Home » ਨਵੀਂ ਦਿੱਲੀ » ਹਰਮੀਤ ਸਿੰਘ ਕਾਲਕਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਹਰਮੀਤ ਸਿੰਘ ਕਾਲਕਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

SHARE ARTICLE

6 Views

ਨਵੀਂ ਦਿੱਲੀ, 25 ਜੂਨ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਵਿਚ ਅੱਜ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਮੁੜ ਪ੍ਰਧਾਨ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਜਨਰਲ ਸਕੱਤਰ ਚੁਣਿਆ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਵਿਚ ਕਾਨਫਰੰਸ ਹਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਡਾਇਰੈਕਟਰ ਗੁਰਦੁਆਰਾ ਚੋਣਾਂ ਦੀ ਟੀਮ ਦੀ ਨਿਗਰਾਨੀ ਹੇਠ ਹੋਈ ਚੋਣ ਵਿਚ ਸਰਦਾਰ ਹਰਵਿੰਦਰ ਸਿੰਘ ਕੇ ਪੀ ਨੂੰ ਮੀਤ ਪ੍ਰਧਾਨ, ਸਰਦਾਰ ਆਤਮਾ ਸਿੰਘ ਲੁਬਾਣਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸਰਦਾਰ ਜਸਮੇਨ ਸਿੰਘ ਨੋਨੀ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਕਾਰਜਕਾਰਨੀ ਕਮੇਟੀ ਵਿਚ ਅਮਰਜੀਤ ਸਿੰਘ ਪਿੰਕੀ, ਅਮਰਜੀਤ ਸਿੰਘ ਪੱਪੂ, ਬੀਬੀ ਰਣਜੀਤ ਕੌਰ, ਸਰਬਜੀਤ ਸਿੰਘ ਵਿਰਕ, ਬਲਬੀਰ ਸਿੰਘ ਵਿਵੇਕ ਵਿਹਾਰ, ਜਸਬੀਰ ਸਿੰਘ ਜੱਸੀ, ਗੁਰਮੀਤ ਸਿੰਘ ਭਾਟੀਆ, ਸੁਰਜੀਤ ਸਿੰਘ ਜੀਤੀ, ਰਮਿੰਦਰ ਸਿੰਘ ਸਵੀਟਾ ਅਤੇ ਭੁਪਿੰਦਰ ਸਿੰਘ ਭੁੱਲਰ ਨੂੰ ਚੁਣਿਆ ਗਿਆ।
ਇਸ ਮੌਕੇ ਗਿਆਨੀ ਦਿਲਬਾਗ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਰਕਾਬਗੰਜ ਸਾਹਿਬ ਨੇ ਅਰਦਾਸ ਕੀਤੀ ਅਤੇ ਹੁਕਮਨਾਮਾ ਤਖਤ ਸ੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਨੇ ਲਿਆ ਅਤੇ ਨਵੀਂ ਚੁਣੀ ਟੀਮ ਨੂੰ ਗਿਆਨੀ ਬਲਦੇਵ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਮੁੜ ਚੁਣੇ ਜਾਣ ’ਤੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਸਮੇਤ ਸਮੁੱਚੇ ਅਹੁਦੇਦਾਰਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰਾਂ ਤੇ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੁੰਦਾ ਹੋਰਾਂ ਨੂੰ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ। ਭਾਈ ਘਨਈਆ ਜੀ ਸੇਵਾ ਸੋਸਾਇਟੀ ਫਰੈਂਕਫੋਰਟ ਦੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ