Home » ਨਵੀਂ ਦਿੱਲੀ » ਬੀਬੀ ਰਣਜੀਤ ਕੌਰ ਦੇ ਉਪਰਾਲੇ ਨਾਲ ਵਾਤਾਵਰਣ ਸੰਬੰਧੀ “ਬਲਿਹਾਰੀ ਕੁਦਰਤਿ ਵਸਿਆ“ ਦੀ ਬੱਚਿਆਂ ਵਲੋਂ ਅਲੌਕਿਕ ਪੇਸ਼ਕਾਰੀ

ਬੀਬੀ ਰਣਜੀਤ ਕੌਰ ਦੇ ਉਪਰਾਲੇ ਨਾਲ ਵਾਤਾਵਰਣ ਸੰਬੰਧੀ “ਬਲਿਹਾਰੀ ਕੁਦਰਤਿ ਵਸਿਆ“ ਦੀ ਬੱਚਿਆਂ ਵਲੋਂ ਅਲੌਕਿਕ ਪੇਸ਼ਕਾਰੀ

SHARE ARTICLE

142 Views

 

ਨਵੀਂ ਦਿੱਲੀ 27 ਜੂਨ (ਮਨਪ੍ਰੀਤ ਸਿੰਘ ਖਾਲਸਾ):- ਸਕੂਲਾਂ ਅੰਦਰ ਗਰਮੀ ਦੀਆਂ ਛੁਟੀਆਂ ਹੋਣ ਕਰਕੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਇੰਨ੍ਹਾ ਦਿਨਾਂ ਵਿਚ ਵੱਡੇ ਉਪਰਾਲੇ ਕੀਤੇ ਜਾਂਦੇ ਹਨ । ਇਸੇ ਤਰ੍ਹਾਂ ਦਾ ਇਕ ਨਿਵੇਕਲਾ ਉਪਰਾਲਾ ਦਿੱਲੀ ਕਮੇਟੀ ਦੇ ਮੈਂਬਰ ਬੀਬੀ ਰਣਜੀਤ ਕੌਰ ਨੇ ਗੁਰਦੁਆਰਾ ਸੰਤਗੜ੍ਹ ਵਿਖ਼ੇ ਕਰਕੇ ਸੰਗਤਾਂ ਦਾ ਮਨ ਮੋਹ ਲਿਆ ਸੀ । ਉਨ੍ਹਾਂ ਵਲੋਂ ਬੱਚਿਆਂ ਤੇ ਮਾਵਾਂ ਨੂੰ ਪਹਿਲਾਂ ਉੜੇ ਨਾਲ ਜੁੜੇ ਨੂੰ ਸੰਭਾਲਣ ਲਈ ਮਾਵਾਂ ਕੋਲੋਂ ਬੱਚਿਆਂ ਨੂੰ ਜੁੜੇ ਕਰਵਾਉਣ ਦਾ ਮੁਕਾਬਲਾ ਕਰਵਾਇਆ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਗੁਰਮਤਿ ਕੈਂਪ ਰਾਹੀਂ, ਜਿਸ ਵਿੱਚ ਬੱਚਿਆਂ ਵੱਲੋਂ ਸ਼ਬਦ ਕੀਰਤਨ, ਕਵਿਤਾਵਾਂ ਅਤੇ ਵਾਤਾਵਰਣ ਸੰਬੰਧੀ ਬਹੁਤ ਸੁੰਦਰ ਨਾਟਕ “ ਬਲਿਹਾਰੀ ਕੁਦਰਤਿ ਵਸਿਆ ਤੇਰਾ ਅੰਤੁ ਨ ਜਾਈ ਲਖਿਆ “ ਦੀ ਪੇਸ਼ਕਾਰੀ ਕੀਤੀ ਗਈ । ਇਸ ਨਾਟਕ ਰਾਹੀਂ ਬੱਚਿਆਂ ਵੱਲੋਂ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਕਿ ਵੱਧ ਰਹੇ ਪਲੂਸ਼ਨ ਤੋਂ ਵਾਤਾਵਰਣ ਨੂੰ ਬਚਾਉਣਾ ਕਿਉਂ ਜ਼ਰੂਰੀ ਹੈ, ਵੱਧ ਤੋਂ ਵੱਧ ਰੁੱਖ ਕਿਉਂ ਲਗਾਉਣੇ ਚਾਹੀਦੇ ਹਨ । ਬੱਚਿਆਂ ਨੇ ਕਵਿਤਾਵਾਂ, ਪੈਂਤੀ ਅੱਖਰੀ, ਕੀਰਤਨ ਅਤੇ ਨਾਟਕ ਰਾਹੀਂ ਸਮਾਂ ਬੰਨ ਦਿੱਤਾ ਸੀ । ਇਸ ਮੌਕੇ ਉੜੇ ਅਤੇ ਜੁੜੇ ਪ੍ਰਤੀਯੋਗਿਤਾ ਵਿਚ ਜਿੱਤਣ ਵਾਲੀ ਬੀਬੀਆਂ ਦੇ ਨਾਲ ਬੱਚਿਆਂ ਨੂੰ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਉਤਸ਼ਾਹ ਵਧਾਇਆ ਗਿਆ । ਇਸ ਮੌਕੇ ਇਲਾਕੇ ਦੀ ਸੰਗਤ ਵਲੋਂ ਬੀਬੀ ਜੀ ਅੱਗੇ ਇਸ ਤਰ੍ਹਾਂ ਦੇ ਪ੍ਰੋਗਰਾਮ ਵੱਧ ਤੋਂ ਵੱਧ ਕਰਵਾਏ ਜਾਣ ਦੀ ਵਾਰ ਵਾਰ ਮੰਗ ਕੀਤੀ ਜਾ ਰਹੀ ਸੀ । ਅੰਤ ਵਿਚ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਸ. ਆਤਮਾ ਸਿੰਘ ਲੁਬਾਣਾ, ਅੰਤ੍ਰਿੰਗ ਮੈਂਬਰ ਸ. ਰਮਿੰਦਰ ਸਿੰਘ ਸਵੀਟਾ ਦਾ ਸਿਰੋਪਾਓ ਨਾਲ ਅਤੇ ਆਪਣੇ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦਾ ਪ੍ਰੋਗਰਾਮ ਕਰਵਾਉਣ ਲਈ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕੀਤਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ