Home » ਮਾਝਾ » ਸਭਰਾ ਪਿੰਡ ਵਾਸੀ ਮਨਜੀਤ ਸਿੰਘ ਪੰਜਾਬ ਪੁਲਿਸ ਦੇ ਜਵਾਨ ਦੀ ਰਾਤ ਡਿਊਟੀ ਤੋ ਵਾਪਸ ਆ ਘਰ ਆਉਂਦੇ ਸਮੇਂ ਰਹੇ ਦੀ ਰਸਤੇ ਵਿੱਚ ਐਕਸੀਡੈਂਟ ਹੋਣ ਕਾਰਨ ਹੋਈ ਮੌਤ

ਸਭਰਾ ਪਿੰਡ ਵਾਸੀ ਮਨਜੀਤ ਸਿੰਘ ਪੰਜਾਬ ਪੁਲਿਸ ਦੇ ਜਵਾਨ ਦੀ ਰਾਤ ਡਿਊਟੀ ਤੋ ਵਾਪਸ ਆ ਘਰ ਆਉਂਦੇ ਸਮੇਂ ਰਹੇ ਦੀ ਰਸਤੇ ਵਿੱਚ ਐਕਸੀਡੈਂਟ ਹੋਣ ਕਾਰਨ ਹੋਈ ਮੌਤ

SHARE ARTICLE

114 Views

ਸਭਰਾ ਪਿੰਡ ਵਾਸੀ ਮਨਜੀਤ ਸਿੰਘ ਪੰਜਾਬ ਪੁਲਿਸ ਦੇ ਜਵਾਨ ਦੀ ਰਾਤ ਡਿਊਟੀ ਤੋ ਵਾਪਸ ਆ ਘਰ ਆਉਂਦੇ ਸਮੇਂ ਰਹੇ ਦੀ ਰਸਤੇ ਵਿੱਚ ਐਕਸੀਡੈਂਟ ਹੋਣ ਕਾਰਨ ਹੋਈ ਮੌਤ

 

ਪਿੰਡ ਸਭਰਾਂ (ਹੈਪੀ ਸਭਰਾਂ) ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾ ਦੇ ਨਜ਼ਦੀਕ ਡਿਊਟੀ ਤੋਂ ਪਰਤ ਰਹੇ ਪੁਲਿਸ ਮੁਲਾਜ਼ਮ ਦੀ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਸਭਰਾ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਜੋ ਪੀਏਪੀ ਦੇ ਵਿੱਚ ਨੌਕਰੀ ਕਰਦਾ ਹੈ ਅਤੇ ਦੇਰ ਰਾਤ ਉਹ ਛੁੱਟੀ ਲੈ ਕੇ ਆਪਣੇ ਘਰ ਸਭਰਾ ਨੂੰ ਆ ਰਿਹਾ ਸੀ। ਜਦ ਉਹ ਪਿੰਡ ਜੋਤੀ ਸ਼ਾਹ ਤੋਂ ਥੋੜਾ ਅੱਗੇ ਆਇਆ ਤਾਂ ਉਸਦਾ ਮੋਟਰ ਸਾਈਕਲ ਕਿਸੇ ਟੋਏ ਵਿੱਚ ਜਾ ਵੱਜਾ ਅਤੇ ਮੋਟਰਸਾਈਕਲ ਨਾ ਸੰਭਲ ਕਰਨ ਰੁਖ ਨਾਲ ਉਸਦੀ ਟੱਕਰ ਹੋ ਗਈ ਜਿਸ ਕਾਰਨ ਮਨਜੀਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਅਤੇ ਜਦ ਸਵੇਰੇ ਲੋਕਾਂ ਨੇ ਵੇਖਿਆ ਤਾਂ ਉਹਨਾਂ ਵੱਲੋਂ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ। ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਤੁਰੰਤ ਜਾ ਕੇ ਮਨਜੀਤ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪੱਟੀ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ ਜ਼ਿਕਰ ਯੋਗ ਹੈ ਕਿ ਮਰਨ ਵਾਲੇ ਪੁਲਿਸ ਮੁਲਾਜ਼ਮ ਮਨਜੀਤ ਸਿੰਘ ਦਾ ਉਸਦੇ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਪਿੰਡ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ ਜਿੱਥੇ ਪੰਜਾਬ ਪੁਲਿਸ ਵੱਲੋਂ ਮ੍ਰਿਤਕ ਮਨਜੀਤ ਸਿੰਘ ਦੀ ਅੰਤਿਮ ਯਾਤਰਾ ਸਮੇਂ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ