Home » ਨਵੀਂ ਦਿੱਲੀ » ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ: ਕਾਲਕਾ/ਕਾਹਲੋਂ

ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੱਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ: ਕਾਲਕਾ/ਕਾਹਲੋਂ

SHARE ARTICLE

165 Views

ਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਯੂਨੀਵਰਸਿਟੀ ਵੱਲੋਂ ਇਤਿਹਾਸ ’ਚ ਸਿੰਖ ਸ਼ਹਾਦਤਾਂ ਤੇ ਬਹਾਦਰੀ ਬਾਰੇ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਾ ਸ਼ਲਾਘਾਯੋਗ ਕਦਮ ਹੈ ਤੇ ਇਸ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਦਿੱਲੀ ਯੂਨੀਵਰਸਿਟੀ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕੀਤਾ ਹੈ। ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਿੱਖਾਂ ਦਾ ਤਾ ਪੂਰਾ ਇਤਿਹਾਸ ਹੀ ਸ਼ਹਾਦਤਾਂ ਨਾਲ ਭਰਿਆ ਹੈ। ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਖਾਲਸਾ ਦੀ ਸਾਜਨਾ ਕਰਨ, ਗੁਰੂ ਸਾਹਿਬਾਨ ਤੇ ਸਿੱਖ ਜਰਨੈਲਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਤੇ ਜਰਨੈਲਾਂ ਵੱਲੋਂ ਮੁਗਲਾਂ ਤੇ ਅੰਗਰੇਜ਼ਾਂ ਦਾ ਟਾਕਰਾ ਕਰਨ ਦਾ ਵੱਡਾ ਇਤਿਹਾਸ ਬਹੁਤ ਅਹਿਮੀਅਤ ਰੱਖਦਾ ਹੈ। ਉਹਨਾਂ ਕਿਹਾ ਕਿ ਅਕਾਦਮਿਕ ਤੌਰ ’ਤੇ ਸਿੱਖ ਇਤਿਹਾਸ ਨੂੰ ਚੰਗੀ ਤਰ੍ਹਾਂ ਪੜ੍ਹਾਇਆ ਨਹੀਂ ਜਾ ਸਕਿਆ ਪਰ ਇਸ ਪਹਿਲ ਨਾਲ ਸਿੱਖ ਇਤਿਹਾਸ ਨੂੰ ਪੜ੍ਹਾਉਣ ਦੇ ਕੀਤੇ ਗਏ ਉਪਰਾਲੇ ਸਦਕਾ ਹੁਣ ਦਿੱਲੀ ਯੂਨੀਵਰਸਿਟੀ ਵੱਲੋਂ ਪੂਰਾ ਇਕ ਅੰਡਰ ਗਰੈਜੂਏਟ ਕੋਰਸ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜੀ ਨੂੰ ਸਿੱਖਾਂ ਬਾਰੇ ਅਹਿਮ ਜਾਣਕਾਰੀ ਮਿਲ ਸਕੇਗੀ ਜੋ ਅਕਾਦਮਿਕ ਵਿਸ਼ਿਆਂ ਦਾ ਹਿੱਸਾ ਬਣੇਗੀ। ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਆਪਣੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਕੋਰਸ ਵਾਸਤੇ ਸਿਲੇਬਸ ਤਿਆਰ ਕਰਨ ਵਿਚ ਦਿੱਲੀ ਯੂਨੀਵਰਸਿਟੀ ਨੂੰ ਪੂਰਾ ਸਹਿਯੋਗ ਦੇਣ ਵਾਸਤੇ ਤਿਆਰ ਬਰ ਤਿਆਰ ਹੈ। ਉਹਨਾਂ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਇਕ ਗੁਰਮਤਿ ਕਾਲਜ ਵੀ ਚਲਾਇਆ ਜਾ ਰਿਹਾ ਹੈ ਜਿਸ ਵੱਲੋਂ ਇਸ ਮਾਮਲੇ ਵਿਚ ਵੱਡਾ ਸਹਿਯੋਗ ਦਿੱਤਾ ਜਾ ਸਕਦਾ ਹੈ। ਉਹਨਾਂ ਆਸ ਪ੍ਰਗਟਾਈ ਕਿ ਦਿੱਲੀ ਯੂਨੀਵਰਸਿਟੀ ਦੀ ਇਸ ਇਤਿਹਾਸਕ ਪਹਿਲ ਤੋਂ ਸਬਕ ਲੈਂਦਿਆਂ ਪੰਜਾਬ ਅਤੇ ਦੂਸਰੇ ਰਾਜਾਂ ਦੀਆਂ ਯੂਨੀਵਰਸਿਟੀਆਂ ਵੀ ਅਜਿਹੇ ਹੀ ਅੰਡਰ ਗਰੈਜੂਏਟ ਕੋਰਸ ਸ਼ੁਰੂ ਕਰਨਗੀਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ