Home » ਮਾਝਾ » ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ 14 ਜੁਲਾਈ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ: ਦਸਤੂਰ -ਇ-ਦਸਤਾਰ ਲਹਿਰ ਪੰਜਾਬ ਇਲਾਕੇ ਦੀਆਂ ਸੰਗਤਾਂ ਸਕੂਲਾਂ ਦੇ ਪ੍ਰਬੰਧਕ ਜਨਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭੇਜਣ ਲਈ ਕੀਤੀ ਅਪੀਲ

ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਵਿਖੇ 14 ਜੁਲਾਈ ਨੂੰ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ: ਦਸਤੂਰ -ਇ-ਦਸਤਾਰ ਲਹਿਰ ਪੰਜਾਬ ਇਲਾਕੇ ਦੀਆਂ ਸੰਗਤਾਂ ਸਕੂਲਾਂ ਦੇ ਪ੍ਰਬੰਧਕ ਜਨਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭੇਜਣ ਲਈ ਕੀਤੀ ਅਪੀਲ

SHARE ARTICLE

349 Views

ਭਿਖੀਵਿੰਡ 9 ਜੁਲਾਈ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਮਿਲਵਰਤਣੀਏ ਸਿੱਖ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਂਦਿਆਂ ਹੋਇਆਂ 14 ਜੁਲਾਈ ਨੂੰ ਸਵੇਰੇ 8:30ੇ ਵਜੇ ਤੋਂ ਲੈ ਕੇ 12 ਵਜੇ ਤੱਕ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਪਿੰਡ ਪੂਹਲਾ ਨੇੜੇ ਭਿੱਖੀਵਿੰਡ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੋਸਾਇਟੀ ਵੱਲੋਂ ਉਚੇਚੇ ਤੌਰ ਤੇ ਪਹੁੰਚੇ ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ,ਖਜਾਨਚੀ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਗੁਰਦੁਆਰਾ ਸਾਹਿਬ ਦੀ ਮੈਨੇਜਰ ਭਾਈ ਜਗੀਰ ਸਿੰਘ ਜੀ ਅਤੇ ਰਿਸੀਵਰ ਭਾਈ ਰਸ਼ਪਾਲ ਸਿੰਘ ਜੀ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦੇ ਵਿੱਚ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਦਸਤਾਰ ਦੁਮਾਲਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਦਸਤਾਰ ਦੁਮਾਲਾ ਬਾਜ ਪਿਨ , ਸ਼ੀਸ਼ਾ ਤੇ ਸੁੰਦਰ ਲਿਖਾਈ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚੇ ਚਾਰਟ, ਕਲਰ, ਜਮੈਟਰੀ ਬਾਕਸ, ਕਸੇਲ, ਕਲਮ ਦਵਾਤ ਅਤੇ ਵਰਤੋਂ ਯੋਗ ਸਮਾਨ ਆਪਣਾ ਲੈ ਕੇ ਆਉਣਗੇ। ਗੁਰਬਾਣੀ ਕੰਠ ਮੁਕਾਬਲਾ ਪੰਜਵੀਂ ਤੋਂ ਸੱਤਵੀਂ ਅਤੇ ਅੱਠਵੀਂ ਤੋਂ ਬਾਹਰ ਨਹੀਂ ਜਮਾਤ ਦੇ ਬੱਚਿਆਂ ਦਰਮਿਆਨ ਹੋਵੇਗਾ ਜਿਸ ਵਿੱਚ ਪਹਿਲੇ ਗਰੁੱਪ ਨੇ ਜਪੁਜੀ ਸਾਹਿਬ, ਸੋਹਿਲਾ, ਗੁਰੂ ਤੇਗ ਬਹਾਦਰ ਜੀ ਦੇ ਪਹਿਲੇ 10 ਸਲੋਕ ਅਤੇ ਅਰਦਾਸ ਜੁਬਾਨੀ ਯਾਦ ਕਰਨੀ ਹੋਵੇਗੀ ਦੂਸਰੇ ਗਰੁੱਪ ਦੇ ਬੱਚਿਆਂ ਨੇ ਜਪੁਜੀ ਸਾਹਿਬ ,ਰਹਰਾਸਿ, ਸੋਹਿਲਾ ,ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 20 ਸਲੋਕ ਅਤੇ ਅਰਦਾਸ ਜੁਬਾਨੀ ਯਾਦ ਕਰਨੀ ਹੋਵੇਗੀ। ਗਰੁੱਪ ਵਾਈਜ਼ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਆਕਰਸ਼ਿਤ ਇਨਾਮ ਅਤੇ ਬਾਕੀ ਸਾਰਿਆਂ ਬੱਚਿਆਂ ਨੂੰ ਹੌਸਲਾ ਵਧਾਊ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਇਸ ਦੇ ਨਾਲ ਹੀ ਸਕੂਲਾਂ ਵੱਲੋਂ ਬੱਚੇ ਲੈ ਕੇ ਪਹੁੰਚੇ ਹੋਏ ਅਧਿਆਪਕ ਸਾਹਿਬਾਨਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਇਲਾਕੇ ਦੀਆਂ ਸੰਗਤਾਂ ਅਤੇ ਸਕੂਲਾਂ ਦੇ ਪ੍ਰਬੰਧਕ ਜਨਾਂ ਨੂੰ ਆਪਣੇ ਬੱਚਿਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਭੇਜਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨ ਵਿੱਚ ਸੋਸਾਇਟੀ ਵੱਲੋਂ ਪਾਏ ਜਾ ਰਹੇ ਯੋਗਦਾਨ ਲਈ ਆਪ ਸਭਨਾਂ ਦੇ ਭਰਪੂਰ ਸਹਿਯੋਗ ਦੀ ਲੋੜ ਹੈ। ਸੋ ਆਓ ਨੌਜਵਾਨੀ ਨੂੰ ਚੰਗੇਰਾ ਮਾਰਗ ਵਿਖਾਉਣ ਦੇ ਲਈ ਇਹੋ ਜਿਹੇ ਉਦਮ ਉਪਰਾਲਿਆਂ ਵਿੱਚ ਜਰੂਰ ਭੇਜੀਏ। ਇਸ ਮੌਕੇ ਤੇ ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ,ਭਾਈ ਭਗਵਾਨ ਸਿੰਘ,ਜਿਲਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੁਆਡੀਨੇਟਰ ਹਰਪ੍ਰੀਤ ਸਿੰਘ ਪੱਟੀ, ਹਰਜੀਤ ਸਿੰਘ ਲਹਿਰੀ, ਆਕਾਸ਼ਦੀਪ ਸਿੰਘ ਪੱਟੀ, ਵਜੀਰ ਸਿੰਘ ਆਸਲ, ਸਾਜਨਪ੍ਰੀਤ ਸਿੰਘ ਮਰਗਿੰਦਪੁਰਾ, ਜਗਦੀਸ਼ ਸਿੰਘ ਭਿੱਖੀਵਿੰਡ, ਹਰਮਨਦੀਪ ਸਿੰਘ ਭਿੱਖੀਵਿੰਡ, ਹੁਸਨਦੀਪ ਸਿੰਘ ਭਿੱਖੀਵਿੰਡ, ਗਗਨਦੀਪ ਸਿੰਘ ਭਿੱਖੀਵਿੰਡ, ਰਣਬੀਰ ਸਿੰਘ ਵੀਰਮ, ਮੀਡੀਆ ਇੰਚਾਰਜ ਅਜੀਤ ਸਿੰਘ ਘਰਿਆਲਾ , ਪਲਵਿੰਦਰ ਸਿੰਘ ਕੰਡਾ ਪ੍ਰਧਾਨ ਬਾਬਾ ਦੀਪ ਸਿੰਘ ਗਤਕਾ ਐਸੋਸੀਏਸ਼ਨ , ਹਰਮਨਦੀਪ ਸਿੰਘ ਭਿੱਖੀਵਿੰਡ ਅਤੇ ਗੁਰੂ ਘਰ ਦੇ ਗ੍ਰੰਥੀ ਸਾਹਿਬਾਨ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ 13 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਕਲਗੀਧਰ ਸੇਵਕ ਸਭਾ ਕਪੂਰਥਲਾ ਵਿਖੇ ਕਰਵਾਏ ਜਾਣਗੇ ਧਾਰਮਿਕ ਮੁਕਾਬਲੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਬੱਚਿਆਂ ਸਮੇਤ ਪਹੁੰਚਣ ਦੀ ਕੀਤੀ ਅਪੀਲ: ਨੌਜਵਾਨ ਸੇਵਕ ਸਭਾ