ਲਾਪਤਾ ਹੋਏ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਭਗਵਾਨ ਵਾਲਮੀਕੀ ਏਕਤਾ ਸੰਘਰਸ਼ ਦਲ ਦੇ ਝੰਡੇ ਹੇਠ ਲਗਾਇਆ ਭਿੱਖੀਵਿੰਡ ਚੌਂਕ ‘ਚ ਧਰਨਾ
ਐੱਸਐੱਚਓ ਖਾਲੜਾ ਦੇ ਭਰੋਸੇ ਮਗਰੋਂ ਪਰਿਵਾਰ ਨੇ ਚੁੱਕਿਆ ਧਰਨਾ
ਭਿੱਖੀਵਿੰਡ ,ਖਾਲੜਾ 2 ਜਨਵਰੀ (ਨੀਟੂ ਅਰੋੜਾ /ਜਗਤਾਰ ਸਿੰਘ )ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਪਹੂਵਿੰਡ ਤੋਂ ਹਰਨੂਰ ਸਿੰਘ (12) ਨਾਂਅ ਦਾ ਬੱਚਾ ਜੋ ਲਗਭੱਗ ਇੱਕ ਮਹੀਨਾ ਪਹਿਲਾਂ ਲਾਪਤਾ ਹੋਇਆ ਸੀ, ਉਸ ਲੱਭਣ ‘ਚ ਹੁਣ ਤੱਕ ਭਿੱਖੀਵਿੰਡ ਪੁਲਸ ਨਾਕਾਮ ਸਾਬਤ ਹੋਈ ਹੈ,ਜਿਸ ਨੂੰ ਲੈ ਕੇ ਲਾਪਤਾ ਬੱਚੇ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਭਗਵਾਨ ਵਾਲਮੀਕੀ ਏਕਤਾ ਸੰਘਰਸ਼ ਦਲ ਦੇ ਝੰਡੇ ਹੇਠ ਭਿੱਖੀਵਿੰਡ ਚੌਂਕ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਲਾਪਤਾ ਬੱਚੇ ਦੇ ਪਰਿਵਾਰਿਕ ਮੈਂਬਰਾਂ ਅਤੇ ਵਾਲਮੀਕੀ ਸਮਾਜ ਦੇ ਆਗੂਆਂ ਨੇ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਵਾਲਮੀਕੀ ਏਕਤਾ ਸੰਘਰਸ਼ ਦਲ ਦੇ ਆਗੂਆਂ ਨੇ ਕਿਹਾ ਕਿ ਪਹੂਵਿੰਡ ਤੋਂ ਹਰਨੂਰ ਸਿੰਘ ਨਾਮਕ ਬੱਚਾ ਲਗਭੱਗ ਇੱਕ ਮਹੀਨਾ ਪਹਿਲਾਂ ਲਾਪਤਾ ਹੋਇਆ ਸੀ, ਪ੍ਰੰਤੂ ਹੁਣ ਤੱਕ ਭਿੱਖੀਵਿੰਡ ਪੁਲਸ ਬੱਚੇ ਨੂੰ ਲੱਭਣ ਵਿੱਚ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਿੱਖੀਵਿੰਡ ਪੁਲਸ ਬੱਚੇ ਨੂੰ ਲੱਭਣ ਪ੍ਰਤੀ ਬਿਲਕੁਲ ਗੰਭੀਰ ਨਜ਼ਰ ਨਹੀਂ ਆ ਰਹੀ। ਇਸ ਮੌਕੇ ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਹਰਨੂਰ ਸਿੰਘ ਨੂੰ ਜਲਦ ਤੋਂ ਜਲਦ ਲੱਭ ਕੇ ਪਰਿਵਾਰ ਹਵਾਲੇ ਕੀਤਾ ਜਾਵੇ। ਉੱਧਰ ਇਸ ਮਾਮਲੇ ਸੰਬੰਧੀ ਜਦੋਂ ਐੱਸਐੱਚਓ ਭਿੱਖੀਵਿੰਡ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਦੱਸਣਯੋਗ ਹੈ ਕਿ ਐੱਸਐੱਚਓ ਖਾਲੜਾ ਬਲਵਿੰਦਰ ਸਿੰਘ ਵੱਲੋਂ ਮੌਕੇ ‘ਤੇ ਪਹੁੰਚ ਕੇ ਧਰਨਾਕਾਰੀਆਂ ਨੂੰ ਜਲਦੀ ਤੋਂ ਜਲਦੀ ਬੱਚਾ ਲੱਭ ਕੇ ਪਰਿਵਾਰ ਨੂੰ ਸੌਂਪਣ ਦਾ ਭਰੋਸਾ ਦਿਵਾਇਆ ਗਿਆ, ਜਿਸ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ। ਇਸ ਮਾਮਲੇ ਸੰਬੰਧੀ ਜਦੋਂ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਨਵੈਸਟੀਗੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਕੇ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕਰਨਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।