Home » ਨਵੀਂ ਦਿੱਲੀ » ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਧਾਰਮਿਕ ਸੇਵਾਵਾਂ ਤੋਂ ਲਾਂਭੇ ਕੀਤੇ ਜਾਣ ਦੀ ਮੰਗ – ਸਰਨਾ ???? ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਉੱਚ ਪਦਵੀਂ ਨੂੰ ਦੁਨਿਆਵੀਂ ਅਦਾਲਤ ਦੇ ਕਟਹਿਰੇ ‘ਚ ਖੜਾ ਕਰਣਾ ਨਿੰਦਣਯੋਗ

ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਧਾਰਮਿਕ ਸੇਵਾਵਾਂ ਤੋਂ ਲਾਂਭੇ ਕੀਤੇ ਜਾਣ ਦੀ ਮੰਗ – ਸਰਨਾ ???? ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਉੱਚ ਪਦਵੀਂ ਨੂੰ ਦੁਨਿਆਵੀਂ ਅਦਾਲਤ ਦੇ ਕਟਹਿਰੇ ‘ਚ ਖੜਾ ਕਰਣਾ ਨਿੰਦਣਯੋਗ

SHARE ARTICLE

139 Views

ਨਵੀਂ ਦਿੱਲੀ 30 ਜੂਨ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦੁਨਿਆਵੀਂ ਅਦਾਲਤ ਦਾ ਰੁੱਖ ਅਖਤਿਆਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ‘ਤੇ ਸੇਵਾ ਨਿਭਾਉਂਦੇ ਹੋਈਏ ਉਸ ਪਦਵੀਂ ‘ਤੇ ਸੇਵਾ ਨਿਭਾ ਚੁੱਕੀਆਂ ਸ਼ਖਸ਼ੀਅਤਾਂ ਦੀਆਂ ਘਾਲਣਾ ਤੇ ਕੁਰਬਾਨੀਆਂ ਨੂੰ ਵੀ ਚੇਤੇ ਰੱਖਣਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਨਿੱਜੀ ਮੁਫਾਦਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਹੀ ਦੁਨਿਆਵੀ ਅਦਾਲਤ ਵਿਚ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ਅੱਗੇ ਦੁਨੀਆ ਭਰ ਦੇ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਿਰ ਝੁਕਦਾ ਹੈ, ਉਸ ਪਦਵੀਂ ਨੂੰ ਅਦਾਲਤ ਵਿਚ ਖੜਾ ਕਰਕੇ ਨੀਵਾਂ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਯਤਨ ਨੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਨੀਵਾਂ ਕਰਨ ਦਾ ਯਤਨ ਗਿਆਨੀ ਰਘਬੀਰ ਸਿੰਘ ਨੇ ਕੀਤਾ ਹੈ, ਉੱਥੇ ਉਹਨਾਂ ਨੇ ਆਪਣੀ ਸ਼ਖਸ਼ੀਅਤ ਨੂੰ ਵੀ ਹੇਠਾਂ ਸੁੱਟ ਲਿਆ ਹੈ। ਸਰਨਾ ਨੇ ਕਿਹਾ ਕਿ ਇਹ ਉਹ ਪਦਵੀ ਹੈ ਜਿੱਥੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਸੇਵਾਵਾਂ ਨਿਭਾਈਆਂ ਅਤੇ ਭਾਈ ਮਨੀ ਸਿੰਘ ਜੀ ਨੇ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਬੰਦ ਬੰਦ ਕੱਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ। ਸਰਨਾ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸ਼ਖਸ਼ੀਅਤ ਨੂੰ ਮਾਨ ਮਰਿਆਦਾ ਅਤੇ ਸਿਧਾਂਤਾਂ ਨੂੰ ਤਾਰ-ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਨਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਵਿਚ ਕੀਤੇ ਕੇਸ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਦੀ ਪਦਵੀ ਨੂੰ ਠੇਸ ਪਹੁੰਚਾਉਂਣ ਅਤੇ ਨੀਂਵਾ ਦੱਸਣ ਦੀ ਇਸ ਕਾਰਵਾਈ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਸਰਨਾ ਨੇ ਧਾਮੀ ਨੂੰ ਕਿਹਾ ਕਿ ਹੁਣ ਗਿਆਨੀ ਰਘਬੀਰ ਸਿੰਘ ਨੇ ਜੋ ਅਦਾਲਤ ਦੇ ਕਟਹਿਰੇ ਵਿਚ ਖੜੇ ਹੋਣ ਦਾ ਫੈਂਸਲਾ ਲਿਆ ਹੈ, ਇਸ ਲਈ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਧਾਰਮਿਕ ਸੇਵਾਵਾਂ ਤੋਂ ਲਾਂਭੇ ਕਰਕੇ ਸਰਵਿਸ ਨਿਯਮਾਂ ਮੁਤਾਬਿਕ ਕੋਈ ਦਫਤਰੀ ਸੇਵਾਵਾਂ ਲਈ ਬਦਲ ਦੇਣਾ ਚਾਹੀਦਾ ਹੈ। ਜਿਸ ਸਖਸ਼ੀਅਤ ਨੇ ਸਿੱਖ ਕੌਮ ਦੀਆਂ ਦੋ ਅਹਿਮ ਪਦਵੀਆਂ ‘ਤੇ ਸੇਵਾ ਨਿਭਾਉਂਣ ਤੋਂ ਬਾਅਦ ਵੀ ਮਾਨ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦਾ ਗਿਆਨ ਹਾਸਲ ਨਹੀਂ ਕੀਤਾ, ਉਹ ਸੰਗਤਾਂ ਲਈ ਵੀ ਗਲਤ ਰਾਹ ਦਸੇਰਾ ਹੋਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ