Home » ਨਵੀਂ ਦਿੱਲੀ » ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

SHARE ARTICLE

129 Views

 

ਨਵੀਂ ਦਿੱਲੀ, 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ- ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸੇ ਹੀ ਸਬੰਧ ਵਿਚ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹ ’ਤੇ ਹੈ, ਪ੍ਰੰਤੂ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ