8 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਪੁਲਿਸ ਅੜਿਕੇ
ਪੱਟੀ14 ਜੁਲਾਈ ( ਹੈਪੀ ਸਭਰਾਂ) ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਸਭਰਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਕਰਦਿਆਂ ਇੱਕ ਵਿਅਕਤੀ ਨੂੰ 8 ਗਰਾਮ ਹੈਰੋਇਨ ਸਮੇਤ ਕੀਤਾ ਕਾਬੂ ਪੁਲਿਸ ਚੌਂਕੀ ਦੇ ਇੰਚਾਰਜ ਨਿਰਮਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿੱਚ ਸਭਰਾਂ ਤੋਂ ਦੁਬਲੀ ਰੋਡ ਨੂੰ ਜਾ ਰਹੇ ਸੀ ਜਦਕਿ ਪੁਲਿਸ ਪਾਰਟੀ ਨੇੜੇ ਚੱਠੂਆਂ ਦਾ ਬੋਹੜ ਨਜ਼ਦੀਕ ਪੁੱਜੀ ਤਾਂ ਪਿੰਡ ਦੁਬਲੀ ਸਾਈਡ ਤੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਹਿਨੇ ਹੋਏ ਲੋਰ ਦੀ ਸੱਜੀ ਜੇਬ ਵਿੱਚੋਂ ਮੋਮੀ ਲਿਫਾਫਾ ਵਜਨਦਾਰ ਕੱਢ ਕੇ ਸੁੱਟ ਦਿੱਤਾ ਜਿਸ ਨੂੰ ਕਾਬੂ ਕਰਕੇ ਨਾਮ ਪੁੱਛਿਆ ਜਿਸਨੇ ਆਪਣਾ ਨਾਮ ਸੁਖਚੈਨ ਸਿੰਘ ਉਰਫ ਚੰਨਾ ਪੁੱਤਰ ਸਵਰਨ ਸਿੰਘ ਵਾਸੀ ਸਭਰਾਂ ਦੱਸਿਆ ਜਿਸ ਵੱਲੋਂ ਸੁੱਟੇ ਲਿਫਾਫੇ ਨੂੰ ਚੈੱਕ ਕਰਨ ਤੇ ਹੈਰੋਇਨ ਬਰਾਮਦ ਹੋਈ ਹੈਰੋਇਨ ਦਾ ਵਜਨ ਕਰਨ ਤੇ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਇਸ ਦੋਸ਼ੀ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।








