Home » ਮਾਝਾ » ਪਿੰਡ ਕੋਟ ਬੁੱਢਾ ਚ ਸਰਕਾਰੀ ਸਕੈਂਡਰੀ ਸਕੂਲ ਵਿੱਚ ਬੱਚਿਆਂ ਨੂੰ ਗਰਮੀਆਂ ਦੀਆਂ ਸਕੂਲੀ ਵਰਦੀਆਂ ਵੰਡੀਆਂ ਗਈਆਂ

ਪਿੰਡ ਕੋਟ ਬੁੱਢਾ ਚ ਸਰਕਾਰੀ ਸਕੈਂਡਰੀ ਸਕੂਲ ਵਿੱਚ ਬੱਚਿਆਂ ਨੂੰ ਗਰਮੀਆਂ ਦੀਆਂ ਸਕੂਲੀ ਵਰਦੀਆਂ ਵੰਡੀਆਂ ਗਈਆਂ 

SHARE ARTICLE

176 Views

ਪਿੰਡ ਕੋਟ ਬੁੱਢਾ ਚ ਸਰਕਾਰੀ ਸਕੈਂਡਰੀ ਸਕੂਲ ਵਿੱਚ ਬੱਚਿਆਂ ਨੂੰ ਗਰਮੀਆਂ ਦੀਆਂ ਸਕੂਲੀ ਵਰਦੀਆਂ ਵੰਡੀਆਂ ਗਈਆਂ

 

ਪੱਟੀ 10 ਜੁਲਾਈ (ਹੈਪੀ ਸਭਰਾਂ) ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਚ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਗਈਆਂ । ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਅਤੇ ਚੰਗੇ ਪੱਧਰ ਦੀ ਵਿਦਿਆ ਦਿੱਤੀ ਜਾਂਦੀ ਹੈ ਉੱਥੇ ਹੀ ਨਾਲ ਨਾਲ ਬੱਚਿਆਂ ਨੂੰ ਹੋਰ ਵੀ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਇਸੇ ਤਹਿਤ ਅੱਜ ਸਰਕਾਰੀ ਸਕੈਂਡਰੀ ਸਕੂਲ ਕੋਟ ਬੁੱਢਾ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ।  ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ ਵਿਰਕ ਅਤੇ ਸਕੂਲ ਦੇ ਪ੍ਰਿੰਸੀਪਲ ਸਕੱਤਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਦੁਆਰਾ ਬੱਚਿਆਂ ਨੂੰ ਹਰ ਸਾਲ ਵਧੀਆ ਕਿਸਮ ਦੀਆਂ ਵਰਦੀਆਂ ਦਿੱਤੀਆਂ ਜਾਂਦੀਆਂ ਹਨ ਤੇ ਇਸ ਤੋਂ ਇਲਾਵਾ ਸਕੂਲ ਦੇ ਵਿੱਚ ਜਿੱਥੇ ਵਧੀਆ ਸਿੱਖਿਆ ਦਿੱਤੀ ਜਾਂਦੀ ਹੈ ਉੱਥੇ ਵੀ ਸਕੂਲ ਦੇ ਵਿੱਚ ਬੱਚਿਆਂ ਲਈ ਪੀਣ ਵਾਸਤੇ ਸ਼ੁੱਧ ਪਾਣੀ ਅਤੇ ਬੱਚਿਆਂ ਨੂੰ ਹੋਰ ਸਹੂਲਤਾਂ ਬੱਚਿਆਂ ਨੂੰ ਮੇਢੇ ਮੀਲ ਦਾ ਖਾਣਾ ਵੀ ਵਧੀਆ ਦਿੱਤਾ ਜਾਂਦਾ ਹੈ ।ਇਸ ਮੌਕੇ ਸਕੂਲ ਸਟਾਫ ਚੇਅਰਮੈਨ ਜਗਜੀਤ ਸਿੰਘ ਉਪ ਚੇਅਰਮੈਨ ਮਨਪ੍ਰੀਤ ਸਿੰਘ ਪੰਚਾਇਤ ਮੈਂਬਰ ਨਿਸ਼ਾਨ ਸਿੰਘ ਮਨਜੀਤ ਸਿੰਘ ਤਰਸੇਮ ਸਿੰਘ ਗਿਆਨ ਸਿੰਘ ਦਵਿੰਦਰ ਸਿੰਘ ਓਮਕਾਰ ਸਿੰਘ ਗੁਰਸੇਵਕ ਸਿੰਘ ਸੁਖਬੀਰ ਕੌਰ ਬਲਬੀਰ ਸਿੰਘ ਅਵਤਾਰ ਸਿੰਘ ਮੈਂਬਰ ਗੁਰਪਿੰਦਰ ਸਿੰਘ ਮੰਗਲ ਸਿੰਘ ਬਲਵੀਰ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ