Home » ਭਾਰਤ » ਚੰਡੀਗੜ੍ਹ » ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਸਖ਼ਤ ਸਜ਼ਾ ਲਈ ਜਲਦੀ ਕਾਨੂੰਨ ਲਿਆਵਾਂਗੇ: ਮਾਨ Punjab govt to bring legislation for harsher punishment for sacrilege of religious scriptures: Mann

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਸਖ਼ਤ ਸਜ਼ਾ ਲਈ ਜਲਦੀ ਕਾਨੂੰਨ ਲਿਆਵਾਂਗੇ: ਮਾਨ Punjab govt to bring legislation for harsher punishment for sacrilege of religious scriptures: Mann

SHARE ARTICLE

145 Views

ਚੰਡੀਗੜ੍ਹ, 28 ਜੂਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਖਿਲਾਫ਼ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਜਲਦੀ ਕਾਨੂੰਨ ਲਿਆਏਗੀ। ਇੱਥੇ ‘ਸਰਬ ਧਰਮ ਬੇਅਦਬੀ ਰੋਕੋ ਕਾਨੂੰਨ ਮੋਰਚਾ’ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦਾ ਖਰੜਾ ਤਿਆਰ ਕਰਨ ਵਿੱਚ ਧਾਰਮਿਕ ਸੰਗਠਨਾਂ ਸਮੇਤ ਸਾਰੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈਵਾਲਾਂ ਦੇ ਵਿਚਾਰਾਂ ਨੂੰ ਕਾਨੂੰਨ ਵਿੱਚ ਸ਼ਾਮਲ ਕੀਤਾ ਜਾਵੇਗਾ। ਮਾਨ ਨੇ ਕਿਹਾ ਕਿ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਹ ਪ੍ਰਕਿਰਿਆ ਜਲਦੀ ਹੀ ਪੂਰੀ ਕੀਤੀ ਜਾਵੇਗੀ ਅਤੇ ਬਹੁਤ ਜਲਦੀ ਇਸ ਮੁੱਦੇ ’ਤੇ ਕੈਬਨਿਟ ਮੀਟਿੰਗ ਬੁਲਾਈ ਜਾਵੇਗੀ। -ਪੀਟੀਆਈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ