Home » ਨਵੀਂ ਦਿੱਲੀ » ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ

ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ

SHARE ARTICLE

136 Views

ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਦੀ ਯਾਦ ‘ਚ

ਨਵੀਂ ਦਿੱਲੀ, 21 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਲ ਖਾਲਸਾ ਦੇ ਸੀਨੀਅਰ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਅਤੇ ਬਲਕਰਨ ਸਿੰਘ ਡੱਬਵਾਲੀ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਲ ਖਾਲਸਾ ਦੇ ਬਾਨੀ ਸਰਦਾਰ ਗਜਿੰਦਰ ਸਿੰਘ ਜੀ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿਝਰ ਜੀ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਸ਼ਰਧਾਂਜਲੀ ਸਮਾਗਮ ਮਨਾਇਆ ਜਾ ਰਿਹਾ ਹੈ। ਉਹਨਾਂ ਦਸਿਆਂ ਕਿ 3 ਜੁਲਾਈ 2025 ਦਿਨ ਵੀਰਵਾਰ ਨੂੰ ਗੁਰਦਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖ਼ੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਾ-ਆਰੰਭ ਕੀਤੇ ਜਾਣਗੇ ਅਤੇ 5 ਜੁਲਾਈ 2025 ਦਿਨ ਸ਼ਨੀਵਾਰ ਨੂੰ ਸੁਬਹਾ 8 ਵਜੇ ਦੇ ਕਰੀਬ ਭੋਗ ਪਾਏ ਜਾਣਗੇ। ਸਿੱਖ ਆਗੂਆਂ ਨੇ ਸਰਬੱਤ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀਆਂ ਭਰੀਏ ਅਤੇ ਸ਼ਹੀਦਾਂ ਨੂੰ ਨਤ-ਮਸਤਕ ਹੋਈਏ । ਇਸ ਮੌਕੇ ਉਹਨਾਂ ਦੇ ਨਾਲ ਪੱਤਰਕਾਰ ਭਾਈ ਬਲਜਿੰਦਰ ਸਿੰਘ ਕੋਟਭਾਰਾ, ਡਾ ਬਲਜਿੰਦਰ ਸਿੰਘ ਪੂਹਲਾ, ਭਾਈ ਜੀਵਨ ਸਿੰਘ ਗਿੱਲ ਕਲਾਂ ਜਿਲਾ ਪ੍ਰਧਾਨ ਦਲ ਖਾਲਸਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ, ਬਾਬਾ ਭਗਵਾਨ ਸਿੰਘ ਸੰਧੂ ਖੁਰਦ, ਬਾਬਾ ਪਾਲਾ ਸਿੰਘ, ਭਾਈ ਪ੍ਰਦੀਪ ਸਿੰਘ ਭਾਗੀ ਬਾਂਦਰ, ਤੇਜਾ ਸਿੰਘ ਲਹਿਰਾ ਮੁਹੱਬਤ ਵੀ ਹਾਜ਼ਰ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ