Home » ਮਾਝਾ » ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਲਾਈ ਕੈਂਪ 23 ਜੂਨ ਤੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਇਸ ਕੈਂਪ ਵਿੱਚ ਭੇਜਣ ਲਈ ਕੀਤੀ ਬੇਨਤੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਲਾਈ ਕੈਂਪ 23 ਜੂਨ ਤੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਇਸ ਕੈਂਪ ਵਿੱਚ ਭੇਜਣ ਲਈ ਕੀਤੀ ਬੇਨਤੀ

SHARE ARTICLE

96 Views

ਭਿਖੀਵਿੰਡ 22 ਜੂਨ ( ਜਗਜੀਤ ਸਿੰਘ) ਪਿਛਲੇ ਲੰਮੇ ਸਮੇਂ ਤੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਪੱਟੀ ਰੋਡ ਭਿੱਖੀਵਿੰਡ ਵਿਖੇ ਮਨੁੱਖੀ ਅਧਿਕਾਰਾਂ ਦੇ ਰਾਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਾਮ 5 ਵਜੇ ਤੋਂ ਲੈ ਕੇ 6.30 ਵਜੇ ਤੱਕ ਲਗਾਏ ਜਾ ਰਹੇ ਹਨ। ਇਨਾ ਉਪਰੋਕਤ ਸ਼ਬਦਾਂ ਦਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ , ਵਾਈਸ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਸਕੱਤਰ ਭਾਈ ਹਰਚਰਨ ਸਿੰਘ ਓਬੋਕੇ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਸ ਸਾਲ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨਵੰਬਰ ਮਹੀਨੇ ਵਿੱਚ ਬਹੁਤ ਹੀ ਚੜਦੀ ਕਲਾ ਦੇ ਨਾਲ ਖਾਲਸਾ ਪੰਥ ਵੱਲੋਂ ਮਨਾਈ ਜਾ ਰਹੀ ਹੈ ਜਿਸ ਦੇ ਲਈ ਕਾਰਜ ਵੱਖ-ਵੱਖ ਸੰਸਥਾਵਾਂ ਦੇ ਵੱਲੋਂ ਸ਼ੁਰੂ ਕਰ ਦਿੱਤੇ ਗਏ ਹਨ। ਸੁਸਾਇਟੀ ਵੱਲੋਂ ਇਸ ਸਾਲ ਜੋ ਵੱਖ ਵੱਖ ਕੈਂਪ ਧਾਰਮਿਕ ਮੁਕਾਬਲੇ ਕਰਵਾਏ ਜਾ ਰਹੇ ਹਨ ਉਹ ਇਸ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ , ਗੁਰਸਰਨ ਸਿੰਘ ਕਸੇਲ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ 23 ਜੂਨ ਤੋਂ 28 ਜੂਨ ਤੱਕ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੱਲੇਗਾ ਜਿਸ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਇਸ ਵਿੱਚ ਪਹੁੰਚਣ ਵਾਲੇ ਬੱਚਿਆਂ ਲਈ ਲੋੜੀਂਦੀਆਂ ਚੀਜ਼ਾਂ ਜਿਵੇਂ ਦਸਤਾਰ ਦੁਮਾਲਾ ਸ਼ੀਸ਼ਾ ਬਾਜ ਪਿਨ ਆਪਣਾ ਲੈ ਕੇ ਆਉਣਾ ਹੋਵੇਗਾ । ਹਰ ਰੋਜ਼ ਸੰਗਤਾਂ ਦੇ ਵੱਲੋਂ ਬੱਚਿਆਂ ਦੇ ਲਈ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 29 ਜੂਨ ਨੂੰ ਕੈਂਪ ਵਿੱਚ ਆਉਣ ਵਾਲੇ ਬੱਚਿਆਂ ਅਤੇ ਓਪਨ ਵਿੱਚ ਬੱਚਿਆਂ ਦੇ ਦਸਤਾਰ ਦੁਮਾਲਾ ਮੁਕਾਬਲੇ ਹੋਣਗੇ ਜਿੰਨਾ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਬੱਚਿਆਂ ਨੂੰ ਦਸਤਾਰ ਦੁਮਾਲੇ ਦੀ ਸਿਖਲਾਈ ਦੇਣ ਦੇ ਲਈ ਅੰਤਰਰਾਸ਼ਟਰੀ ਕੋਚ ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਸਾਜਨ ਪ੍ਰੀਤ ਸਿੰਘ, ਜਗਦੀਸ਼ ਸਿੰਘ ਭਿਖੀਵਿੰਡ, ਤਾਜਬੀਰ ਸਿੰਘ ਭਿੱਖੀਵਿੰਡ, ਹਰਮਨਦੀਪ ਸਿੰਘ ਭਿੱਖੀਵਿੰਡ, ਸੁਖਮਨਦੀਪ ਸਿੰਘ ਇਤਿਆਦਿਕ ਪਹੁੰਚ ਰਹੇ ਹਨ। ਇਸ ਪ੍ਰੋਗਰਾਮ ਵਿੱਚ ਮੁੱਖ ਭੂਮਿਕਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆ ਕਲਾਂ, ਜੋਨਲ ਇਨਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਜੀ ਖਾਲੜਾ ਨਿਭਾਉਣਗੇ। ਸੋ ਅਖੀਰ ਉਹਨਾਂ ਨੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਇਸ ਲਾਈਕ ਕੈਂਪ ਵਿੱਚ ਭੇਜਣ ਲਈ ਬੇਨਤੀ ਕੀਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News