Home » ਨਵੀਂ ਦਿੱਲੀ » ਸਾਹਿਬ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਅੰਦਰ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਗੁਰਮਤਿ ਕੈਂਪ ਦਾ ਉਪਰਾਲਾ

ਸਾਹਿਬ ਫਾਊਂਡੇਸ਼ਨ ਵੱਲੋਂ ਨੌਜਵਾਨ ਪੀੜ੍ਹੀ ਅੰਦਰ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਗੁਰਮਤਿ ਕੈਂਪ ਦਾ ਉਪਰਾਲਾ

SHARE ARTICLE

137 Views

ਨਵੀਂ ਦਿੱਲੀ, 6 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਫਾਊਂਡੇਸ਼ਨ ਵੱਲੋਂ 1 ਜੂਨ ਤੋਂ 30 ਜੂਨ 2025 ਤੱਕ ਤਿਲਕ ਨਗਰ ਵਿਖੇ ਇੱਕ ਵਿਸ਼ਾਲ ਗੁਰਮਤਿ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਵਿੱਚ ਵਿਦਿਆਰਥੀਆਂ ਨੇ ਗੁਰਮੁਖੀ, ਸਹਿਜ ਪਾਠ, ਕੀਰਤਨ ਸਿਖਲਾਈ, ਆਰਟ ਐਂਡ ਕਰਾਫਟ ਅਤੇ ਗਤਕਾ ਵਰਗੀਆਂ ਗਤੀਵਿਧੀਆਂ ਰਾਹੀਂ ਸਿੱਖ ਧਰਮ, ਸੱਭਿਆਚਾਰ ਅਤੇ ਯੋਧਾ ਪਰੰਪਰਾ ਨਾਲ ਆਪਣੇ ਆਪ ਨੂੰ ਜੋੜਿਆ। ਇਸ ਕੈਂਪ ਦੀ ਅਗਵਾਈ ਸ. ਜਤਿੰਦਰ ਸਿੰਘ ਸੋਨੂੰ ਮੈਂਬਰ, ਦਿੱਲੀ ਗੁਰਦੁਆਰਾ ਕਮੇਟੀ ਨੇ ਕੀਤੀ, ਜੋ ਕਿ ਸਾਹਿਬ ਫਾਊਂਡੇਸ਼ਨ ਦੇ ਸਰਪਰਸਤ ਹਨ। ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਨੌਜਵਾਨ ਪੀੜ੍ਹੀ ਵਿੱਚ ਗੁਰਮਤਿ ਅਧਾਰਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਬੱਚਿਆਂ ਦੇ ਇਨਾਮ ਵੰਡ ਪ੍ਰੋਗਰਾਮ ਵਿੱਚ ਕਈ ਮਾਣਯੋਗ ਸਿੱਖ ਲੀਡਰਾਂ ਨੇ ਹਾਜ਼ਰੀ ਭਰੀ ਅਤੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ। ਜਿਨ੍ਹਾਂ ਵਿਚ ਸ. ਪਰਮਜੀਤ ਸਿੰਘ ਸਰਨਾ, ਸਾਬਕਾ ਪ੍ਰਧਾਨ ਦਿੱਲੀ ਗੁਰਦੁਆਰਾ ਕਮੇਟੀ, ਗਿਆਨੀ ਮਨਵੀਤ ਸਿੰਘ, ਇੰਚਾਰਜ, ਦਿੱਲੀ ਸਿੱਖ ਮਿਸ਼ਨ ਐਸਜੀਪੀਸੀ, ਸ. ਰਮਨਦੀਪ ਸਿੰਘ ਸੋਨੂੰ, ਪ੍ਰਧਾਨ, ਯੂਥ ਅਕਾਲੀ ਦਲ, ਸ. ਪਰਮਜੀਤ ਸਿੰਘ ਵੀਰਜੀ ਮੁੱਖੀ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਅਤੇ ਸਾਬਕਾ ਕੋ ਚੇਅਰਮੈਨ ਦਿੱਲੀ ਕਮੇਟੀ ਧਰਮ ਪ੍ਰਚਾਰ ਵਿੰਗ, ਸ. ਓਂਕਾਰ ਸਿੰਘ, ਜਨਰਲ ਸਕੱਤਰ, ਗੁਰਦੁਆਰਾ ਤਿਲਕ ਨਗਰ ਨੇ ਉਚੇਚੇ ਤੌਰ ਤੇ ਹਾਜ਼ਿਰੀ ਭਰੀ ਸੀ । ਸਭ ਨੇ ਆਪਣੇ ਸੰਬੋਧਨਾਂ ਰਾਹੀਂ ਗੁਰਮਤਿ ਸਿੱਖਿਆ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕੈਂਪ ਦੇ ਆਯੋਜਕਾਂ ਨੂੰ ਇਸ ਉੱਦਮ ਲਈ ਵਧਾਈ ਦਿੱਤੀ। ਕੈਂਪ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਤੋਹਫੇ ਦਿੱਤੇ ਗਏ। ਸੇਵਾਦਾਰਾਂ ਅਤੇ ਆਯੋਜਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News