Home » ਭਾਰਤ » ਚੰਡੀਗੜ੍ਹ » ਮਜੀਠੀਆ ਦਾ ਨਾਂ ਲਏ ਬਗੈਰ ਬੋਲੇ ਭਗਵੰਤ ਮਾਨ ਦੁਨੀਆਂ ਭਰ ਦੇ ਲੋਕਾਂ ਤੋਂ ਲੋਕਾਂ ਨੇ ਮੈਨੂੰ ਫੋਨ ਕੀਤੇ, ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵੇਖਣ ਨੂੰ ਮਿਲੇਗਾ ਕਿ ਵੱਡੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਜਾਣਗੇ ਤੇ ਇਹਨਾਂ ਖਿਲਾਫ ਕਾਰਵਾਈ ਵੀ ਹੋਵੇਗੀ।

ਮਜੀਠੀਆ ਦਾ ਨਾਂ ਲਏ ਬਗੈਰ ਬੋਲੇ ਭਗਵੰਤ ਮਾਨ ਦੁਨੀਆਂ ਭਰ ਦੇ ਲੋਕਾਂ ਤੋਂ ਲੋਕਾਂ ਨੇ ਮੈਨੂੰ ਫੋਨ ਕੀਤੇ, ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵੇਖਣ ਨੂੰ ਮਿਲੇਗਾ ਕਿ ਵੱਡੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਜਾਣਗੇ ਤੇ ਇਹਨਾਂ ਖਿਲਾਫ ਕਾਰਵਾਈ ਵੀ ਹੋਵੇਗੀ।

SHARE ARTICLE

133 Views

ਚੰਡੀਗੜ੍ਹ, 26 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਲਏ ਬਗੈਰ ਕਿਹਾ ਹੈ ਕਿ ਦੁਨੀਆਂ ਭਰ ਵਿਚ ਬੈਠੇ ਪੰਜਾਬੀਆਂ ਨੇ ਮੈਨੂੰ ਫੋਨ ਕੀਤੇ ਹਨ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵਿਜੀਲੈਂਸ ਬਿਊਰੋ ਨੇ ਬੀਤੇ ਕੱਲ੍ਹ ਜਦੋਂ ਤੋਂ ਗ੍ਰਿਫਤਾਰੀ ਹੋਈ ਤਾਂ ਮੈਨੂੰ ਦੁਨੀਆਂ ਭਰ ’ਚੋਂ ਫੋਨ ਆਏ ਹਨ ਕਿ ਤੁਸੀਂ ਪੱਕੇ ਪੈਰੀਂ ਕੰਮ ਕੀਤਾ ਹੈ ? ਉਹਨਾਂ ਕਿਹਾ ਕਿ ਮੈਂ ਜਵਾਬ ਦਿੱਤਾ ਕਿ ਹਾਂ ਸਾਰਾ ਕੰਮ ਪੱਕੇ ਪੈਰੀਂ ਕੀਤਾ ਹੈ। ਉਹਨਾਂ ਕਿਹਾ ਕਿ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ ਜਿਸਦੇ ਸਬੂਤ ਮੌਜੂਦ ਹਨ। ਉਹਨਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਸ਼ੇ ਦਾ ਕਾਰੋਬਾਰ ਕਰੇਗਾ, ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ ਬਖਸ਼ਿਆ ਨਹੀਂ ਜਾਵੇਗਾ।  ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਪਹਿਲਾਂ ਕਹਿੰਦੇ ਸਨ ਕਿ ਤੁਸੀਂ ਛੋਟੇ ਮੋਟੇ ਤਸਕਰ ਫੜੀ ਜਾਂਦੇ ਹੋ ਪਰ ਵੱਡੀਆਂ ਮੱਛੀਆਂ ਨੂੰ ਹੱਥ ਨਹੀਂ ਪਾਉਂਦੇ, ਉਹ ਹੁਣ ਕੱਲ੍ਹ ਤੋਂ ਰੌਲਾ ਪਾ ਰਹੇ ਹਨ ਕਿ ਗਲਤ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਇਹਨਾਂ ਲੋਕਾਂ ਦਾ ਗਠਜੋੜ ਬੇਨਕਾਬ ਹੋ ਗਿਆ। ਉਹਨਾਂ ਕਿਹਾ ਕਿ ਇਹ ਲੋਕ ਆਪਸ ਵਿਚ ਰਲੇ ਹੋਏ ਹਨ ਪਰ ਪੰਜਾਬੀ ਹੁਣ ਸਭ ਕੁਝ ਸਮਝ ਗਏ ਹਨ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿਚ ਵੇਖਣ ਨੂੰ ਮਿਲੇਗਾ ਕਿ ਵੱਡੇ ਨਸ਼ਾ ਤਸਕਰਾਂ ਦੇ ਘਰ ਵੀ ਢਾਹੇ ਜਾਣਗੇ ਤੇ ਇਹਨਾਂ ਖਿਲਾਫ ਕਾਰਵਾਈ ਵੀ ਹੋਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ