Home » ਸੰਸਾਰ » ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ

ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ

SHARE ARTICLE

6 Views

ਕੈਨੇਡਾ 24 ਜੂਨ (ਮਨਪ੍ਰੀਤ ਸਿੰਘ ਖਾਲਸਾ):- 1985 ਏਅਰ ਇੰਡੀਆ ਫਲਾਈਟ 182 ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ ਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਡ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਾਮਿਲ ਹੋਣ ਲਈ ਸਮੂਹ ਸਿੱਖ ਸੰਗਤਾਂ ਨੂੰ ਸੱਦਾ ਦਿੱਤਾ ਗਿਆ ਸੀ। ਏਅਰ ਇੰਡੀਆ ਫਲਾਈਟ 182 ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ 329 ਯਾਤਰੀਆਂ ਦੇ ਲਈ ਸ਼ਰਧਾਂਜਲੀ ਸਮਾਗਮ 23 ਜੂਨ 2025 ਸ਼ਾਮ 6 ਵਜੇ ਵੈਨਕੁਵਰ ਸਟੈਨਲੀ ਪਾਰਕ ਵਿੱਚ ਰੱਖਿਆ ਗਿਆ ਸੀ ਜਿੱਥੇ ਏਅਰ ਇੰਡੀਆਕਨਿਸ਼ਕ ਕਾਂਡ ਦੀ ਯਾਦ ਵਿਚ ਮੈਮੋਰੀਅਲ ਅਸਥਾਨ ਬਣਿਆ ਹੋਇਆ ਹੈ । ਏਅਰ ਇੰਡੀਆ ਬੰਬ ਧਮਾਕੇ ਦੇ ਪੀੜਤਾਂ ਦੀ ਯਾਦ ‘ਚ ਇੱਕ ਸਮਾਰੋਹ ਵਿੱਚ ਖਾਲਸਾ ਰਾਜ ਦੀ ਸਥਾਪਤੀ ਲਈ ਸੰਘਰਸ਼ ਕਰ ਰਹੇ ਆਜ਼ਾਦੀ ਪਸੰਦ ਸਿੱਖ ਵੀ ਇਕੱਠੇ ਹੋਏ ਸਨ । ਉਨ੍ਹਾਂ ਦੇ ਫਲਾਇਰ ਅਤੇ ਪੋਸਟਰ ਦੱਸਦੇ ਹਨ ਕਿ ਉਹ ਏਅਰ ਇੰਡੀਆ ਫਲਾਈਟ 182 ਦੇ ਬੰਬ ਧਮਾਕੇ ਦਾ ਸ਼ਿਕਾਰ ਹੋਏ ਕੈਨੇਡੀਅਨਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਉਣ ਲਈ ਉੱਥੇ ਹਾਜਿਰ ਹੋਏ ਹਨ। ਜਿਕਰਯੋਗ ਹੈ ਕਿ 23 ਜੂਨ 1985 ਵਾਲੇ ਦਿਨ 40 ਸਾਲ ਪਹਿਲਾਂ ਕਨੇਡਾ ਦੇ ਇਤਿਹਾਸ ਦਾ ਸਭ ਤੋਂ ਵੱਡਾ ਦੁਖਦਾਈ ਕਾਂਡ ਵਾਪਰਿਆ ਸੀ । ਏਅਰ ਇੰਡੀਆ ਦੀ ਫਲਾਈਟ 182 ਮੌਂਟੀਰੀਅਲ (ਕੈਨੇਡਾ) ਤੋਂ ਦਿੱਲੀ ਲਈ ਰਵਾਨਾ ਹੋਈ ਪਰ ਇਸ ਵਿਚ ਰੱਖੇ ਬੰਬ ਦੇ ਫਟ ਜਾਣ ਨਾਲ ਇਹ ਜਹਾਜ ਆਸਮਾਨ ਵਿਚ ਹੀ ਤਬਾਹ ਹੋ ਗਿਆ ਅਤੇ ਇਸ ਵਿੱਚ ਸਵਾਰ 329 ਨਿਰਦੋਸ਼ ਲੋਕ ਮਾਰੇ ਗਏ ਸਨ । 40 ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਕਾਂਡ ਦੇ ਅਸਲ ਗੁਨਾਹਗਾਰ ਅੱਜ ਤੱਕ ਵੀ ਫੜੇ ਨਹੀਂ ਗਏ ਹਨ ਭਾਵੇਂ ਭਾਰਤ ਸਰਕਾਰ ਨੇ ਇਸ ਦਾ ਦੋਸ਼ ਸਿੱਖਾਂ ਸਿਰ ਮੜਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਕੈਨੇਡਾ ਦੀ ਅਦਾਲਤ ਵਲੋਂ ਕਿਸੇ ਵੀ ਸਿੱਖ ਨੂੰ ਇਸ ਕਾਂਡ ਲਈ ਦੋਸ਼ੀ ਨਹੀਂ ਠਹਿਰਾਇਆ ਗਿਆ । ਪਰ ਜਦੋਂ ਇਨਵੇਸਟੀਗੇਸ਼ਨ ਚੱਲ ਰਹੀ ਸੀ ਉਸ ਵਕਤ ਤਿੰਨ ਭਾਰਤੀ ਡਿਪਲੋਮੈਟਾਂ ਨੂੰ ਕੈਨੇਡਾ ਵਿੱਚੋਂ ਜ਼ਰੂਰ ਕੱਢ ਦਿੱਤਾ ਗਿਆ ਸੀ। ਉਮੀਦ ਹੈ ਕਿ ਇਸ ਬੰਬ ਕਾਂਡ ਦੇ ਅਸਲ ਦੋਸ਼ੀਆਂ ਨੂੰ ਇਕ ਦਿਨ ਜ਼ਰੂਰ ਸਜ਼ਾ ਮਿਲੇਗੀ ਅਤੇ ਪੀੜਤਾਂ ਨੂੰ ਇਨਸਾਫ ਮਿਲੇਗਾ। ਇਸ ਸਮਾਗਮ ਵਿੱਚ ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ ਖਹਿਰਾ, ਭਾਈ ਗੁਰਮੀਤ ਸਿੰਘ ਗਿੱਲ, ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਅਜੈਪਾਲ ਸਿੰਘ, ਭਾਈ ਰਣਜੀਤ ਸਿੰਘ ਖਾਲਸਾ, ਭਾਈ ਰਣਜੀਤ ਸਿੰਘ ਸਹੋਤਾ, ਭਾਈ ਦਲਜੀਤ ਸਿੰਘ, ਭਾਈ ਜੈਕ ਸਿੱਧੂ ਸਮੇਤ ਵਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਿਰੀ ਭਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਸਨ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਭਾਈ ਸਰਬਜੀਤ ਸਿੰਘ ਧੁੰਦਾ ਹੋਰਾਂ ਨੂੰ ਪ੍ਰੋਫੈਸਰ ਗੁਰਮੁਖ ਸਿੰਘ ਯਾਦਗਾਰੀ ਗੋਲਡ ਮੈਡਲ ਦੇ ਕੇ ਕੀਤਾ ਸਨਮਾਨਿਤ। ਭਾਈ ਘਨਈਆ ਜੀ ਸੇਵਾ ਸੋਸਾਇਟੀ ਫਰੈਂਕਫੋਰਟ ਦੇ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਦਾ ਕੀਤਾ ਤਹਿ ਦਿਲੋਂ ਧੰਨਵਾਦ