Home » ਭਾਰਤ » ਚੰਡੀਗੜ੍ਹ » ਵੱਡੀ ਖ਼ਬਰ: ਸੁਖਬੀਰ ਬਾਦਲ ਸਮੇਤ ਕਈ ਲੀਡਰ ਰਿਹਾਅ

ਵੱਡੀ ਖ਼ਬਰ: ਸੁਖਬੀਰ ਬਾਦਲ ਸਮੇਤ ਕਈ ਲੀਡਰ ਰਿਹਾਅ

SHARE ARTICLE

181 Views

ਚੰਡੀਗੜ੍ਹ, 2 ਜੁਲਾਈ 2025- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਲੀਡਰਾਂ ਨੂੰ ਅੱਜ ਸਵੇਰੇ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਪਰ ਦੁਪਹਿਰ ਸਮੇਂ ਤੱਕ ਅਕਾਲੀ ਦਲ ਦੇ ਪ੍ਰਧਾਨ ਬਾਦਲ ਸਮੇਤ ਸਾਰੇ ਵਰਕਰਾਂ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ। ਸੁਖਬੀਰ ਦਾ ਕਹਿਣਾ ਸੀ ਕਿ ਉਹ ਅੰਬ ਸਾਹਿਬ ਗੁਰਦੁਆਰੇ ਜਾ ਰਹੇ ਸਨ, ਜਿੱਥੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੁਖਬੀਰ ਨੇ ਮਾਨ ਸਰਕਾਰ ਤੇ ਪੰਜਾਬ ਵਿੱਚ ਅਣ ਐਲਾਨੀ ਐਮਰਜੈਂਸੀ ਲਾਉਣ ਦੇ ਵੀ ਦੋਸ਼ ਲਾਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ