Home » ਪੰਜਾਬ » ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

SHARE ARTICLE

52 Views

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ।

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਨਿਵਾਸ ਸਥਾਨ ‘ਤੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਨਕਸ਼ਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੇ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।