟ ਕੀਤੀਆਂ ਗਈਆਂ ਹਨ ਅਤੇ ਆਸ ਕੀਤੀ ਜਾਂਦੀ ਹੈ ਕਿ ਭਵਿੱਖ ਵਿੱਚ ਹੋਰ ਵੀ ਵੱਧ ਤੋਂ ਵੱਧ ਗੱਡੀਆਂ ਸੀਐਸਆਰ ਫੰਡ ਦੇ ਤਹਿਤ ਮਿਲਦੀਆਂ ਰਹਿਣ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।