Home » ਨਵੀਂ ਦਿੱਲੀ » ਚੋਣਾਂ ਦੌਰਾਨ ਮੈਂਬਰਾਂ ਦੀ ਖਰੀਦੋ ਫਰੋਖ਼ਤ ਕਬੂਲਣ ਲਈ ਸਰਨਾ ਉਪਰ ਹੋਵੇ ਕਾਰਵਾਈ: ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ

ਚੋਣਾਂ ਦੌਰਾਨ ਮੈਂਬਰਾਂ ਦੀ ਖਰੀਦੋ ਫਰੋਖ਼ਤ ਕਬੂਲਣ ਲਈ ਸਰਨਾ ਉਪਰ ਹੋਵੇ ਕਾਰਵਾਈ: ਬੀਬੀ ਰਣਜੀਤ ਕੌਰ, ਸੁਖਵਿੰਦਰ ਸਿੰਘ ਬੱਬਰ

SHARE ARTICLE

174 Views

ਨਵੀਂ ਦਿੱਲੀ, 23 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬੀਬੀ ਰਣਜੀਤ ਕੌਰ, ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਅਤੇ ਹੋਰ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 22 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਮੀਡੀਆ ਸਾਹਮਣੇ ਖੁਦ ਪ੍ਰਵਾਨ ਕੀਤਾ ਹੈ ਕਿ 2022 ਵਿਚ ਕਮੇਟੀ ਚੋਣਾਂ ਵੇਲੇ ਉਹਨਾਂ ਨੇ ਮੈਂਬਰਾਂ ਨੂੰ 25 ਤੋਂ 30 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜਿਸਦੇ ਇਵਜ਼ ਵਿਚ ਉਹਨਾਂ ਵੋਟਾਂ ਸਾਨੂੰ ਪਾਉਣੀਆਂ ਸਨ। ਉਹਨਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਬਹੁਤ ਹੀ ਗੰਭੀਰ ਹੈ ਅਤੇ ਵੋਟਾਂ ਦੀ ਖਰੀਦੋ ਫਰੋਖ਼ਤ ਕਰਨਾ ਇਖਲਾਕੀ ਅਤੇ ਕਾਨੂੰਨੀ ਦੋਵਾਂ ਤਰੀਕੇ ਨਾਲ ਜ਼ੁਰਮ ਹੈ। ਉਹਨਾਂ ਕਿਹਾ ਕਿ ਇਸ ਜ਼ੁਰਮ ਨੂੰ ਜਨਤਕ ਤੌਰ ’ਤੇ ਕਬੂਲਣ ਲਈ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ ਅਤੇ ਇਕ ਵਿਸਤ੍ਰਿਤ ਜਾਂਚ ਕਮੇਟੀ ਬਣਾ ਕੇ ਉਹਨਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸਰਨਾ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਕਰਨ ਵੇਲੇ ਮਰਿਆਦਾ ਦੀ ਵੀ ਘੋਰ ਉਲੰਘਣਾ ਕੀਤੀ ਹੈ, ਉਸਦਾ ਵੀ ਨੋਟਿਸ ਲਿਆ ਜਾਣਾ ਚਾਹੀਦਾ ਹੈ ਤੇ ਇਸ ਮਾਮਲੇ ਵਿਚ ਵੀ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ