Home » ਮਾਝਾ » MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ CM Mann ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ

MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ CM Mann ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ

SHARE ARTICLE

347 Views

MLA ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ‘ਤੇ CM ਅਤੇ ਨੀਲ ਗਰਗ ਨੇ ਪ੍ਰਗਟਾਇਆ ਦੁੱਖ

ਤਰਨਤਾਰਨ, 27 ਜੂਨ 2025 : ਆਪ ਦੇ ਸੀਨੀਅਰ ਲੀਡਰ ਨੀਲ ਗਰਗ ਨੇ ਡਾ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤੇ ਉਤੇ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਪੀੜਾਦਾਇਕ ਹੈ। ਡਾ. ਸਾਹਿਬ ਇੱਕ ਈਮਾਨਦਾਰ, ਮਿਹਨਤੀ ਅਤੇ ਸੰਘਰਸ਼ਸ਼ੀਲ ਜਨਸੇਵਕ ਸਨ, ਜਿਨ੍ਹਾਂ ਨੇ ਪੰਜਾਬ ਅਤੇ ਪਾਰਟੀ ਦੀ ਸੇਵਾ ਵਿੱਚ ਆਪਣਾ ਪੂਰਾ ਜੀਵਨ ਸਮਰਪਿਤ ਕੀਤਾ।

ਪਰਮਾਤਮਾ ਦਿਵੰਗਤ ਆਤਮਾ ਨੂੰ ਸ਼ਾਂਤੀ ਬਖ਼ਸ਼ੇ।
ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਇਹ ਅਸੀਮ ਦੁੱਖ ਸਹਿਣ ਦੀ ਸ਼ਕਤੀ ਦੇਵੇ। ਵਾਹਿਗੁਰੂ ਜੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ,

“ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਹੋਇਆ। ਡਾਕਟਰ ਸਾਹਿਬ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ੇ।”

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ