Home » ਮਾਝਾ » ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

SHARE ARTICLE

136 Views

ਅੰਮ੍ਰਿਤਸਰ , 3 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਜੂਨ 1984 ’ਚ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਸਮੇਂ ਸਿੱਖਾਂ ਦੇ ਹੋਏ ਭਾਰੀ ਨੁਕਸਾਨ ਨੂੰ ਬਿਆਨ ਕਰਦੀਆਂ ਤਸਵੀਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਵੱਡਅਕਾਰੀ ਕਿਤਾਬ ਦੇ ਰੂਪ ਵਿਚ ਜਾਰੀ ਕੀਤਾ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦਾ ਇਹ ਘੱਲੂਘਾਰਾ ਸਿੱਖ ਇਤਿਹਾਸ ਦਾ ਇਕ ਦੁਖਦਾਈ ਅਧਿਆਇ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗੁਰਧਾਮਾਂ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਮਨਾਂ ਨੂੰ ਅਜਿਹਾ ਜ਼ਖ਼ਮ ਦਿੱਤਾ, ਜੋ ਨਾ ਭਰਨਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਾਂ ਦੇ ਧਾਰਮਿਕ ਖ਼ਜ਼ਾਨੇ ਨੂੰ ਸਾਂਭੀ ਬੈਠੀ ਸਿੱਖ ਰੈਂਫਰੈਂਸ ਲਾਇਬ੍ਰੇਰੀ ਦੇ ਕੀਮਤੀ ਦਸਤਾਵੇਜ਼ ਤੇ ਇਤਿਹਾਸਕ ਵਸਤੂਆਂ ਨੂੰ ਵੀ ਵੱਡਾ ਨੁਕਸਾਨ ਪਹੁੰਚਾਇਆ। ਐਡਵੋਕੇਟ ਧਾਮੀ ਨੇ ਕਿਹਾ ਕਿ ਹਮਲੇ ਤੋਂ ਕਈ ਦਿਨ ਬਾਅਦ ਤੱਕ ਸਰਕਾਰ ਨੇ ਕਰਫਿਊ ਲਗਾ ਕੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਆਉਣ ਤੋਂ ਰੋਕੀ ਰੱਖਿਆ, ਤਾਂ ਜੋ ਸਰਕਾਰ ਵੱਲੋਂ ਕੀਤੇ ਜ਼ੁਲਮਾਂ ਦੇ ਨਿਸ਼ਾਨ ਮਿਟਾਏ ਜਾ ਸਕਣ। ਸਰਕਾਰ ਦੇ ਇਨ੍ਹਾਂ ਜ਼ੁਲਮਾਂ ਦੀਆਂ ਕੁਝ ਤਸਵੀਰਾਂ ਫੋਟੋਗ੍ਰਾਫਰ ਸ. ਸਤਪਾਲ ਸਿੰਘ ਦਾਨਸ਼ ਨੇ ਸਾਂਭੀਆਂ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੇ ਇਕ ਸਚਿੱਤਰ ਪੁਸਤਕ ਦੇ ਰੂਪ ਵਿਚ ਤਿਆਰ ਕਰਕੇ ਅੱਜ ਜਾਰੀ ਕੀਤਾ ਹੈ। ਇਸ ਵਿਚ ਦਰਜ ਤਸਵੀਰਾਂ ਸਮੇਂ ਦੇ ਹਾਲਾਤ ਅਤੇ ਸਰਕਾਰ ਵੱਲੋਂ ਕੀਤੇ ਵਹਿਸ਼ੀਆਣਾ ਜ਼ੁਲਮਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਿਤਾਬ ਸ਼੍ਰੋਮਣੀ ਕਮੇਟੀ ਦਫ਼ਤਰ, ਸਿੱਖ ਰੈਂਫਰੈਂਸ ਲਾਇਬ੍ਰੇਰੀ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਅਤੇ ਸਿੱਖ ਅਜਾਇਬ ਘਰ ਵਿਚ ਰੱਖੀ ਜਾਵੇਗੀ, ਤਾਂ ਜੋ ਸੰਗਤਾਂ ਸਰਕਾਰ ਵੱਲੋਂ ਸਿੱਖਾਂ ’ਤੇ ਕੀਤੇ ਜ਼ੁਲਮ ਤੋਂ ਜਾਣੂ ਹੋ ਸਕਣ। ਇਸ ਤੋਂ ਇਲਾਵਾ ਇਸ ਦਾ ਡਿਜੀਟਾਈਜੇਸ਼ਨ ਕਰਕੇ ਵੀ ਵੱਖ-ਵੱਖ ਮਾਧਿਅਮਾਂ ਰਾਹੀਂ ਸੰਗਤਾਂ ਤੀਕ ਪਹੁੰਚਾਇਆ ਜਾਵੇਗਾ। ਕਿਤਾਬ ਜਾਰੀ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਮੈਨੇਜਰ ਸ. ਜਤਿੰਦਰਪਾਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ